ਅੰਮ੍ਰਿਤਸਰ (ਜਸ਼ਨ)-ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਤੋਂ ਪੁਲਸ ਹਿਰਾਸਤ ਵਿਚ ਮੌਜੂਦ ਨਸ਼ਾ ਸਮੱਗਲਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਇਕ ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਫ਼ਰਾਰ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਉਰਫ਼ ਕਾਲੀ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪੁਲਸ ਵਿਭਾਗ ਵਿਚ ਹੜਕੰਪ ਮਚ ਗਿਆ ਅਤੇ ਮੁਲਜ਼ਮ ਦੀ ਭਾਲ ਵਿਚ ਵੱਖ-ਵੱਖ ਪੁਲਸ ਟੀਮਾਂ ਨੂੰ ਲਗਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਸੰਦੀਪ ਸਿੰਘ ਉਰਫ਼ ਕਾਲੀ ਨੂੰ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨਾਲ ਜੁੜੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਕਿਸੇ ਕਾਰਨਾਂ ਕਰਕੇ ਪੁਲਸ ਟੀਮ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਲੈ ਕੇ ਪਹੁੰਚੀ ਸੀ। ਇਸੇ ਦੌਰਾਨ ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਹਸਪਤਾਲ ਕੰਪਲੈਕਸ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਲੁੱਟ-ਖੋਹ ਕਰਨ ਆਏ ਬਦਮਾਸ਼ਾਂ ਨੇ ਵਿਅਕਤੀ ਨੂੰ ਮਾਰੀ ਗੋਲੀ
ਮੁਲਜ਼ਮ ਦੇ ਫ਼ਰਾਰ ਹੋਣ ਦਾ ਪਤਾ ਚੱਲਦਿਆਂ ਹੀ ਪੁਲਸ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਆਸ-ਪਾਸ ਦੇ ਇਲਾਕਿਆਂ ਵਿਚ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾਂਦਾ ਹੈ ਕਿ ਸੰਦੀਪ ਸਿੰਘ ਉਰਫ਼ ਕਾਲੀ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਰਿਹਾ ਹੈ ਅਤੇ ਉਸ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕਈ ਅਪਰਾਧਿਕ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ- Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ
ਪੁਲਸ ਸੁਰੱਖਿਆ ਵਿਚ ਚੂਕ ਦੀ ਜਾਂਚ ਸ਼ੁਰੂ
ਪੁਲਸ ਹਿਰਾਸਤ ਤੋਂ ਮੁਲਜ਼ਮ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਉਸ ਖ਼ਿਲਾਫ਼ ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ। ਨਾਲ ਹੀ ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਸਪਤਾਲ ਵਿਚ ਮੁਲਜ਼ਮ ਦੀ ਨਿਗਰਾਨੀ ਦੌਰਾਨ ਕਿੱਥੇ ਚੂਕ ਹੋਈ ਅਤੇ ਉਹ ਕਿਸ ਤਰ੍ਹਾਂ ਪੁਲਸ ਕਰਮਚਾਰੀਆਂ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ। ਫਿਲਹਾਲ ਪੁਲਸ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ- ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ: ਹਾਈਕੋਰਟ ਦੇ ਹੁਕਮਾਂ 'ਤੇ PGI 'ਚ ਹੋਇਆ ਪੋਸਟਮਾਰਟਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਦੀਵਾਲੀ ਤੱਕ ਕਰਨੀ ਪਵੇਗੀ ਓਵਰ ਡਿਊਟੀ, ਲੁਧਿਆਣਾ 'ਚ ਜਾਰੀ ਹੋਏ ਹੁਕਮ
NEXT STORY