ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਟਾਂਡਾ-ਹੁਸ਼ਿਆਰਪੁਰ ਰੋਡ ’ਤੇ 7 ਮਈ ਨੂੰ ਦੇਰ ਰਾਤ ਪਿੰਡ ਕੰਧਾਲਾ ਜੱਟਾਂ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਗੱਡੀ ਚਾਲਕ ਦੀ ਮੌਤ ਹੋ ਗਈ ਜਦਕਿ ਉਸਦਾ ਸਾਥੀ ਜ਼ਖਮੀ ਹੋ ਗਿਆ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਧਰਮਵੀਰ ਸਿੰਘ ਪੁੱਤਰ ਰਾਮਵੀਰ ਸਿੰਘ ਵਾਸੀ ਕਾਟਰ ਚੱਕ ਉੱਤਰ ਪ੍ਰਦੇਸ਼ ਦੇ ਰੂਪ ਵਿਚ ਹੋਈ ਹੈ, ਜੋ ਪਿਛਲੇ 12 ਸਾਲ ਤੋਂ ਆਪਣੇ ਪਰਿਵਾਰ ਨਾਲ ਪਿੰਡ ਕੰਧਾਲਾ ਜੱਟਾਂ ਵੱਸਿਆ ਹੋਇਆ ਸੀ। ਹਾਦਸਾ ਰਾਤ 1 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਧਰਮਵੀਰ ਆਪਣੇ ਗੁਆਂਢੀ ਹਰੀ ਸ਼ੰਕਰ ਪੁੱਤਰ ਬਿਕਰਮ ਨਾਲ ਟਾਂਡਾ ਵਿਖੇ ਲੇਬਰ ਛੱਡ ਕੇ ਵਾਪਸ ਪਿੰਡ ਆ ਰਿਹਾ ਸੀ ਜਦੋਂ ਉਹ ਪਿੰਡ ਦੇ ਹੀ ਪੈਟਰੋਲ ਪੰਪ ਤੋਂ ਥੋੜਾ ਪਿੱਛੇ ਸੀ ਤਾਂ ਅਚਾਨਕ ਉਸਦੀ ਗੱਡੀ ਅੱਗੇ ਬੇਸਹਾਰਾ ਗਾਂ ਆ ਗਈ ਜਿਸ ਨੂੰ ਬਚਾਉਂਦੇ ਹੋਏ ਉਸਦੀ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਵਿਚ ਜਾ ਵੱਜੀ। ਇਸ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ’ਚ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲ਼ੀਆਂ ਮਾਰ ਕੇ ਕਤਲ

ਵਾਹਨ ਵਿਚ ਫਸੇ ਧਰਮਵੀਰ ਨੂੰ ਰਾਹਗੀਰਾਂ ਨੇ ਮਦਦ ਕਰਕੇ ਬਾਹਰ ਕੱਢਿਆ ਅਤੇ ਜ਼ਖਮੀ ਹੋਏ ਹਰੀ ਸ਼ੰਕਰ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੋਂ ਉਸਨੂੰ ਮੁੱਢਲੀ ਮੈਡੀਕਲ ਮਦਦ ਤੋਂ ਬਾਅਦ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਰੈਫਰ ਕੀਤਾ ਗਿਆ, ਜਿੱਥੇ ਹੁਣ ਉਸਦੀ ਮੌਤ ਹੋ ਗਈ। ਥਾਣੇਦਾਰ ਮਦਨ ਸਿੰਘ ਨੇ ਦੱਸਿਆ ਕਿ ਟਾਂਡਾ ਪੁਲਸ ਨੇ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੇ ਭਰਾ ਰਾਜ ਕੁਮਾਰ ਦੇ ਬਿਆਨਾਂ ਦੇ ਅਧਾਰ ’ਤੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਉਪਰੰਤ ਲਾਸ਼ ਨੂੰ ਵਾਰਸਾ ਦੇ ਸਪੁਰਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟ੍ਰੀਟ ਕੋਲ ਹੋਏ ਧਮਾਕਿਆਂ ਨੂੰ ਲੈ ਕੇ ਡੀ. ਜੀ. ਪੀ. ਦਾ ਵੱਡਾ ਖ਼ੁਲਾਸਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ
NEXT STORY