ਚੰਡੀਗੜ੍ਹ (ਨਵਿੰਦਰ ਸਿੰਘ) : ਇੱਥੇ ਸੈਕਟਰ-39 ਦੀ ਪੁਲਸ ਟੀਮ ਨੇ ਸੀਨੀਅਰ ਪੁਲਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਇੱਕ ਮੋਬਾਇਲ ਚੋਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਰਵੀ ਨੇਗੀ (22) ਵਾਸੀ ਪਿੰਡ ਬੁਟੇਰਲਾ ਸੈਕਟਰ 41ਬੀ ਚੰਡੀਗੜ੍ਹ ਵਜੋਂ ਹੋਈ ਹੈ। ਉਸ ਦੇ ਕਬਜ਼ੇ 'ਚੋਂ ਪੁਲਸ ਨੇ ਚੋਰੀ ਕੀਤੇ 12 ਮੋਬਾਇਲ ਫੋਨ ਬਰਾਮਦ ਕੀਤੇ ਹਨ। ਸ਼ਿਕਾਇਤਕਰਤਾ ਰਾਜ ਕੁਮਾਰ ਦੀ ਸ਼ਿਕਾਇਤ 'ਤੇ ਮੋਬਾਈਲ ਫੋਨ ਚੋਰੀ ਹੋਣ ਦਾ ਇੱਕ ਮਾਮਲਾ ਦਰਜ ਹੋਇਆ ਸੀ।
ਇਸ 'ਚ ਉਸ ਨੇ ਦੱਸਿਆ ਕਿ 28 ਜੁਲਾਈ ਨੂੰ ਸਵੇਰੇ 7 ਵਜੇ ਦੇ ਕਰੀਬ ਘਰ ਤੋ ਨਿਕਲ ਕੇ ਦੁੱਧ ਖਰੀਦਣ ਲਈ ਬਾਜ਼ਾਰ ਗਿਆ। 10 ਮਿੰਟ ਬਾਅਦ ਜਦੋਂ ਉਹ ਆਪਣੇ ਘਰ ਵਾਪਸ ਆਇਆ ਤਾਂ ਉਸਨੇ ਦੇਖਿਆ ਕਿ ਉਸਦਾ ਮੋਬਾਇਲ ਫੋਨ ਕਮਰੇ ਵਿੱਚ ਨਹੀਂ ਸੀ ਅਤੇ ਕਿਸੇ ਨੇ ਚੋਰੀ ਕਰ ਲਿਆ ਸੀ।
ਪੁਲਸ ਨੇ ਸ਼ਿਕਾਇਤ ਕਰਤਾ ਰਾਜਕੁਮਾਰ ਦੇ ਬਿਆਨਾਂ ਤੇ ਮਾਮਲਾ ਦਰਜ ਕੀਤਾ। ਤਫਤੀਸ਼ ਦੌਰਾਨ ਪੁਲਸ ਨੇ ਮਾਮਲੇ ਵਿਚ ਦੋਸ਼ੀ ਰਵੀ ਨੇਗੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 12 ਐਂਡਰਾਇਡ ਮੋਬਾਇਲ ਫੋਨ ਬਰਾਮਦ ਕੀਤੇ, ਜਿਹੜੇ ਕਿ ਉਸਨੇ ਚੰਡੀਗੜ੍ਹ ਵਿੱਚੋਂ ਹੀ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਸਨ। ਪੁਲਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਪਰੋਕਤ ਮੁਲਜ਼ਮ ਦੋ ਹੋਰ ਮੋਬਾਇਲ ਚੋਰੀ ਦੀਆਂ ਵਾਰਦਾਤਾਂ ਵਿੱਚ ਵੀ ਸ਼ਾਮਲ ਹੈ। ਪੁਲਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਰਵੀ ਨੇਗੀ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ।
ਗਲਾਸ ਧੋਤੇ ਬਿਨਾਂ ਪਾਣੀ ਪੀਣ ਨਾਲ ਚਲੀ ਗਈ ਵਿਅਕਤੀ ਦੀ ਜਾਨ! ਹੈਰਾਨ ਕਰੇਗਾ ਪੂਰਾ ਮਾਮਲਾ
NEXT STORY