ਜ਼ੀਰਕਪੁਰ (ਧੀਮਾਨ) : ਬਲਟਾਣਾ ’ਚ 15 ਸਾਲਾ ਨਾਬਾਲਗ ਕੁੜੀ ਨਾਲ ਸਰੀਰਕ ਸ਼ੋਸ਼ਣ ਕਰਨ ਅਤੇ ਵਿਰੋਧ ਕਰਨ ’ਤੇ ਉਸ ਨੂੰ ਕਥਿਤ ਤੌਰ ’ਤੇ ਜ਼ਬਰਦਸਤੀ ਕੈਮੀਕਲ ਪਿਲਾਉਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਨਾਬਾਲਗ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ 3 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਾਮਲੇ ’ਚ 3 ਮੁਲਜ਼ਮਾਂ ਨੂੰ ਕਾਬੂ ਕਰਕੇ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਦੋ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ, ਜਦਕਿ ਬਾਕੀ ਦੋ ਮੁਲਜ਼ਮਾਂ ਦੀ ਭਾਲ ਜਾਰੀ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਨਾਬਾਲਗ ਨੇ ਦੋਸ਼ ਲਾਇਆ ਕਿ ਗਿਆਨੀ ਨੇ ਉਸ ਨੂੰ ਵਰਗਲਾ ਕੇ ਕਈ ਵਾਰ ਸਰੀਰਕ ਸ਼ੋਸ਼ਣ ਦਾ ਸ਼ਿਕਾਰ ਬਣਾਇਆ। ਜਦ ਉਸ ਨੇ ਇਸ ਸਬੰਧੀ ਆਪਣੇ ਪਰਿਵਾਰ ਨੂੰ ਦੱਸਣ ਦੀ ਗੱਲ ਕਹੀ ਤਾਂ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਸ਼ਿਕਾਇਤ ਅਨੁਸਾਰ 21 ਅਗਸਤ ਨੂੰ ਨਾਬਾਲਗ ਗੋਦਾਮ ’ਚ ਕੰਮ ਕਰ ਰਹੀ ਸੀ। ਇਸ ਦੌਰਾਨ ਉਕਤ ਇਕ ਵਿਅਕਤੀ ਉੱਥੇ ਪਹੁੰਚਿਆ ਅਤੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ।
ਨਾਬਾਲਗ ਨੇ ਦੋਸ਼ ਲਾਇਆ ਕਿ ਉਸ ਦਾ ਗਲਾ ਘੁੱਟਣ ਦੀ ਕੋਸ਼ਿਸ਼ ਵੀ ਕੀਤੀ ਗਈ। ਜਦੋਂ ਕਿ ਉਸ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਬਾਕੀ ਲੋਕਾਂ ਨੇ ਉਸ ਨੂੰ ਘੇਰਾ ਪਾ ਲਿਆ। ਨਾਬਾਲਗ ਦਾ ਦੋਸ਼ ਹੈ ਕਿ ਇਸ ਦੌਰਾਨ ਇਕ ਵਿਅਕਤੀ ਨੇ ਕੈਮੀਕਲ ਨਾਲ ਭਰੀ ਬੋਤਲ ਦੂਜੇ ਵਿਅਕਤੀ ਨੂੰ ਦਿੱਤੀ। ਕੈਮੀਕਲ ਪੀਣ ਤੋਂ ਇਨਕਾਰ ਕਰਨ ’ਤੇ ਉਸ ਨੂੰ ਕਥਿਤ ਤੌਰ ’ਤੇ ਹੇਠਾਂ ਡਿਗਾ ਕੇ ਜ਼ਬਰਦਸਤੀ ਕੈਮੀਕਲ ਉਸ ਦੇ ਮੂੰਹ ’ਚ ਪਾ ਦਿੱਤਾ ਗਿਆ। ਇਸ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ ਤੇ ਉਹ ਬੇਹੋਸ਼ ਹੋ ਗਈ। ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਸ਼ਿਕਾਇਤ ’ਚ ਇਹ ਵੀ ਦੋਸ਼ ਹੈ ਕਿ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਨਾਬਾਲਗ ਅਤੇ ਉਸ ਦੇ ਪਰਿਵਾਰ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਪਰਿਵਾਰ ਨੂੰ ਡਰਾਉਣ ਅਤੇ ਪੈਸੇ ਦੇ ਕੇ ਮਾਮਲਾ ਦਬਾਉਣ ਦੇ ਵੀ ਦੋਸ਼ ਲਗਾਏ ਗਏ ਹਨ। ਬਾਅਦ ’ਚ ਪਰਿਵਾਰ ਵੱਲੋਂ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਨਾਬਾਲਗ ਨੇ ਫੈਕਟਰੀ ਮਾਲਕ ਦੀ ਭੂਮਿਕਾ ਨੂੰ ਲੈ ਕੇ ਵੀ ਦੋਸ਼ ਲਾਏ ਹਨ। ਮਾਮਲੇ ਦੇ ਜਾਂਚ ਅਧਿਕਾਰੀ ਮੇਜਰ ਸਿੰਘ ਨੇ ਦੱਸਿਆ ਕਿ ਫੈਕਟਰੀ ਮਾਲਕ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਜਾਂਚ ’ਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ : ਵੱਡੇ ਅਫ਼ਸਰ ਦੇ SUSPEND ਹੋਣ 'ਤੇ ਮਚੀ ਹਲਚਲ, ਪੜ੍ਹੋ ਕੀ ਹੈ ਪੂਰੀ ਖ਼ਬਰ
NEXT STORY