ਲੁਧਿਆਣਾ (ਗੌਤਮ)- ਸਮਰਾਲਾ ਚੌਕ ਨੇੜੇ ਇਕ ਤੇਜ਼ ਰਫਤਾਰ ਟਿੱਪਰ ਚਾਲਕ ਨੇ ਸਕੂਟਰ ’ਤੇ ਜਾ ਰਹੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦਾ ਪਤਾ ਲੱਗਦਿਆਂ ਹੀ ਥਾਣਾ ਡਵੀਜ਼ਨ ਨੰ. 3 ਦੀ ਪੁਲਸ ਮੌਕੇ ’ਤੇ ਪੁੱਜ ਗਈ। ਪੁਲਸ ਨੇ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਮ੍ਰਿਤਕ ਨੌਜਵਾਨ ਦੀ ਪਛਾਣ ਬਬਲੂ ਕੁਮਾਰ ਵਜੋਂ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋਈਆਂ ਛੁੱਟੀਆਂ! ਖੁੱਲ੍ਹੇ ਰਹਿਣਗੇ ਇਹ ਦਫ਼ਤਰ
ਪੁਲਸ ਨੇ ਨੌਜਵਾਨ ਦੀ ਮਾਤਾ ਪੂਨਮ ਦੇ ਬਿਆਨਾਂ ’ਤੇ ਅਣਪਛਾਤੇ ਟਿੱਪਰ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਪੂਨਮ ਨੇ ਦੱਸਿਆ ਕਿ ਉਸ ਦਾ ਲੜਕਾ ਬਬਲੂ ਧਾਰਮਿਕ ਅਸਥਾਨ ’ਤੇ ਮੱਥਾ ਟੇਕ ਕੇ ਆਪਣੇ ਸਕੂਟਰ ’ਤੇ ਵਾਪਸ ਆ ਰਿਹਾ ਸੀ, ਜਦੋਂ ਉਹ ਸਮਰਾਲਾ ਚੌਕ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਇਕ ਟਿੱਪਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਰਾਹਗੀਰ ਮੌਕੇ ’ਤੇ ਇਕੱਠੇ ਹੋ ਗਏ ਅਤੇ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ ਸੈਰ-ਸਪਾਟੇ ਦੀ ਉੱਨਤੀ ਤੇ ਸੱਭਿਆਚਾਰਕ ਖੇਤਰ ਲਈ ਕੀਤੇ ਅਹਿਮ ਕਾਰਜ : ਸੌਂਦ
NEXT STORY