ਜਲੰਧਰ (ਅਰੋੜਾ)-ਥਾਣਾ ਨੰ. 3 ਦੀ ਪੁਲਸ ਨੇ ਬਾਦਸ਼ਾਹ ਕਤਲ ਕਾਂਡ ਦੇ ਮੁੱਖ ਮੁਲਜ਼ਮ ਮਨੂ ਕਪੂਰ ਦੇ ਸਾਥੀ ਗੋਬਿੰਦ ਨਗਰ ਦੇ ਰਹਿਣ ਵਾਲੇ ਚਕਸ਼ਿਤ ਸਚਦੇਵਾ ਨੂੰ ਖਿੰਗਰਾ ਗੇਟ ਵਿਚੋਂ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਸ਼ਨੀਵਾਰ ਨੂੰ ਹੀ ਚਕਸ਼ਿਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਮਨੂ ਕਪੂਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਪੁਲਸ ਇਸ ਮਾਮਲੇ ’ਚ ਨਾਮਜ਼ਦ ਹੋਰ 7 ਲੋਕਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਪੁਲਸ ਹੁਣ ਚਕਸ਼ਿਤ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਫਰਾਰ ਮੁਲਜ਼ਮਾਂ ਨੂੰ ਵੀ ਜਲਦ ਕਾਬੂ ਕੀਤਾ ਜਾ ਸਕੇ।
ਇਹ ਵੀ ਪੜ੍ਹੋ-ਪੰਜਾਬ 'ਚ 12 ਨਵੰਬਰ ਦੀ ਛੁੱਟੀ ਨੂੰ ਲੈ ਕੇ ਜਾਣੋ ਵੱਡੀ ਅਪਡੇਟ
ਮ੍ਰਿਤਕ ਬਾਦਸ਼ਾਹ ਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ ਦਿਨੀਂ ਚਿਤਾਵਨੀ ਦਿੱਤੀ ਸੀ ਕਿ 8 ਦਿਨ ਬੀਤ ਜਾਣ ਦੇ ਬਾਵਜੂਦ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ ਅਤੇ ਜੇਕਰ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਰੋਸ ਪ੍ਰਦਰਸ਼ਨ ਕਰਨਗੇ। ਇਸ ਤੋਂ ਬਾਅਦ ਪੁਲਸ ਨੇ ਚਕਸ਼ਿਤ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਉਸ ਦੇ ਰਿਸ਼ਤੇਦਾਰਾਂ ਨੂੰ ਵੀ ਜਾਂਚ ਵਿਚ ਸ਼ਾਮਲ ਕੀਤਾ ਗਿਆ ਅਤੇ ਫਰਾਰ ਮੁਲਜ਼ਮ ਨੂੰ ਜਲਦ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਪੁਲਸ ਚਕਸ਼ਿਤ ਨੂੰ ਸੋਮਵਾਰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ। ਇਸ ਮਾਮਲੇ ’ਚ ਪੁਲਸ ਨੇ ਮਨੂ ਕਪੂਰ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿਚ ਪੁਲਸ ਨੇ ਮਨੂ ਦੇ ਭਰਾ ਨੰਨੂ ਅਤੇ ਪਿਤਾ ਰਾਕੇਸ਼ ਕਪੂਰ ਸਮੇਤ 9 ਲੋਕਾਂ ਨੂੰ ਨਾਮਜ਼ਦ ਕੀਤਾ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਮਾਰ ਦਿੱਤੇ 3 ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਏਅਰ ਫੋਰਸ ਸਟੇਸ਼ਨ ’ਚ ਦੋਸਤ ਦੀ ਥਾਂ ਦੇਣ ਪਹੁੰਚਿਆ ਪ੍ਰੀਖਿਆ, ਕਾਬੂ
NEXT STORY