ਫਿਰੋਜ਼ਪੁਰ (ਕੁਮਾਰ) : ਇੱਥੇ ਐੱਸ. ਐੱਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਚਲਾਉਂਦੇ ਹੋਏ ਥਾਣਾ ਮਮਦੋਟ ਦੀ ਪੁਲਸ ਨੇ ਏ. ਐੱਸ. ਆਈ. ਦਰਸ਼ਨ ਸਿੰਘ ਦੀ ਅਗਵਾਈ ਹੇਠ ਇੱਕ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਇੱਕ ਦੋਸ਼ੀ ਨੂੰ 2 ਵਿਦੇਸ਼ੀ ਪਿਸਤੌਲ, ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਕਰਨ ਸ਼ਰਮਾ ਨੇ ਦੱਸਿਆ ਕਿ ਗਸ਼ਤ ਦੌਰਾਨ ਏ. ਐੱਸ. ਆਈ. ਦਰਸ਼ਨ ਸਿੰਘ ਨੂੰ ਸੂਚਨਾ ਮਿਲੀ ਕਿ ਦੋਸ਼ੀ ਸਾਜਨ ਪੁੱਤਰ ਗੁਰਮੇਜ ਸਿੰਘ ਕੋਲ ਵਿਦੇਸ਼ੀ ਹਥਿਆਰ ਹਨ।
ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਕਾਰਵਾਈ ਕਰਦਿਆਂ ਏ. ਐੱਸ. ਆਈ. ਦਰਸ਼ਨ ਸਿੰਘ ਅਤੇ ਉਨ੍ਹਾਂ ਦੀ ਪੁਲਸ ਟੀਮ ਨੇ ਉਸ ਥਾਂ 'ਤੇ ਛਾਪਾਮਾਰੀ ਕਰਦੇ ਹੋਏ ਨਾਮਜ਼ਦ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਦੀ ਤਲਾਸ਼ੀ ਲੈਣ 'ਤੇ ਇੱਕ ਮੇਡ ਇਨ ਆਸਟ੍ਰੇਲੀਆ 9 ਐੱਮ. ਐੱਮ. ਪਿਸਤੌਲ ਤੇ 2 ਮੈਗਜ਼ੀਨ ਅਤੇ ਇੱਕ 30 ਐੱਮ. ਐੱਮ. ਬੇਰੇਟਾ ਮੇਡ ਇਨ ਇਟਲੀ ਪਿਸਤੌਲ, 2 ਮੈਗਜ਼ੀਨ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਖ਼ਿਲਾਫ਼ ਥਾਣਾ ਮਮਦੋਟ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਹਥਿਆਰ ਕਿੱਥੋਂ ਅਤੇ ਕਿਸ ਮਕਸਦ ਲਈ ਹਾਸਲ ਕੀਤੇ ਹਨ।
ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਤ ਇਲਾਕਿਆਂ 'ਚ ਪਹੁੰਚੇ ਡੇਰਾ ਬਿਆਸ ਮੁਖੀ, ਸਾਹਮਣੇ ਆਈਆਂ ਤਸਵੀਰਾਂ
NEXT STORY