ਹਰਿਆਣਾ (ਆਨੰਦ)- ਚੋਣ ਡਿਊਟੀ ਦੌਰਾਨ ਪੰਜਾਬ ਦੇ ਹੋਮਗਾਰਡ ਮੁਲਾਜ਼ਮ ਦੀ ਮੌਤ ਹੋ ਗਈ। ਨਗਰ ਕੌਂਸਲ ਹਰਿਆਣਾ ਦੇ ਵਾਰਡ ਨੰਬਰ 11 ਦੀ ਹੋ ਰਹੀ ਜ਼ਿਮਨੀ ਚੋਣ ਦੀ ਡਿਊਟੀ ’ਤੇ ਸ਼ੁੱਕਰਵਾਰ ਦੇਰ ਰਾਤ ਤਾਇਨਾਤ ਪੰਜਾਬ ਹੋਮਗਾਰਡ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਾਮ ਰਾਜ ਪੁੱਤਰ ਜਗਦੇਵ (58 ਸਾਲ) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਕਿ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: 26 ਜਨਵਰੀ ਦੀ ਪਰੇਡ 'ਚ ਇਸ ਵਾਰ ਦਿਸੇਗੀ ਪੰਜਾਬ ਦੀ ਝਾਕੀ
ਉਸ ਨੂੰ ਤੁਰੰਤ ਇਲਾਜ ਲਈ ਹਰਿਆਣਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਕਤ ਹੋਮਗਾਰਡ ਥਾਣਾ ਹਰਿਆਣਾ ਵਿਖੇ ਨੌਕਰੀ ਕਰਦਾ ਸੀ। ਉਹ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਜਨੋੜੀ ਦਾ ਵਸਨੀਕ ਸੀ। ਜੋ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਬੇਟੀਆਂ ਛੱਡ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬਣਨ ਜਾ ਰਿਹੈ 110 ਕਿੱਲੋਮੀਟਰ ਲੰਮਾ ਨਵਾਂ ਹਾਈਵੇਅ, ਸੁਖਾਲਾ ਹੋਵੇਗਾ ਸਫ਼ਰ
NEXT STORY