ਨਿਹਾਲ ਸਿੰਘ ਵਾਲਾ (ਬਾਵਾ) : ਮੋਗਾ-ਬਰਨਾਲਾ ਨੈਸ਼ਨਲ ਹਾਈਵੇ—703 ’ਤੇ ਪਿੰਡ ਮਾਛੀਕੇ ਵਿਖੇ ਇਕ ਭਿਆਨਕ ਹਾਦਸੇ ਵਿਚ ਪਿੰਡ ਮਾਛੀਕੇ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਪੁੱਤਰ ਗੁਰਜੰਟ ਸਿੰਘ ਦੀ ਮੌਤ ਹੋ ਗਈ। ਸਾਰੀ ਰਾਤ ਮ੍ਰਿਤਕ ਦੀ ਦੇਹ ਉੱਪਰੋਂ ਤੇਜ਼ ਵ੍ਹੀਕਲ ਲੰਘਦੇ ਰਹੇ ਪਰ ਉਸ ਦੀ ਜਾਣਕਾਰੀ ਸਵੇਰ ਸਮੇਂ ਹੀ ਲੱਗੀ। ਹਾਦਸੇ ਦੀ ਸੂਚਨਾ ਮਿਲਦੇ ਹੀ ਬਿਲਾਸਪੁਰ ਪੁਲਸ ਚੌਕੀ ਦੇ ਇੰਚਾਰਜ ਪ੍ਰੀਤਮ ਸਿੰਘ ਆਪਣੀ ਪੁਲਸ ਟੀਮ ਸਮੇਤ ਘਟਨਾ ਸਥਾਨ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ ਗਿਆ। ਬੇਸ਼ੱਕ ਇਸ ਘਟਨਾਂ ਨੂੰ ਸੜਕ ਹਾਦਸੇ ਵਜੋਂ ਦੇਖਿਆ ਜਾ ਰਿਹਾ ਸੀ ਪਰ ਦੂਸਰੇ ਪਾਸੇ ਮ੍ਰਿਤਕ ਦੇ ਪਰਿਵਾਰ ਨੇ ਸ਼ੱਕ ਪ੍ਰਗਟ ਕੀਤਾ ਕਿ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਹੱਤਿਆ ਕਰ ਕੇ ਉਸਨੂੰ ਨੈਸ਼ਨਲ ਹਾਈਵੇ ’ਤੇ ਸੁਟਿਆ ਗਿਆ ਹੈ ਤਾਂ ਕਿ ਉਸਨੂੰ ਸੜਕ ਹਾਦਸੇ ਦਾ ਰੂਪ ਦਿੱਤਾ ਜਾਵੇ।
ਪਰਿਵਾਰ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਵੀ ਇਨਕਾਰ ਕਰ ਦਿੱਤਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸਰਪੰਚ ਜਗਮੋਹਨ ਸਿੰਘ ਮਾਛੀਕੇ ਨੇ ਦੱਸਿਆ ਕਿ ਪਰਿਵਾਰ ਨੂੰ ਮ੍ਰਿਤਕ ਦੇ ਪੋਸਟਮਾਰਟਮ ਕਰਵਾਉਣ ਲਈ ਮਨਾਇਆ ਜਾ ਰਿਹਾ ਤਾਂਕਿ ਪੋਸਟਮਾਰਟਮ ਰਿਪੋਰਟ ਤੋਂ ਘਟਨਾਂ ਦੀ ਅਸਲ ਜਾਣਕਾਰੀ ਮਿਲ ਸਕੇ।
ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਖਪਤਕਾਰਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
NEXT STORY