ਪਠਾਨਕੋਟ: ਪਠਾਨਕੋਟ ਦੇ ਥਾਣਾ ਧਾਰਕਲਾਂ ਦੇ ਅਧੀਨ ਆਉਂਦੇ ਇੱਕ ਪਿੰਡ ਵਿੱਚ 8 ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਕਰਨ ਵਾਲੇ 28 ਸਾਲਾ ਮੁਲਜ਼ਮ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ । ਇਹ ਮੁਲਜ਼ਮ 30 ਮਾਰਚ ਤੋਂ ਫਰਾਰ ਚੱਲ ਰਿਹਾ ਸੀ ਅਤੇ ਪਿੰਡ ਵਿੱਚ ਹੀ ਲੁਕ ਕੇ ਰਹਿ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ: ਦੇਖਦੇ ਹੀ ਦੇਖਦੇ ਮਾਪਿਆਂ ਦੀਆਂ ਅੱਖਾਂ ਸਾਹਮਣੇ ਸੜ ਗਿਆ ਇਕਲੌਤਾ ਪੁੱਤ
ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਬੱਚੀ ਦੇ ਪਿਤਾ ਨੇ ਦੱਸਿਆ ਕਿ ਜਦੋਂ ਬੱਚੀ ਖੇਡ ਰਹੀ ਸੀ ਤਾਂ ਮੁਲਜ਼ਮ ਉਸ ਨੂੰ ਆਪਣੇ ਨਾਲ ਲੈ ਗਿਆ ਸੀ। ਬੱਚੀ ਦੇ ਚੀਕਣ ਦੀ ਆਵਾਜ਼ ਸੁਣ ਕੇ ਜਦੋਂ ਪਿਤਾ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ ਅਤੇ ਉਹ ਨਾ ਖੁੱਲ੍ਹਿਆ, ਤਾਂ ਉਸ ਨੇ ਕੁੰਡੀ ਤੋੜ ਦਿੱਤੀ । ਅੰਦਰ ਜਾਣ 'ਤੇ ਉਸ ਨੇ ਦੇਖਿਆ ਕਿ ਮੁਲਜ਼ਮ ਉਸ ਦੀ ਧੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਪਿਤਾ ਦੇ ਆਉਣ 'ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਤੋਂ ਬਾਅਦ ਪੰਚਾਇਤ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ ਜਾਰੀ
ਇਸ ਦੌਰਾਨ ਥਾਣਾ ਧਾਰਕਲਾਂ ਦੀ ਇੰਚਾਰਜ ਸਬ-ਇੰਸਪੈਕਟਰ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਬੱਚੀ ਦੇ ਪਿਤਾ ਦੀ ਲਿਖਤੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ਦੇ ਖਿਲਾਫ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 65(2), 62, 127(2) ਅਤੇ ਪੋਕਸੋ (POCSO) ਐਕਟ ਦੀ ਧਾਰਾ 06 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਹੁਣ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- 'ਮੈਨੂੰ ਮਾਰ ਦੇਣਗੇ..!' ਰੋਂਦੀ-ਕੁਰਲਾਉਂਦੀ ਕੁੜੀ ਨੇ ਪੇਕਿਆਂ ਨੂੰ ਲਾਇਆ ਫ਼ੋਨ, ਜਦੋਂ ਪਹੁੰਚਿਆ ਪਰਿਵਾਰ ਤਾਂ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ, ਕੀਤਾ ਅਜਿਹਾ ਕਾਰਾ ਕਿ...
NEXT STORY