ਚੰਡੀਗੜ੍ਹ (ਪ੍ਰੀਕਸ਼ਿਤ) : ਜ਼ਿਲ੍ਹਾ ਅਦਾਲਤ ਨੇ 3 ਕਰੋੜ ਰੁਪਏ ਦੇ ਚੈੱਕ ਬਾਊਂਸ ਮਾਮਲੇ ’ਚ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦਿਆਂ 2 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਮੁਲਜ਼ਮ ਨੂੰ ਸਜਾ ਦੇ ਨਾਲ-ਨਾਲ 3.61 ਕਰੋੜ ਰੁਪਏ ਦੀ ਚੈੱਕ ਰਕਮ ਵੀ ਦੇਣ ਦਾ ਹੁਕਮ ਦਿੱਤਾ ਹੈ।
ਸਜ਼ਾ ਪਾਉਣ ਵਾਲੇ ਮੁਲਜ਼ਮ ਦੀ ਪਛਾਣ ਪੰਜਾਬ ਦੇ ਨਵਾਂਸ਼ਹਿਰ ਜ਼ਿਲ੍ਹੇ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਵਜੋਂ ਹੋਈ ਹੈ। ਦਾਇਰ ਮਾਮਲੇ ਤਹਿਤ ਮੁਲਜ਼ਮ ਖ਼ਿਲਾਫ਼ ਸੈਕਟਰ-9 ਸਥਿਤ ਕੋਟਕ ਮਹਿੰਦਰਾ ਬੈਂਕ ਲਿਮਟਿਡ ਵੱਲੋਂ ਲਗਭਗ ਸੱਤ ਸਾਲ ਪਹਿਲਾਂ ਮਾਮਲਾ ਦਾਇਰ ਕੀਤਾ ਗਿਆ ਸੀ। ਦੋਸ਼ ਮੁਤਾਬਕ ਮੁਲਜ਼ਮ ਨੇ ਬੈਂਕ ਤੋਂ ਕਰਜ਼ਾ ਲਿਆ ਸੀ, ਪਰ ਕਰਜ਼ਾ ਵਾਪਸ ਕਰਨਾ ਤਾਂ ਦੂਰ ਉਸ ਨੇ ਕਿਸ਼ਤਾਂ ਦੇਣੀਆਂ ਵੀ ਬੰਦ ਕਰ ਦਿੱਤੀਆਂ।
ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਲੈ ਕੇ ਲਿਆ ਗਿਆ ਵੱਡਾ ਫੈ਼ਸਲਾ, ਹੁਣ ਹਫਤੇ 'ਚ ਦੋ ਦਿਨ...
NEXT STORY