ਚੌਕ ਮਹਿਤਾ(ਪਾਲ)- ਪੁਲਸ ਥਾਣਾ ਮਹਿਤਾ ਦੀ ਹਵਾਲਾਤ ’ਚ ਬੰਦ ਇਕ ਮੁਲਜ਼ਮ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮਾਣਯੋਗ ਜੱਜ ਦੀ ਹਾਜ਼ਰੀ ’ਚ ਕਾਰਵਾਈ ਸ਼ੁਰੂ ਕੀਤੀ ਗਈ। ਮੌਕੇ ’ਤੇ ਪੁੱਜੇ ਡੀ. ਐੱਸ. ਪੀ. ਜੰਡਿਆਲਾ ਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਣਜੋਧ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਭੁੱਲਰ (ਤਰਨਤਾਰਨ), ਹਾਲ ਵਾਸੀ ਅਰਜਨ ਮਾਂਗਾ ਵਜੋਂ ਹੋਈ ਹੈ। ਉਕਤ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਚੋਰੀ ਦੇ 13 ਮਾਮਲੇ ਦਰਜ ਸਨ ਅਤੇ 8 ਕੇਸਾਂ ’ਚ ਉਸ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਸੀ। ਪੁਲਸ ਅਨੁਸਾਰ ਰਣਜੋਧ ਸਿੰਘ ਨੇ ਬੀਤੀ ਰਾਤ ਹਵਾਲਾਤ ’ਚ ਆਪਣੇ ਕੰਬਲ ਦੀ ਕੰਨੀ ਪਾੜ ਕੇ ਉਸ ਦੀ ਰੱਸੀ ਬਣਾਈ ਅਤੇ ਫਾਹਾ ਲੈ ਲਿਆ।
ਇਹ ਵੀ ਪੜ੍ਹੋ-26 ਜਨਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਡੀ. ਐੱਸ. ਪੀ. ਨੇ ਦੱਸਿਆ ਕਿ ਬਾਬਾ ਬਕਾਲਾ ਸਾਹਿਬ ਤੋਂ ਮਾਣਯੋਗ ਜੱਜ ਸਾਹਿਬ ਦੀ ਹਾਜ਼ਰੀ ’ਚ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਮਾਣਯੋਗ ਜੱਜ ਸਾਹਿਬ ਵੱਲੋਂ ਥਾਣਾ ਮਹਿਤਾ ਚੌਕ ਦੇ ਅੰਦਰ ਮਾਮਲੇ ਦੀ ਗੰਭੀਰਤਾ ਨਾਲ ਤਫ਼ਤੀਸ਼ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ-ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਇਕ ਵਾਰ ਫ਼ਿਰ ਗੋਲ਼ੀਆਂ ਦੀ ਆਵਾਜ਼ ਨਾਲ ਕੰਬ ਗਿਆ ਕੈਨੇਡਾ ! ਬਦਮਾਸ਼ਾਂ ਨੇ ਭੁੰਨ੍ਹ'ਤਾ ਪੰਜਾਬੀ ਨੌਜਵਾਨ
NEXT STORY