ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)- ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ ਨਾਲ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਕਸਬਾ ਭਰਤਗੜ੍ਹ ਵਿਖੇ ਸੰਗਤ ਨਾਲ ਭਰੀ ਟਰਾਲੀ ਪਲਟ ਗਈ। ਸੰਘਣੀ ਧੁੰਦ ਕਾਰਨ ਵਾਪਰੇ ਇਸ ਹਾਦਸੇ ਵਿਚ ਟਰਾਲੀ 'ਚ ਸਵਾਰ ਸ਼ਰਧਾਲੂਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਹਾਲਾਂਕਿ ਰਾਹਤ ਦੀ ਗੱਲ ਹੈ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਇਥੇ ਇਹ ਵੀ ਦੱਸ ਦੇਈਏ ਕਿ ਪੰਜਾਬ ਵਿਚ ਹਰ ਰੋਜ਼ ਤੇਜ਼ ਧੁੱਪ ਨਿਕਲਣ ਨਾਲ ਦਿਨ ਦੇ ਤਾਪਮਾਨ ਵਿਚ ਵਾਧਾ ਹੋਇਆ ਅਤੇ ਦੁਪਹਿਰ ਵੇਲੇ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ ਪਰ ਕਈ ਥਾਈਂ ਹੁਣ ਵੀ ਸਵੇਰੇ ਸੰਘਣੀ ਧੁੰਦ ਛਾਈ ਹੁੰਦੀ ਹੈ, ਜਿਸ ਨਾਲ ਕਈ ਹਾਦਸੇ ਵਾਪਰ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਮਾਮਲੇ 'ਚ ਸਬੂਤਾਂ ਸਮੇਤ ਜਾਣਕਾਰੀ ਦੇਣ CM ਤੇ DGP: ਪਰਗਟ ਸਿੰਘ
NEXT STORY