ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਜ਼ਿਲ੍ਹਾ ਫਿਰੋਜ਼ਪੁਰ ’ਚ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਚਾਰ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਆਰਿਫਕੇ ਦੇ ਐੱਸ. ਐੱਚ. ਓ. ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਮੂਸਾ ਦੇ ਟੀ-ਪੁਆਇੰਟ ਕੋਲ ਪਹੁੰਚੀ ਤਾਂ ਉਨ੍ਹਾਂ ਦੀ ਪੁਲਸ ਪਾਰਟੀ ਨੂੰ ਇਕ ਸ਼ੱਕੀ ਵਿਅਕਤੀ ਆਉਂਦਾ ਹੋਇਆ ਦਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਉੱਥੋਂ ਭੱਜਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਕੇ ਜਦੋਂ ਚੈੱਕ ਕੀਤਾ ਗਿਆ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ। ਦੂਜੇ ਪਾਸੇ ਥਾਣਾ ਕੁਲਗੜ੍ਹੀ ਦੇ ਹੈੱਡ ਕਾਂਸਟੇਬਲ ਲਵਦੀਪ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਮੁਲਜ਼ਮ ਜ਼ਾਫਰ ਅਤੇ ਗੁਰਪ੍ਰੀਤ ਉਰਫ ਪਿੱਤੂ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 04.64 ਗ੍ਰਾਮ ਹੈਰੋਇਨ ਬਰਾਮਦ ਹੋਈ।
ਉੱਥੇ ਹੀ ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਮਹੇਸ਼ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਮੁਲਜ਼ਮ ਲਖਵਿੰਦਰਪਾਲ ਪੁੱਤਰ ਮੁਲਖ ਰਾਜ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫਤਾਰ ਕਰ ਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ ਹੈ। ਹੈਰੋਇਨ ਸਮੇਤ ਫੜ੍ਹੇ ਗਏ ਮੁਲਜ਼ਮਾਂ ਖ਼ਿਲਾਫ਼ ਪੁਲਸ ਵੱਲੋਂ ਥਾਣਾ ਆਰਿਫਕੇ, ਥਾਣਾ ਮੱਲਾਂਵਾਲਾ ਅਤੇ ਥਾਣਾ ਕੁਲਗੜ੍ਹੀ ’ਚ ਮਾਮਲੇ ਦਰਜ ਕੀਤੇ ਗਏ ਹਨ ਅਤੇ ਮੁਲਜ਼ਮਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ 1,41,198 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ
NEXT STORY