ਡੇਰਾਬੱਸੀ (ਅਨਿਲ ਸ਼ਰਮਾ) : ਡੇਰਾਬੱਸੀ ਦੀ ਅਦਾਲਤ 'ਚ ਸ਼ੁੱਕਰਵਾਰ ਨੂੰ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਚੋਰੀ ਦੇ ਇੱਕ ਮਾਮਲੇ 'ਚ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਹੀ ਮੁਲਜ਼ਮ ਅਦਾਲਤ ਕੰਪਲੈਕਸ ਵਿੱਚੋਂ ਫ਼ਰਾਰ ਹੋ ਗਿਆ। ਫ਼ਰਾਰ ਹੋਣ ਦੌਰਾਨ ਮੁਲਜ਼ਮ ਆਪਣੀ ਚੱਪਲ ਵੀ ਅਦਾਲਤ 'ਚ ਹੀ ਛੱਡ ਗਿਆ। ਮੁਲਜ਼ਮ ਦੀ ਪਛਾਣ ਗੋਲਡੀ ਵਜੋਂ ਹੋਈ ਹੈ। ਉਸ ਖ਼ਿਲਾਫ਼ ਸਾਲ 2021 ਤੋਂ ਚੋਰੀ ਦਾ ਮਾਮਲਾ ਅਦਾਲਤ 'ਚ ਵਿਚਾਰ ਅਧੀਨ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਉਕਤ ਮਾਮਲੇ 'ਚ ਮੁਲਜ਼ਮ ਨੂੰ ਸਜ਼ਾ ਸੁਣਾਈ ਜਾਣੀ ਸੀ। ਸੁਣਵਾਈ ਦੌਰਾਨ ਪੁਲਸ ਵੱਲੋਂ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਦੀ ਜ਼ਮਾਨਤ ਕਰਵਾਉਣ ਲਈ ਪਰਿਵਾਰ ਵੱਲੋਂ ਵੀ ਕੋਸ਼ਿਸ਼ ਕੀਤੀ ਗਈ ਪਰ ਉਸ ਨੂੰ ਜ਼ਮਾਨਤ ਨਹੀਂ ਮਿਲੀ। ਇਸ ਤੋਂ ਬਾਅਦ ਅਦਾਲਤ ਵੱਲੋਂ ਮਾਮਲੇ 'ਚ ਸਜ਼ਾ ਸੁਣਾਈ ਜਾਣੀ ਸੀ।
ਇਸੇ ਦੌਰਾਨ ਮੁਲਜ਼ਮ ਗੋਲਡੀ ਨੂੰ ਜਿਵੇਂ ਹੀ ਮੌਕਾ ਮਿਲਿਆ, ਉਹ ਅਦਾਲਤ ਕੰਪਲੈਕਸ ਵਿੱਚੋਂ ਫ਼ਰਾਰ ਹੋ ਗਿਆ। ਮੁਲਜ਼ਮ ਦੇ ਫ਼ਰਾਰ ਹੁੰਦਿਆਂ ਹੀ ਪੁਲਸ 'ਚ ਹੜਕੰਪ ਮਚ ਗਿਆ। ਪੁਲਸ ਟੀਮਾਂ ਵੱਲੋਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਅਦਾਲਤ ਕੰਪਲੈਕਸ ਵਿੱਚੋਂ ਮੁਲਜ਼ਮ ਦੇ ਫ਼ਰਾਰ ਹੋਣ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਪੁਲਸ ਵੱਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਅਦਾਲਤ ਕੰਪਲੈਕਸ ਵਿੱਚੋਂ ਕਿਸ ਤਰ੍ਹਾਂ ਫ਼ਰਾਰ ਹੋਇਆ ਅਤੇ ਉਸ ਸਮੇਂ ਉਸ ਦੇ ਨਾਲ ਕਿਹੜੇ ਪੁਲਸ ਮੁਲਾਜ਼ਮ ਮੌਜੂਦ ਸਨ। ਫਿਲਹਾਲ ਪੁਲਸ ਵੱਲੋਂ ਮੁਲਜ਼ਮ ਗੋਲਡੀ ਦੀ ਭਾਲ ਕੀਤੀ ਜਾ ਰਹੀ ਹੈ। ਉਸ ਦੇ ਕਾਬੂ ਆਉਣ ਤੋਂ ਬਾਅਦ ਹੀ ਫ਼ਰਾਰ ਹੋਣ ਦੀਆਂ ਪੂਰੀਆਂ ਸਥਿਤੀਆਂ ਸਪੱਸ਼ਟ ਹੋ ਸਕਣਗੀਆਂ।
ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ 24 ਸਤੰਬਰ ਨੂੰ ਕਰਨਗੇ ਫਿਰੋਜ਼ਪੁਰ ਦਾ ਦੌਰਾ
NEXT STORY