ਅੰਮ੍ਰਿਤਸਰ- ਇੱਕ ਖਾਸ ਸੂਚਨਾ 'ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਜੁੜੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਅੰਮ੍ਰਿਤਸਰ ਤੋਂ ਅਭਿਸ਼ੇਕ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸਦੇ ਕਬਜ਼ੇ 'ਚੋਂ 7 ਪਿਸਤੌਲ (ਜਿਸ ਵਿੱਚ .30 ਬੋਰ ਦੇ 5 ਪਿਸਤੌਲ ਅਤੇ 2 ਗਲੌਕ 9 ਐਮਐਮ ਪਿਸਤੌਲ ਸ਼ਾਮਲ ਹਨ), 4 ਜ਼ਿੰਦਾ ਕਾਰਤੂਸ (.30 ਬੋਰ) ਅਤੇ ₹1,50,000/- ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ- 2 ਦਿਨਾਂ 'ਚ ਕਣਕ ਦੀ ਵਾਢੀ ਸਬੰਧੀ ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦਾ ਬਿਆਨ
ਉਨ੍ਹਾਂ ਅੱਗੇ ਦੱਸਿਆ ਕਿ ਆਸਟ੍ਰੇਲੀਆ-ਅਧਾਰਤ ਜੱਸਾ ਜੋ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਮਿਲ ਕੇ ਆਪਣੇ ਸਥਾਨਕ ਸਾਥੀਆਂ ਜੋਧਬੀਰ ਸਿੰਘ ਉਰਫ ਜੋਧਾ ਅਤੇ ਅਭਿਸ਼ੇਕ ਕੁਮਾਰ ਦੀ ਮਦਦ ਨਾਲ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਗੈਰ-ਕਾਨੂੰਨੀ ਹਥਿਆਰਾਂ/ਗੋਲਾ ਬਾਰੂਦ ਦੀ ਤਸਕਰੀ ਦਾ ਪ੍ਰਬੰਧ ਕਰਦਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਅਭਿਸ਼ੇਕ ਕੁਮਾਰ ਅਤੇ ਜੋਧਬੀਰ ਸਿੰਘ ਉਰਫ਼ ਜੋਧਾ ਵੀ ਹਵਾਲਾ ਲੈਣ-ਦੇਣ ਵਿੱਚ ਸ਼ਾਮਲ ਹਨ, ਜੋ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਲੱਗੇ ਇੱਕ ਵੱਡੇ ਨੈੱਟਵਰਕ ਨਾਲ ਉਨ੍ਹਾਂ ਦੇ ਸਬੰਧਾਂ ਨੂੰ ਦਰਸਾਉਂਦਾ ਹੈ। ਜਿਨ੍ਹਾਂ ਦੀ ਐੱਸਐੱਸਓਸੀ, ਅੰਮ੍ਰਿਤਸਰ ਵਿਖੇ ਇੱਕ ਐੱਫਆਈਆਰ ਦਰਜ ਕੀਤੀ ਗਈ ਹੈ ਤੇ ਹੋਰ ਸਾਥੀਆਂ ਨੂੰ ਫੜਨ ਅਤੇ ਸਾਰੇ ਪਿਛਲੇ ਅਤੇ ਅੱਗਲੇ ਲਿੰਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਸ਼ਰਮਨਾਕ ਕਾਰਾ: ਮੁੰਡੇ ਨਾਲ 2 ਵਿਅਕਤੀਆਂ ਨੇ ਪਹਿਲਾਂ ਟੱਪੀਆਂ ਹੱਦਾਂ, ਫਿਰ ਕਰ 'ਤੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਨਸ਼ਾ ਮੁਕਤ ਪੰਜਾਬ' ਬਣਾਉਣ ਲਈ ਡੈੱਡਲਾਈਨ ਤੈਅ, DGP ਨੇ ਅਧਿਕਾਰੀਆਂ ਨੂੰ 31 ਮਈ ਤੱਕ ਦਾ ਦਿੱਤਾ ਸਮਾਂ
NEXT STORY