ਖੰਨਾ (ਬਿਪਨ): ਖੰਨਾ ਪੁਲਸ ਨੇ ਸਾਧੂ ਦਾ ਭੇਸ ਬਣਾ ਕੇ ਲੋਕਾਂ ਨੂੰ ਲੁੱਟਣ ਵਾਲੇ ਠੱਗਾਂ ਨੂੰ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਖੰਨਾ ਦੇ ਡੀ.ਐੱਸ.ਪੀ. ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਖੰਨਾ ਦੇ ਕ੍ਰਿਸ਼ਨਾ ਨਗਰ ਦੇ ਇਲਾਕੇ ਵਿਚ ਠੱਗਾਂ ਵੱਲੋਂ ਇਕ ਵਿਅਕਤੀ ਦੀਪਕ ਭਾਰਦਵਾਜ ਨੂੰ ਸਮੋਹਿਤ ਕਰਕੇ ਉਸ ਪਾਸੋਂ 2 ਸੋਨੇ ਦੀਆਂ ਮੁੰਦਰੀਆਂ, 5 ਤੋਲੇ ਦਾ ਇਕ ਬਰੈੱਸਲਟ ਅਤੇ 10 ਹਜ਼ਾਰ ਰੁਪਏ ਠੱਗ ਕੇ ਫਰਾਰ ਹੋ ਗਏ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਕਦਮ
ਡੀ.ਐੱਸ.ਪੀ. ਨੇ ਦੱਸਿਆ ਕਿ ਉਨ੍ਹਾਂ ਨੂੰ ਕਾਬੂ ਕਰਨ ਲਈ ਖੰਨਾ ਪੁਲਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਸਿਟੀ 1 ਦੇ ਇੰਸਪੈਕਟਰ ਅਸ਼ੋਕ ਕੁਮਾਰ ਅਤੇ ਸੀ.ਆਈ.ਏ. ਸਟਾਫ ਦੀਆਂ ਟੀਮਾਂ ਵੱਲੋਂ ਕਥਿਤ ਦੋਸ਼ੀਆਂ ਨੂੰ ਟਰੇਸ ਕਰਕੇ ਦੋ ਮੋਟਰਸਾਈਕਲਾਂ ਸਮੇਤ ਇਕ ਔਰਤ ਅਤੇ ਤਿੰਨ ਵਿਆਕਤੀਆਂ ਨੂੰ ਜ਼ਿਲ੍ਹਾ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀ.ਐੱਸ.ਪੀ. ਖੰਨਾ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵੱਲੋਂ ਲੁੱਟੇ ਗਹਿਣੇ ਅਤੇ ਪੈਸੇ ਖੁਰਦ-ਬੁਰਦ ਕਰ ਦਿੱਤੇ ਗਏ ਹਨ। ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲੈ ਕੇ ਪੁੱਛ ਗਿੱਛ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿਆਨਕ ਹਾਦਸੇ ਨੇ ਉਜਾੜ ਦਿੱਤਾ ਪਰਿਵਾਰ, 23 ਸਾਲਾ ਨੌਜਵਾਨ ਨੂੰ ਮਿਲੀ ਦਰਦਨਾਕ ਮੌਤ
NEXT STORY