ਜਲੰਧਰ (ਮਾਹੀ)- ਪਿਛਲੇ ਮਹੀਨੇ ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਬੁਲੰਦਪੁਰ ’ਚ ਕਿਰਾਏਦਾਰ ਤੋਂ ਸ਼ਨਾਖਤੀ ਕਾਰਡ ਮੰਗਣਾ ਮਹਿੰਗਾ ਸਾਬਤ ਹੋਇਆ ਸੀ, ਕਿਉਂਕਿ ਕਿਰਾਏਦਾਰ ਨੇ ਆਪਣੇ ਸਾਥੀ ਨਾਲ ਮਿਲ ਕੇ ਪਛਾਣ-ਪੱਤਰ ਮੰਗ ਰਹੇ ਵਿਅਕਤੀ ਦੇ ਪੇਟ ’ਚ ਚਾਕੂ ਮਾਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ ਸੀ। ਥਾਣਾ ਮਕਸੂਦਾਂ ਦੀ ਪੁਲਸ ਨੇ ਉਕਤ ਨੌਜਵਾਨ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਪੁਲਸ ਨੇ ਹਮਲਾ ਕਰਨ ਵਾਲੇ ਨੌਜਵਾਨ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਦਿੰਦਿਆਂ ਸੰਗੀਤਾ ਦੇਵੀ ਪਤਨੀ ਰਾਜੇਸ਼ ਸ਼ਾਹ ਵਾਸੀ ਪਿੰਡ ਬੁਲੰਦਪੁਰ ਨੇ ਦੱਸਿਆ ਕਿ ਉਸ ਦੀ ਬੁਲੰਦਪੁਰ ਵਿਚ ਕਰਿਆਨੇ ਦੀ ਦੁਕਾਨ ਹੈ ਅਤੇ ਉਸ ਨੇ ਦੱਸਿਆ ਕਿ ਜਦੋਂ ਉਸ ਦੇ ਲੜਕੇ ਨੇ ਕਿਰਾਏਦਾਰ ਦੀਪਕ ਸਿੰਘ ਉਰਫ਼ ਚਾਰਲੀ ਤੇ ਰਾਜੂ ਤੋਂ ਸ਼ਨਾਖਤੀ ਕਾਰਡ ਮੰਗਿਆ ਤਾਂ ਉਹ ਭੜਕ ਉੱਠਿਆ ਅਤੇ ਇੰਨੀ ਸਾਧਾਰਨ ਗੱਲ ’ਤੇ ਉਨ੍ਹਾਂ ਵਿਚਕਾਰ ਝਗੜਾ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਕਹਿਰ ਵਰਾਉਣ ਲੱਗੀ ਠੰਡ, ਤਾਪਮਾਨ 4 ਡਿਗਰੀ ਤੋਂ ਵੀ ਹੇਠਾਂ, ਚਿਤਾਵਨੀ ਜਾਰੀ
ਉਸ ਨੇ ਦੱਸਿਆ ਕਿ ਇਸ ਤਕਰਾਰ ਦੌਰਾਨ ਦੀਪਕ ਸਿੰਘ ਉਰਫ਼ ਚਾਰਲੀ ਨੇ ਉਸ ਦੇ ਲੜਕੇ ਦੇ ਪੇਟ ਵਿਚ ਚਾਕੂ ਮਾਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਪੁਲਸ ਨੇ ਦੀਪਕ ਸਿੰਘ ਉਰਫ਼ ਚਾਰਲੀ ਅਤੇ ਰਾਜੂ ਖ਼ਿਲਾਫ਼ ਕੇਸ ਦਰਜ ਕਰ ਕੇ ਕਈ ਥਾਵਾਂ ’ਤੇ ਛਾਪੇ ਮਾਰੇ।
ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਪੱਛਮੀ ਗੜਬੜੀ ਨੇ ਬਦਲਿਆ ਪੰਜਾਬ ਦਾ ਮੌਸਮ, ਅਲਰਟ ਜਾਰੀ
ਏ. ਐੱਸ. ਆਈ. ਨਿਰੰਜਣ ਸਿੰਘ ਨੇ ਦੱਸਿਆ ਕਿ ਦੀਪਕ ਦੇ ਸਾਥੀ ਰਾਜੂ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਅਤੇ ਰਾਜੇਸ਼ ਨੂੰ ਕਾਬੂ ਕਰਨ ਲਈ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੰਗੀਤਾ ਦੇਵੀ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਜਦੋਂ ਉਹ ਆਪਣੀ ਦੁਕਾਨ ’ਤੇ ਆਈ ਤਾਂ ਵੇਖਿਆ ਕਿ ਦੁਕਾਨ ਦੇ ਸ਼ਟਰ ਦੇ ਤਾਲੇ ਟੁੱਟੇ ਹੋਏ ਸਨ। ਜਦੋਂ ਉਸ ਨੇ ਦੁਕਾਨ ਦੇ ਅੰਦਰ ਜਾ ਕੇ ਵੇਖਿਆ ਤਾਂ ਚੋਰ ਦੁਕਾਨ ਵਿਚੋਂ 14 ਤੋਂ 15 ਹਜ਼ਾਰ ਰੁਪਏ ਦਾ ਕਰਿਆਨੇ ਦਾ ਸਾਮਾਨ ਅਤੇ ਨਕਦੀ ਚੋਰੀ ਕਰਕੇ ਲੈ ਗਏ ਸਨ। ਸੰਗੀਤਾ ਨੇ ਦੱਸਿਆ ਕਿ ਜਦੋਂ ਦੁਕਾਨ ਵਿੱਚ ਲੱਗੇ ਸੀ. ਸੀ. ਟੀ. ਵੀ. ਫੁਟੇਜ ਦੀ ਪੜਤਾਲ ਕੀਤੀ ਤਾਂ ਵੇਖਿਆ ਕਿ ਫਰਾਰ ਮੁਲਜ਼ਮ ਦੀਪਕ ਸਿੰਘ ਉਰਫ਼ ਚਾਰਲੀ ਆਪਣੇ ਸਾਥੀ ਨਾਲ ਦੁਕਾਨ ਅੰਦਰ ਦਾਖ਼ਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਥਾਣਾ ਮਕਸੂਦਾਂ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਮੌਕੇ ’ਤੇ ਏ. ਐੱਸ. ਆਈ. ਨਿਰੰਜਣ ਸਿੰਘ ਪੁਲਸ ਪਾਰਟੀ ਨਾਲ ਪਹੁੰਚੇ ਅਤੇ ਸੀ. ਸੀ. ਟੀ. ਵੀ. ਫੁਟੇਜ ਵੇਖੀ ਅਤੇ ਦੋਸ਼ੀ ਦੀਪਕ ਅਤੇ ਹੋਰ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਧਣ ਲੱਗਾ ਠੰਡ ਦਾ ਪ੍ਰਕੋਪ, ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਿਮਲਾ ਨਾਲੋਂ ਠੰਡਾ ਹੋਇਆ ਚੰਡੀਗੜ੍ਹ, ਅਜੇ ਮੀਂਹ ਦੀ ਕੋਈ ਸੰਭਾਵਨਾ ਨਹੀਂ
NEXT STORY