ਜਲੰਧਰ (ਸ਼ੋਰੀ)- ਪੰਜਾਬ ਪੁਲਸ ਲਈ ਕੇਸਾਂ ਵਿਚ ਨਾਮਜ਼ਦ ਮੁਲਜ਼ਮ ਨੂੰ ਜਦੋਂ ਸਿਵਲ ਹਸਪਤਾਲ ਵਿਚ ਮੈਡੀਕਲ ਕਰਵਾਉਣ ਲਈ ਲਿਆਂਦਾ ਜਾਂਦਾ ਹੈ ਤਾਂ ਹਵਾਲਾਤੀ ਬਹੁਤ ਹੀ ਚਲਾਕੀ ਨਾਲ ਹਸਪਤਾਲ ਵਿਚੋਂ ਭੱਜ ਜਾਂਦਾ ਹੈ। ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਤੋਂ ਬਾਅਦ ਪੁਲਸ ਵਾਲੀਆਂ ਦੀਆਂ ਮੁਸ਼ਕਿਲਾਂ ਵਧ ਜਾਂਦੀਆਂ ਹਨ ਅਤੇ ਉਹ ਦਿਨ ਭਰ ਇਕ ਫਰਾਰ ਹਵਾਲਾਤੀ ਨੂੰ ਲੱਭਣ ਲਈ ਕਈ ਥਾਵਾਂ ’ਤੇ ਜਾਂਦੇ ਹਨ।
ਅਜਿਹਾ ਹੀ ਇਕ ਮਾਮਲਾ ਜਲੰਧਰ ਦੇ ਸਿਵਲ ਹਸਪਤਾਲ ਵਿਚ ਫਿਰ ਉਸ ਸਮੇਂ ਵੇਖਣ ਨੂੰ ਮਿਲਿਆ ਜਦੋਂ ਗੋਰਾਇਆ ਥਾਣੇ ਵਿਚ ਤਾਇਨਾਤ ਏ. ਐੱਸ. ਆਈ. ਹਰਭਜਨ ਸਿੰਘ ਅਤੇ ਏ. ਐੱਸ. ਆਈ. ਮਨਜੀਤ ਸਿੰਘ ਚੋਰੀ ਦੇ ਕੇਸ ਵਿਚ ਨਾਮਜ਼ਦ ਮੁਲਜ਼ਮ ਨਵਨੀਤ ਸਿੰਘ ਨੀਤਾ ਪੁੱਤਰ ਹਰਜਿੰਦਰ ਸਿੰਘ ਨਿਵਾਸੀ ਪਿੰਡ ਰੰਧਾਵਾ ਗੁਰਾਇਆ, ਜੋਕਿ ਕਾਈ ਸਮੇਂ ਤੋਂ ਭਗੌੜਾ ਸੀ, ਮੁਲਜ਼ਮ ਨੀਤਾ ਨੇ ਅਦਾਲਤ ਵਿਚ ਸਰੰਡਰ ਕਰ ਲਿਆ ਅਤੇ ਪੁਲਸ ਨੇ ਉਸ ਨੂੰ ਆਪਣੀ ਕਸਟਡੀ ਵਿਚ ਲੈ ਲਿਆ।
ਇਹ ਵੀ ਪੜ੍ਹੋ: ਐਕਸਾਈਜ਼ ਪਾਲਿਸੀ: ਟੈਂਡਰ ਭਰਨ ਲਈ ਮਹਿਕਮੇ ਨੇ ਦਿੱਤਾ ਇੰਨਾ ਸਮਾਂ, ਅੱਜ ਖੁੱਲ੍ਹਣਗੇ 1500 ਨਵੇਂ ਠੇਕੇ
ਪੁਲਸ ਮੁਲਜ਼ਮ ਨੂੰ ਮੈਡੀਕਲ ਕਰਵਾਉਣ ਲਈ ਦੁਪਹਿਰ ਸਮੇਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲੈ ਕੇ ਪਹੁੰਚੀ। ਪੁਲਸ ਦੀ ਮੰਨੀਏ ਤਾਂ ਨੀਤਾ ਪਿਸ਼ਾਬ ਕਰਨ ਬਹਾਨੇ ਸਿਵਲ ਹਸਪਤਾਲ ਵਿਚੋਂ ਫਰਾਰ ਹੋ ਗਿਆ। ਫਿਲਹਾਲ ਖ਼ਬਰ ਲਿਖੇ ਜਾਣ ਤੱਕ ਗੋਰਾਇਆ ਪੁਲਸ ਨੇ ਥਾਣਾ ਨੰ. 4 ਵਿਚ ਫਰਾਰ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਨ ਦੀ ਤਿਆਰੀ ਕਰ ਲਈ ਹੈ।
ਇਹ ਵੀ ਪੜ੍ਹੋ: ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ, ਬਲਜਿੰਦਰ ਕੌਰ, ਸਰਬਜੀਤ ਕੌਰ ਤੇ ਬੁੱਧਰਾਮ ਮੰਤਰੀ ਅਹੁਦੇ ਦੀ ਦੌੜ ’ਚ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੁਲਸ ਕਰਮਚਾਰੀ ਬਣ ਕੇ ਠੱਗੀ ਮਾਰਦੇ 2 ਭਰਾ ਗ੍ਰਿਫ਼ਤਾਰ
NEXT STORY