ਪਟਿਆਲਾ (ਬਲਜਿੰਦਰ): ਪਟਿਆਲਾ ਪੁਲਸ ਨੇ ਤਾਰੀ ਕਤਲਕਾਂਡ ਵਿਚ ਫ਼ਰਾਰ ਚੱਲ ਰਹੇ ਮੁਲਜ਼ਮ ਰਾਜਨ ਧਾਲੀਵਾਲ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਉਸ ਕੋਲੋਂ ਇਕ ਪਿਸਤੌਲ ਤੇ ਰਿਵਾਲਵਰ ਬਰਾਮਦ ਕੀਤੀ ਗਈ ਹੈ। ਮੁਲਜ਼ਮ ਦੇ ਖ਼ਿਲਾਫ਼ ਪਹਿਲਾਂ ਤੋਂ 9 ਮੁਕੱਦਮੇ ਵੱਖ-ਵੱਖ ਥਾਣਿਆਂ ਵਿਚ ਦਰਜ ਹਨ।
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਾਰੇ CM ਮਾਨ ਦਾ ਪਹਿਲਾ ਬਿਆਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਸੀਨੀਅਰ ਪੁਲਸ ਕਪਤਾਨ ਨਾਨਕ ਸਿੰਘ ਨੇ ਦੱਸਿਆ ਕਿ 17 ਜਨਵਰੀ ਨੂੰ ਪੁਲਸ ਪਾਰਟੀ ਸ਼ਹੀਦ ਭਗਤ ਸਿੰਘ ਚੌਕ ਨੇੜੇ ਤਾਇਨਾਤ ਸੀ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਤਲ, ਇਰਾਦਾ ਕਤਲ ਤੇ ਹੋਰ ਲੁੱਟ-ਖੋਹ ਦੇ ਮਾਮਲਿਆਂ ਵਿਚ ਲੋੜੀਂਦਾ ਰਾਜਨ ਧਾਲੀਵਾਲ ਇਸ ਵੇਲੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਹੈ ਤੇ ਇਸ ਵੇਲੇ ਘੜੋਲੀ ਗੇਟ ਸ਼ਮਸ਼ਾਨਘਾਟ ਨੇੜੇ ਮੌਜੂਦ ਹੈ। ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਪਾਰਟੀ ਵੱਲੋਂ ਉਸ ਨੂੰ ਦੇਸੀ ਪਿਸਤੌਲ .315 ਅਤੇ 2 ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ। ਇਸ ਮਗਰੋਂ ਉਸ ਦੀ ਨਿਸ਼ਾਨਦੇਹੀ 'ਤੇ ਇਕ .32 ਬੋਰ ਦਾ ਰਿਵਾਲਵਰ ਤੇ 4 ਜ਼ਿੰਦਾ ਕਾਰਤੂਸ ਬਰਾਮਦ ਹੋਏ।
ਉਨ੍ਹਾਂ ਕਿਹਾ ਕਿ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਹੋਰ ਕਈ ਖ਼ੁਲਾਸੇ ਹੋਣ ਦੀ ਉਮੀਦ ਹੈ। ਫ਼ਿਲਹਾਲ ਉਸ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਉਸ ਦੇ ਕਿਹੜੇ ਗੈਂਗਸਟਰਾਂ ਜਾਂ ਮਾੜੇ ਅਨਸਰਾਂ ਨਾਲ ਸਬੰਧ ਹਨ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਸ ਨੂੰ ਇਹ ਹਥਿਆਰ ਕਿੱਥੋ ਮਿਲੇ ਤੇ ਇਸ ਨੇ ਹੋਰ ਕਿਹੜੀ ਵਾਰਦਾਤ ਨੂੰ ਅੰਜਾਮ ਦੇਣਾ ਸੀ।
ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘਾਂ ਵੱਲੋਂ ਪੁਲਸ 'ਤੇ ਹਮਲਾ! SHO ਦੀ ਅੱਖ ਨੇੜੇ ਲੱਗੀ ਤਲਵਾਰ, 4 ਮੁਲਾਜ਼ਮ ਜ਼ਖ਼ਮੀ
ਦੱਸ ਦਈਏ ਕਿ ਰਾਜਨ ਧਾਲੀਵਾਲ ਵੱਲੋਂ 12 ਜੂਨ 2024 ਨੂੰ ਅਵਤਾਰ ਸਿੰਘ ਉਰਫ਼ ਤਾਰੀ ਨੂੰ ਆਪਣੀ ਸਾਥੀਆਂ ਦੇ ਨਾਲ ਰਲ਼ ਕੇ ਬੜੀ ਬੇਰਹਿਮੀ ਨਾਲ ਇੱਟਾਂ ਰੋੜਿਆਂ ਤੇ ਖ਼ਤਰਨਾਕ ਹਥਿਆਰਾਂ ਨਾਲ ਕੁੱਟਿਆ ਗਿਆ ਸੀ ਤੇ ਉਸ ਨੂੰ ਛੱਤ ਤੋਂ ਘੜੀਸ ਕੇ ਹੇਠਾਂ ਗਲੀ ਵਿਚ ਸੁੱਟ ਕੇ ਕਤਲ ਕਰ ਦਿੱਤਾ ਗਿਆ ਸੀ। ਰਾਜਨ ਖ਼ਿਲਾਫ਼ 9 ਮੁਕੱਦਮੇ ਪਹਿਲਾਂ ਤੋਂ ਦਰਜ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਨਗਰ ਨਿਗਮ 'ਤੇ ਵੀ 'ਆਪ' ਦਾ ਕਬਜ਼ਾ, 7ਵੀਂ ਮੇਅਰ ਬਣੀ ਪ੍ਰਿੰਸੀਪਲ ਇੰਦਰਜੀਤ ਕੌਰ
NEXT STORY