ਕਪੂਰਥਲਾ (ਮਹਾਜਨ)-ਢਿੱਲਵਾਂ ਨੇੜੇ ਅੰਮ੍ਰਿਤਸਰ ਜਾ ਰਹੇ ਬਾਈਕ ਸਵਾਰ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਸਬੰਧੀ ਥਾਣਾ ਢਿੱਲਵਾਂ ਦੇ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਸਿਧਾਰਥ ਵਰਮਾ (23) ਅਤੇ ਉਸ ਦਾ ਦੋਸਤ ਜਸਵੰਤ (24) ਪੁੱਤਰ ਸੁੰਦਰ ਵਾਸੀ ਆਂਧਰਾ ਪ੍ਰਦੇਸ਼, ਬੀ. ਟੈੱਕ. ਦੇ ਵਿਦਿਆਰਥੀ ਹਨ।ਦੋਵੇਂ ਦੋਸਤ ਐੱਲ.ਪੀ.ਯੂ. ਯੂਨੀਵਰਸਿਟੀ ਵਿਚ ਪੜ੍ਹਦੇ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ...
ਉਹ ਫਗਵਾੜਾ ਤੋਂ ਅੰਮ੍ਰਿਤਸਰ ਜਾ ਰਹੇ ਸਨ, ਜਦੋਂ ਉਹ ਢਿੱਲਵਾਂ ਫਲਾਈਓਵਰ ’ਤੇ ਪਹੁੰਚੇ ਤਾਂ ਉਨ੍ਹਾਂ ਦੀ ਬਾਈਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਰੇਲਿੰਗ ਦੀ ਕੰਧ ਨਾਲ ਟਕਰਾ ਗਈ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾ ਨੂੰ ਕਬਜ਼ੇ ’ਚ ਲੈ ਕੇ ਕਪੂਰਥਲਾ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ ਹੈ। ਅਗਲੀ ਕਾਰਵਾਈ ਤੋਂ ਬਾਅਦ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੀ ਪਲੇਸਮੈਂਟ ਹੋਣ ਤੋਂ ਬਾਅਦ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਪਰਿਵਾਰ ਨੇ ਦਿੱਤੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਫਿਰ ਤੋਂ ਮਿਲੇ ਅਧਿਕਾਰ, ਅੱਜ ਤੋਂ ਸ਼ੁਰੂ ਕੀਤਾ ਕੰਮ
NEXT STORY