ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ)-ਥਾਣਾ ਢਿੱਲਵਾਂ ਦੀ ਪੁਲਸ ਨੇ ਰਾਸ਼ਟਰੀ ਰਾਜ ਮਾਰਗ ਨੇੜੇ ਨਾਕਾਬੰਦੀ ਦੌਰਾਨ 2 ਕਾਰ ਸਵਾਰ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਵਿਦੇਸ਼ੀ ਪਿਸਤੌਲ ਤੇ 3 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਦੇ ਹੁਕਮਾਂ ’ਤੇ ਜ਼ਿਲ੍ਹਾ ਭਰ 'ਚ ਚਲਾਈ ਜਾ ਰਹੀ ਅਪਰਾਧ ਵਿਰੋਧੀ ਮੁਹਿੰਮ ਦੇ ਤਹਿਤ ਐੱਸ. ਪੀ. (ਡੀ.) ਹਰਿੰਦਰ ਸਿੰਘ ਗਿੱਲ ਦੀ ਨਿਗਰਾਨੀ ’ਚ ਥਾਣਾ ਢਿੱਲਵਾਂ ਦੀ ਪੁਲਸ ਨੇ ਰਾਸ਼ਟਰੀ ਰਾਜ ਮਾਰਗ 'ਤੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਤੜਕਸਾਰ 4.30 ਵਜੇ ਦੇ ਕਰੀਬ ਜਦੋਂ ਅੰਮ੍ਰਿਤਸਰ ਵੱਲੋਂ ਆ ਰਹੀ ਇਕ ਕਾਰ ਨੂੰ ਰੋਕ ਕੇ ਉਸ ’ਚ ਬੈਠੇ 2 ਮੁਲਜ਼ਮਾਂ ਤੋਂ ਉਨ੍ਹਾਂ ਦੇ ਨਾਮ ’ਤੇ ਪਤੇ ਪੁੱਛੇ ਗਏ ਤਾਂ ਉਨ੍ਹਾਂ ਨੇ ਆਪਣੇ ਨਾਮ ਕਬੀਰ ਕਪੂਰ ਪੁੱਤਰ ਮਨੀਸ ਕਪੂਰ ਵਾਸੀ ਮਜੀਠਾ ਰੋਡ ਅੰਮ੍ਰਿਤਸਰ ਅਤੇ ਭੂਸ਼ਣ ਪੁੱਤਰ ਬੂਆ ਦਾਸ ਵਾਸੀ ਬਟਾਲਾ ਰੋਡ ਅੰਮ੍ਰਿਤਸਰ ਦੱਸਿਆ। ਮੁਲਜ਼ਮਾਂ ਦੀ ਗੱਡੀ ਦੀ ਚੈਕਿੰਗ ਦੌਰਾਨ ਉਸ 'ਚੋਂ ਇਕ ਕਾਲੇ ਰੰਗ ਦਾ ਪਿਸਤੌਲ ਬਰਾਮਦ ਹੋਇਆ, ਜਿਸ ਦੀ ਦੂਜੀ ਸਾਈਡ ’ਤੇ ਤੁਰਕੀਆ ਲਿਖਿਆ ਹੋਇਆ ਹੈ। ਇਸ ਤਲਾਸ਼ੀ ਮੁਹਿੰਮ ਦੌਰਾਨ 3 ਜ਼ਿੰਦਾ ਰੌਂਦ ਵੀ ਬਰਾਮਦ ਹੋਏ। ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ: ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਹ ਵਿਦੇਸ਼ ਪਿਸਤੌਲ ਗ੍ਰਿਫਤਾਰ ਮੁਲਜ਼ਮ ਕਿਨ੍ਹਾਂ ਵਿਅਕਤੀਆਂ ਪਾਸੋਂ ਲੈ ਆਏ ਤੇ ਉਨ੍ਹਾਂ ਦੀ ਪਿਸਤੌਲ ਲੈ ਕੇ ਘੁੰਮਣ ਦੀ ਕੀ ਮੰਸ਼ਾ ਸੀ ਇਸ ਸਬੰਧੀ ਉਨ੍ਹਾਂ ਪਾਸੋਂ ਪੁੱਛਗਿੱਛ ਦਾ ਦੌਰ ਜਾਰੀ ਹੈ। ਪੁੱਛਗਿੱਛ ਤੋਂ ਬਾਅਦ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਥਾਣਾ ਢਿਲਵਾਂ ਪੁਲਸ ਵੱਲੋਂ 2 ਕਾਰ ਸਵਾਰ ਮੁਲਜ਼ਮਾਂ ਪਾਸੋਂ ਵਿਦੇਸ਼ੀ ਪਿਸਤੌਲ ਦੀ ਬਰਾਮਦਗੀ ਦਾ ਇਹ ਮਾਮਲਾ ਕੋਈ ਨਵਾਂ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਪੂਰਥਲਾ ਪੁਲਸ ਵੱਖ-ਵੱਖ ਥਾਣਾ ਖੇਤਰਾਂ ’ਚ ਕਈ ਬਾਲਗ ਤੇ ਨਾਬਾਲਗ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਵਿਦੇਸ਼ਾਂ ’ਚ ਬਣੇ ਮਹਿੰਗੇ ਪਿਸਤੌਲ ਬਰਾਮਦ ਕਰ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਥਾਣਾ ਢਿਲਵਾਂ ਦੀ ਪੁਲਸ ਨੇ ਰਾਸ਼ਟਰੀ ਰਾਜ ਮਾਰਗ ’ਤੇ ਨਾਕਾਬੰਦੀ ਕਰਕੇ 2 ਮੁਲਜ਼ਮਾਂ ਪਾਸੋਂ ਤੁਰਕੀ ’ਚ ਬਣਿਆ ਪਿਸਤੌਲ ਬਰਾਮਦ ਕਰਕੇ ਸਾਬਤ ਕਰ ਦਿੱਤਾ ਹੈ ਕਿ ਸੂਬੇ ’ਚ ਕਿਸ ਤਰ੍ਹਾਂ ਆਮ ਘਰਾਂ ਨਾਲ ਸਬੰਧਤ ਨੌਜਵਾਨਾਂ ਨੂੰ ਬੇਹਦ ਆਸਾਨੀ ਨਾਲ ਆਧੁਨਿਕ ਵਿਦੇਸ਼ੀ ਹਥਿਆਰ ਮਿਲ ਰਹੇ ਹਨ। ਜਿਸਦੇ ਸਿੱਟੇ ਵਜੋਂ ਹੀ ਸੂਬੇ ’ਚ ਫਿਰੌਤੀ ਵਰਗੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਪਿਛਲੇ ਦਿਨੀਂ ਕਪੂਰਥਲਾ ਦੇ ਥਾਣਾ ਕੋਤਵਾਲੀ ਦੇ ਤਹਿਤ ਆਉਂਦੇ ਇੱਕ ਪਿੰਡ ’ਚ ਇਕ ਨੌਜਵਾਨ ਦੇ ਕਤਲ ਤੇ ਉਸਦੇ ਭਰਾ ਨੂੰ ਗੰਭੀਰ ਜਖਮੀ ਕਰਨ ਦੇ ਮਾਮਲੇ ’ਚ ਇਸਤੇਮਾਲ ਕੀਤਾ ਗਿਆ ਪਿਸਤੌਲ ਵੀ ਇਕ ਨੌਜਵਾਨ ਨੇ ਮੁਹੱਈਆ ਕਰਵਾਇਆ ਸੀ। ਇਸ ਮਾਮਲੇ ’ਚ ਸਭ ਤੋਂ ਹੈਰਾਨੀਜਨਕ ਖੁਲਾਸਾ ਤਾਂ ਇਹ ਹੋਇਆ ਸੀ ਕਿ ਪਿਸਤੌਲ ਦੇਣ ਵਾਲੇ ਤੇ ਪਿਸਤੌਲ ਲੈਣ ਵਾਲੇ ਦੋਵਾਂ ਧਿਰਾਂ ਨਾਲ ਸਬੰਧਤ ਨੌਜਵਾਨ ਮੁਲਜ਼ਮ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ ਨਵਾਂ ਫਾਰਮੂਲਾ
ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਵੀ ਕਪੂਰਥਲਾ ਪੁਲਸ ਨੇ ਇਕ ਵੱਡੀ ਅਪਰਾਧ ਵਿਰੋਧੀ ਮੁਹਿੰਮ ਦੌਰਾਨ ਆਧੁਨਿਕ ਗਲੋਕ ਪਿਸਤੌਲਾਂ ਸਮੇਤ ਕਈ ਮੁਲਜ਼ਮਾਂ ਨੂੰ ਕਾਬੂ ਕੀਤਾ ਸੀ। ਉਕਤ ਨੌਜਵਾਨ ਵੀ ਬੇਹਦ ਸਾਧਾਰਨ ਘਰਾਂ ਨਾਲ ਸਬੰਧ ਰੱਖਦੇ ਸਨ। ਜਿਨ੍ਹਾਂ ਨੇ ਬਰਾਮਦ ਗਲੋਕ ਪਿਸਤੌਲਾਂ ਨਾਲ ਵੱਡੀ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਸਾਜਿਸ਼ ਤਿਆਰ ਕੀਤੀ ਸੀ। ਹੁਣ ਢਿਲਵਾਂ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਇਨ੍ਹਾਂ ਮੁਲਜਮਾਂ ਤੋਂ ਪੁੱਛਗਿੱਛ ਦੌਰਾਨ ਆਉਣ ਵਾਲੇ ਦਿਨਾਂ ’ਚ ਅਜਿਹੇ ਗੈਂਗ ਦਾ ਪਰਦਾਫਾਸ਼ ਹੋ ਸਕਦਾ ਹੈ ਜੋ ਰਾਤੋ ਰਾਤ ਅਮੀਰ ਬਣਨ ਦਾ ਸੁਪਨਾ ਦੇਖਣ ਵਾਲੇ ਨੌਜਵਾਨਾਂ ਨੂੰ ਆਪਣੇ ਜਾਲ ‘ਚ ਫਸਾ ਕੇ ਉਨ੍ਹਾਂ ਨੂੰ ਮੁਫਤ ਦੇ ਭਾਅ ਵਿਦੇਸ਼ੀ ਪਿਸਤੌਲ ਮੁਹੱਈਆ ਕਰਵਾ ਰਹੇ ਹਨ। ਇਸ ਸਬੰਧੀ ਜਦੋਂ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਗ੍ਰਿਫਤਾਰ ਮੁਲਜ਼ਮਾਂ ਕੋਲੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਅਜਿਹੇ ਮਾਮਲਿਆਂ ’ਚ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਕਾਰਵਾਈ ਕੀਤੀ ਜਾਂਦੀ ਹੈ ਤਾਂ ਜੋ ਅਜਿਹੇ ਗੈਂਗ ਨੂੰ ਖ਼ਤਮ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ ਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
D-Mart ਤੋਂ ਸ਼ਾਪਿੰਗ ਕਰਨ ਜਾ ਰਹੀ ਕੁੜੀ ਨਾਲ ਵਾਪਰੀ ਅਣਹੋਣੀ
NEXT STORY