ਤਰਨਤਾਰਨ (ਰਮਨ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੰਦ ਮੁਲਜ਼ਮ ਯਸ਼ਪਾਲ ਸਿੰਘ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁਲਜ਼ਮ ਯਸ਼ਪਾਲ ਸਿੰਘ ਜੋ ਲਖਵਿੰਦਰ ਲੱਖਾ ਅਤੇ ਰਵੀ ਕਾਰਤੂਸ ਦਾ ਸਾਥੀ ਸੀ, ਜਿਸ ਨੂੰ 20 ਅਪ੍ਰੈਲ ਵਾਲੇ ਦਿਨ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ ਪਰ ਬੀਤੇ ਦਿਨ ਯਾਨੀ ਸ਼ਨੀਵਾਰ ਉਸ ਨੂੰ ਗੋਇੰਦਵਾਲ ਸਾਹਿਬ ਜੇਲ੍ਹ 'ਚ ਭੇਜਿਆ ਗਿਆ ਸੀ। ਜਿੱਥੇ ਉਸ ਦੀ ਮੌਤ ਹੋ ਗਈ। ਮੁਲਜ਼ਮ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਅੰਮ੍ਰਿਤਸਰ ਦੇ ਹਸਪਤਾਲ ਦਾਖ਼ਲ ਕਰਵਾਇਆ ਜਿਥੇ ਉਸ ਦੀ ਮੌਤ ਹੋ ਗਈ। ਫਿਲਹਾਲ ਅੰਮ੍ਰਿਤਸਰ ਵਿਖੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਦੱਸ ਦੇਈਏ ਕਿ ਮੁਲਜਮ ਯਸ਼ਪਾਲ ਸਿੰਘ ਪਾਸੋਂ ਹੈਰੋਇਨ ਅਤੇ ਪਿਸਤੌਲ ਬਰਾਮਦ ਹੋਏ ਸਨ ਅਤੇ ਇਹ ਪੁਲਸ ਨੂੰ ਕਤਲ ਮਾਮਲੇ ਵਿੱਚ ਵੀ ਲੋੜਿੰਦਾ ਸੀ। ਮ੍ਰਿਤਕ ਦੋਰਾਹਾ ਦਾ ਰਹਿਣ ਵਾਲਾ ਸੀ, ਜਿਸ ਦਾ ਕੁਝ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ।
ਇਹ ਵੀ ਪੜ੍ਹੋ- ਪਾਕਿਸਤਾਨੀ ਨਾਗਰਿਕਾਂ ਲਈ ਅੱਜ ਵਾਪਸ ਜਾਣ ਦਾ ਆਖ਼ਰੀ ਦਿਨ, ਅਟਾਰੀ ਬਾਰਡਰ 'ਤੇ ਲੱਗੀਆਂ ਲੰਮੀਆਂ ਲਾਈਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਕੂਲਾਂ 'ਚ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਨੇ ਗਰਮੀਆਂ ਦੀਆਂ ਛੁੱਟੀਆਂ ! ਉਠੀ ਵੱਡੀ ਮੰਗ
NEXT STORY