ਬਟਾਲਾ (ਸਾਹਿਲ)- ਥਾਣਾ ਕਿਲਾ ਲਾਲ ਸਿੰਘ ਦੇ ਅਧੀਨ ਆਉਂਦੇ ਪਿੰਡ ਬਿਜਲੀਵਾਲ ਵਿਖੇ ਉਸ ਵੇਲੇ ਇਕ ਬੇਹੱਦ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਇਕ ਮਾਸੂਮ ਬੱਚੇ ਦੀ ਟਰੈਕਟਰ ਦੇ ਟਾਇਰ ਹੇਠਾਂ ਆਉਣ ਨਾਲ ਉਸ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਸੂਮ ਸਹਿਜਪ੍ਰੀਤ ਸਿੰਘ (6) ਪੁੱਤਰ ਮਨਪ੍ਰੀਤ ਸਿੰਘ ਪਿੰਡ ਬਿਜਲੀਵਾਲ ਜੋ ਕਿ ਪਹਿਲੀ ਕਲਾਸ ਵਿਚ ਪੜ੍ਹਦਾ ਸੀ, ਦੇ ਮਾਮਾ ਲਾਡੀ ਨੇ ਦੱਸਿਆ ਕਿ ਉਨ੍ਹਾਂ ਦਾ ਭਾਣਜਾ ਸਹਿਜਪ੍ਰੀਤ ਸਿੰਘ ਸ਼ੁੱਕਰਵਾਰ ਸ਼ਾਮ ਕਰੀਬ 6 ਵਜੇ ਆਪਣੇ ਘਰ ਤੋਂ ਹੀ ਨਜ਼ਦੀਕ ਇਕ ਦੁਕਾਨ ’ਤੇ ਕੁਝ ਸਾਮਾਨ ਲੈਣ ਗਿਆ ਸੀ ਤਾਂ ਉੱਥੇ ਅਚਾਨਕ ਇਕ ਟਰੈਕਟਰ ਟਰਾਲੀ ਵੱਲੋਂ ਬੱਚੇ ਨੂੰ ਟੱਕਰ ਮਾਰ ਦਿੱਤੀ ਗਈ ਅਤੇ ਬੱਚੇ ਦਾ ਸਿਰ ਉਸ ਟਰੈਕਟਰ ਦੇ ਟਾਇਰ ਹੇਠਾਂ ਆਉਣ ਨਾਲ ਮੌਕੇ ’ਤੇ ਹੀ ਉਸ ਮਾਸੂਮ ਦੀ ਮੌਤ ਹੋ ਗਈ। ਜਦਕਿ ਹਾਦਸੇ ਤੋਂ ਬਾਅਦ ਚਾਲਕ ਮੌਕੇ ’ਤੇ ਹੀ ਆਪਣਾ ਟਰੈਕਟਰ-ਟਰਾਲੀ ਛੱਡ ਕੇ ਉਥੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ: ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ ਭਾਣਜੇ ਦੀ ਦਰਦਨਾਕ ਮੌਤ, ਨਾਨਕੇ ਆਇਆ ਸੀ ਜਵਾਕ (video)
ਓਧਰ, ਹਾਦਸੇ ਦੀ ਘਰ ਵਿਚ ਸੂਚਨਾ ਮਿਲਦਿਆਂ ਹੀ ਮਾਸੂਮ ਸਹਿਜਪ੍ਰੀਤ ਸਿੰਘ ਦੇ ਘਰ ਵਿਚ ਕੋਹਰਾਮ ਮੱਚ ਗਿਆ। ਜ਼ਿਕਰਯੋਗ ਹੈ ਕਿ ਮਾਸੂਮ ਸਹਿਜਪ੍ਰੀਤ ਸਿੰਘ ਆਪਣੇ ਮਾਂ ਬਾਪ ਦਾ ਇਕਲੌਤਾ ਬੇਟਾ ਸੀ ਅਤੇ ਉਸਦੀ ਇਕ 10 ਸਾਲਾ ਭੈਣ ਹੈ। ਉਸ ਭੈਣ ਵੱਲੋਂ ਸਵੇਰ ਦੇ ਸਮੇਂ ਬੜੇ ਹੀ ਪਿਆਰ ਅਤੇ ਦੁਲਾਰ ਨਾਲ ਆਪਣੇ ਭਰਾ ਦੇ ਗੁੱਟ ’ਤੇ ਰੱਖੜੀ ਬੰਨ੍ਹ ਉਸਦੀ ਲੰਬੀ ਉਮਰ ਦੀ ਕਾਮਨਾ ਕੀਤੀ ਗਈ ਸੀ ਪਰ ਸ਼ਾਇਦ ਵਾਹਿਗੁਰੂ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਜੋ ਕਿ ਸ਼ਾਮ ਵੇਲੇ ਉਹ ਭਰਾ ਹੀ ਇਸ ਦੁਨੀਆ ਤੋਂ ਚਲਿਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਆੜ੍ਹਤੀ ਵੈੱਲਫੇਅਰ ਐਸੋਸੀਏਸ਼ਨ ਦਾ ਫ਼ੈਸਲਾ, ਨਵੇਂ ਫਰਮਾਨ ਕੀਤੇ ਜਾਰੀ
ਓਧਰ, ਮ੍ਰਿਤਕ ਦਾ ਬਟਾਲਾ ਹਸਪਤਾਲ ਵਿਖੇ ਪੋਸਟਮਾਰਟਮ ਹੋਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਇਸ ਹਾਦਸੇ ਸੰਬੰਧੀ ਪਰਿਵਾਰਿਕ ਮੈਂਬਰਾਂ ਵੱਲੋਂ ਥਾਣਾ ਕਿਲਾ ਲਾਲ ਸਿੰਘ ਵਿਖੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਸ ਵੱਲੋਂ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ 1 ਤੇ 2 ਸਤੰਬਰ ਨੂੰ ਸਰਹੱਦੀ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਫਿਰ ਤੋਂ ਸਰਗਰਮ ਹੋਵੇਗਾ ਮਾਨਸੂਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼
NEXT STORY