ਬਠਿੰਡਾ (ਜ.ਬ.)— ਸੜਕ ਹਾਦਸੇ 'ਚ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਤ ਭੁੱਚੋਂ ਰੋਡ 'ਤੇ ਚੌਧਰੀ ਗੇਟ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਮੋਟਰਸਾਈਕਲ ਚਾਲਕ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਮਿਲਣ 'ਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਦੀਪਕ ਬਾਂਸਲ ਤੇ ਸਫਲ ਗੋਇਲ ਐਬੂਲੈਂਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿਥੇ ਜਾਂਚ ਉਪਰੰਤ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਮ੍ਰਿਤਕ ਦੀ ਸ਼ਨਾਖਤ ਸੁਖਮੰਦਰ ਸਿੰਘ ਵਾਸੀ ਜੋਗੀ ਨਗਰ ਵਜੋਂ ਹੋਈ। ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਅਣਪਛਾਤੇ ਵਾਹਨ ਖਿਲਾਫ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਹੁਣ ਬਗੈਰ ਬਿੱਲ ਤੋਂ ਸਮਾਨ ਵੇਚਣ ਵਾਲਿਆਂ ਨੂੰ ਹੋਵੇਗਾ ਭਾਰੀ ਜ਼ੁਰਮਾਨਾ : ਈ. ਟੀ. ਓ
NEXT STORY