ਜਲੰਧਰ (ਮਹੇਸ਼)- ਜਲੰਧਰ ਵਿਖੇ ਕਤਲ ਕੀਤੀ 13 ਸਾਲਾ ਲੜਕੀ ਦੇ ਮਾਮਲੇ ਵਿੱਚ ਅਦਾਲਤ ਨੇ ਮੁਲਜ਼ਮ ਨੂੰ ਜੂਡੀਸ਼ੀਅਲ ਕਸਟਡੀ ਵਿੱਚ ਭੇਜ ਦਿੱਤਾ ਹੈ। ਪੁਲਸ ਦੋਸ਼ੀ ਨੂੰ ਦੁਪਹਿਰ ਸਾਢੇ 12 ਵਜੇ ਦੇ ਕਰੀਬ ਸੈਸ਼ਨ ਅਦਾਲਤ ਵਿੱਚ ਪੇਸ਼ ਕਰਨ ਲਈ ਪਹੁੰਚੀ ਸੀ। ਸੁਣਵਾਈ ਲਗਭਗ ਇਕ ਘੰਟਾ ਚੱਲੀ। ਸੁਣਵਾਈ ਤੋਂ ਬਾਅਦ ਜੱਜ ਨੇ ਦੋਸ਼ੀ ਨੂੰ ਜੂਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦੋਸ਼ੀ ਨੂੰ ਇਕ ਦਿਨ ਦਾ ਰਿਮਾਂਡ ਦਿੱਤਾ ਗਿਆ ਸੀ। ਕੁੱਲ੍ਹ 12 ਦਿਨਾਂ ਦੇ ਰਿਮਾਂਡ ਦੌਰਾਨ ਪੁਲਸ ਨੇ ਕਈ ਮਹੱਤਵਪੂਰਨ ਖ਼ੁਲਾਸੇ ਕਰਨ ਦਾ ਦਾਅਵਾ ਕੀਤਾ ਹੈ।
ਇਹ ਵੀ ਪੜ੍ਹੋ: ਬਜ਼ੁਰਗ ਨੂੰ ਰੱਖਿਆ ਡਿਜੀਟਲ ਅਰੈਸਟ! 16 ਦਿਨ ਤੱਕ ਨਹੀਂ ਕੱਟਣ ਦਿੱਤਾ ਫੋਨ, ਪੂਰਾ ਮਾਮਲਾ ਕਰੇਗਾ ਹੈਰਾਨ
ਕੁੜੀ ਦੀ ਲਾਸ਼ ਗੁਆਂਢੀ ਦੇ ਬਾਥਰੂਮ ਵਿੱਚੋਂ ਹੋਈ ਸੀ ਬਰਾਮਦ
22 ਨਵੰਬਰ ਨੂੰ ਇਕ 13 ਸਾਲਾ ਕੁੜੀ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈ ਸੀ। ਕੁੜੀ ਦਾ ਡਰਾਈਵਰ ਮੁਲਜ਼ਮ ਨੇ ਜਬਰ-ਜ਼ਿਨਾਹ ਕਰਨ ਮਗਰੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਬਾਅਦ ਵਿੱਚ ਉਸ ਦੀ ਲਾਸ਼ ਗੁਆਂਢੀ ਦੇ ਬਾਥਰੂਮ ਵਿੱਚੋਂ ਬਰਾਮਦ ਕੀਤੀ ਗਈ। ਪੁਲਸ ਨੇ ਇਸ ਮਾਮਲੇ ਵਿੱਚ ਲਾਪਰਵਾਹੀ ਲਈ ਏ. ਐੱਸ. ਆਈ. ਮੰਗਤ ਰਾਮ ਨੂੰ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਹੈ, ਜਦਕਿ ਦੋ ਪੀ. ਸੀ. ਆਰ. ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਸਾਬਕਾ ਸਿੱਖਿਆ ਰਾਜ ਮੰਤਰੀ ਤਾਰਾ ਸਿੰਘ ਲਾਡਲ ਦਾ ਦਿਹਾਂਤ
ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ, ਸੂਬੇ ਦੇ ਹਰ ਸਕੂਲ ਵਿਚ 3 ਦਿਨ...
NEXT STORY