ਜਲੰਧਰ (ਜਤਿੰਦਰ,ਭਾਰਦਵਾਜ )- ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ ਕਰਨ ਦੇ ਮੁੱਖ ਦੋਸ਼ੀ ਸੈਦੁਲ ਅਮੀਨ ਨੂੰ ਬੀਤੇ ਦਿਨੀਂ ਦਿੱਲੀ ਦੀ ਪੁਲਸ ਦੀ ਮਦਦ ਨਾਲ ਪੰਜਾਬ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਅੱਜ ਜਲੰਧਰ ਲਿਆ ਕੇ ਡਿਊਟੀ ਮੈਜਿਸਟਰੇਟ ਆਕਾਸ਼ਦੀਪ ਸਿੰਘ ਮਲਵਈ ਜੇ. ਐੱਮ. ਆਈ. ਸੀ. ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਰਕਾਰੀ ਵਕੀਲ ਦੀ ਮਦਦ ਨਾਲ ਦੋਸ਼ੀ ਦਾ 10 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ, ਜਿਸ 'ਤੇ ਅਦਾਲਤ ਨੇ ਦੋਸ਼ੀ ਦਾ 7 ਦਿਨ ਦਾ ਰਿਮਾਂਡ ਦੇ ਕੇ ਪੁਲਸ ਦੀ ਗ੍ਰਿਫ਼ਤ ਵਿੱਚ ਭੇਜਣ ਦਾ ਹੁਕਮ ਸੁਣਾਇਆ ਹੈ। ਹੁਣ ਦੋਸ਼ੀ ਸੈਦੂਲ ਅਮੀਨ ਨੂੰ 20 ਅਪ੍ਰੈਲ ਨੂੰ ਰਿਮਾਂਡ ਖ਼ਤਮ ਹੋਣ ਮਗਰੋਂ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿਚਾਲੇ ਸ਼ਨੀਵਰਾ ਇਕ ਹੋਰ ਵੱਡੀ ਸਫਲਤਾ ਮਿਲੀ। ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਸ ਦੇ ਸਹਿਯੋਗ ਨਾਲ ਜਲੰਧਰ ਕਮਿਸ਼ਨਰੇਟ ਪੁਲਸ ਨੇ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੀ ਰਿਹਾਇਸ਼ ’ਤੇ ਗ੍ਰਨੇਡ ਹਮਲੇ ’ਚ ਸ਼ਾਮਲ ਮੁੱਖ ਮੁਲਜ਼ਮ ਉੱਤਰ ਪ੍ਰਦੇਸ਼ ਦੇ ਸੈਦੁਲ ਅਮੀਨ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਹ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ। ਉਹ ਜਲੰਧਰ ਦੀ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਹੋਰਨਾਂ ਅਧਿਕਾਰੀਆਂ ਨਾਲ ਕਾਲੀਆ ਦੀ ਰਿਹਾਇਸ਼ ’ਤੇ ਪਹੁੰਚੇ।
ਇਹ ਵੀ ਪੜ੍ਹੋ: ਇਹ ਵੀ ਪੜ੍ਹੋ: ਪੰਜਾਬ 'ਚ ਭਲਕੇ ਨੂੰ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ ਤੇ ਕਾਲਜ
ਜਾਣਕਾਰੀ ਅਨੁਸਾਰ 7 ਅਪ੍ਰੈਲ ਰਾਤ ਨੂੰ ਸੈਂਟਰਲ ਟਾਊਨ ਜਲੰਧਰ ’ਚ ਸਥਿਤ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੀ ਰਿਹਾਇਸ਼ ’ਤੇ ਧਮਾਕਾ ਹੋਇਆ ਸੀ। ਮੁੱਢਲੀ ਜਾਂਚ ਵਿਚ ਪੰਜਾਬ ’ਚ ਭਾਈਚਾਰਕ ਸਦਭਾਵਨਾ ’ਚ ਰੁਕਾਵਟ ਪਾਉਣ ਲਈ ਪਾਕਿਸਤਾਨ ਦੀ ਆਈ. ਐੱਸ. ਆਈ. ਵੱਲੋਂ ਰਚੀ ਗਈ ਵੱਡੀ ਸਾਜ਼ਿਸ਼ ਦਾ ਪਤਾ ਲੱਗਾ ਸੀ।
ਇਹ ਘਟਨਾਚੱਕਰ ਜਲੰਧਰ ਦੇ ਭਾਰਗੋ ਕੈਂਪ ਦੇ ਸਤੀਸ਼ ਉਰਫ਼ ਕਾਕਾ ਉਰਫ਼ ਲੱਕੀ ਅਤੇ ਗੜ੍ਹਾ ਰੋਡ ਦੇ ਹੈਰੀ ਵਜੋਂ ਪਛਾਣੇ ਗਏ 2 ਸਥਾਨਕ ਸਹਿਯੋਗੀਆਂ ਦੀ ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਹੋਇਆ, ਜਿਨ੍ਹਾਂ ਨੇ ਮੁਲਜ਼ਮ ਸੈਦੁਲ ਅਮੀਨ ਨੂੰ ਰਸਦ ਸਹਾਇਤਾ ਪਹੁੰਚਾਈ ਸੀ। ਇਸ ਦੀ ਸਾਜ਼ਿਸ਼ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਪਾਕਿਸਤਾਨ ਸਥਿਤ ਆਈ. ਐੱਸ. ਆਈ. ਏਜੰਸੀ ਦੇ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਨਜ਼ਦੀਕੀ ਸਹਿਯੋਗੀ ਜੀਸ਼ਾਨ ਅਖ਼ਤਰ ਨੇ ਰਚੀ ਸੀ, ਜਦੋਂਕਿ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਡੀ. ਜੀ. ਪੀ. ਗੌਰਵ ਯਾਦਵ ਨੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਉੱਤਰ ਪ੍ਰਦੇਸ਼ ਦੇ ਅਮਰੋਹਾ ਦੇ ਵਾਸੀ ਮੁਲਜ਼ਮ ਸੈਦੁਲ ਅਮੀਨ ਨੂੰ ਕਈ ਸੂਬਿਆਂ ਵਿਚ ਤਲਾਸ਼ੀ ਲੈਣ ਤੋਂ ਬਾਅਦ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਹ ਗ੍ਰਿਫ਼ਤਾਰੀ ਅੱਤਵਾਦੀ ਨੈੱਟਵਰਕ ਨੂੰ ਖ਼ਤਮ ਕਰਨ ’ਚ ਪੰਜਾਬ ਪੁਲਸ, ਕੇਂਦਰੀ ਏਜੰਸੀਆਂ ਤੇ ਦਿੱਲੀ ਪੁਲਸ ਵਿਚਾਲੇ ਲਗਾਤਾਰ ਤਾਲਮੇਲ ਦਾ ਸਬੂਤ ਹੈ।
ਇਹ ਵੀ ਪੜ੍ਹੋ: 32 ਗ੍ਰਨੇਡ ਵਾਲੇ ਬਿਆਨ 'ਤੇ ਕਸੂਤੇ ਫਸੇ ਬਾਜਵਾ, ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਜਾਂਚ ਲਈ ਪਹੁੰਚੀ ਪੁਲਸ
ਡੀ. ਜੀ. ਪੀ. ਨੇ ਕਿਹਾ ਕਿ ਗ੍ਰੇਨੇਡ ਹਮਲੇ ਨੂੰ ਅੰਜਾਮ ਦੇਣ ਵਾਲਿਆਂ ਦੇ ਵਿੱਤੀ ਲਿੰਕ ਬਾਰੇ ਵੀ ਪਤਾ ਲੱਗਾ ਹੈ, ਜਿਸ ਵਿਚ ਹਰਿਆਣਾ ਦੇ ਮੁਲਜ਼ਮ ਅਭਿਜੋਤ ਦੀ ਭੂਮਿਕਾ ਵੀ ਸਾਹਮਣੇ ਆਈ ਹੈ, ਜਿਸ ਨੂੰ ਕੁਰੂਕਸ਼ੇਤਰ ਵਿਚ ਸ਼ੁੱਕਰਵਾਰ ਨੂੰ ਗੋਲ਼ੀਬਾਰੀ ਤੋਂ ਬਾਅਦ ਹਰਿਆਣਾ ਪੁਲਸ ਨੇ ਗ੍ਰਿਫਤਾਰ ਕੀਤਾ ਸੀ। ਜਲੰਧਰ ਕਮਿਸ਼ਨਰੇਟ ਪੁਲਸ ਉਸ ਨੂੰ ਅਗਲੇਰੀ ਜਾਂਚ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਏਗੀ। ਉਨ੍ਹਾਂ ਕਿਹਾ ਕਿ ਹਮਲੇ ਨਾਲ ਜੁੜੇ ਹੈਂਡਲਰਾਂ, ਵਿੱਤੀ ਸਹਾਇਕਾਂ ਤੇ ਸੰਭਾਵਤ ਵਿਦੇਸ਼ੀ ਕੁਨੈਕਸ਼ਨਾਂ ਦਾ ਪਤਾ ਲਾਉਣ ਲਈ ਅੱਗੇ ਦੀ ਜਾਂਚ ਚੱਲ ਰਹੀ ਹੈ। ਜਲੰਧਰ ਦੇ ਪੁਲਸ ਸਟੇਸ਼ਨ ਡਿਵੀਜ਼ਨ ਨੰ. 3 ’ਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 109, 324(3) ਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3,4 ਤੇ 5 ਤਹਿਤ ਪਹਿਲਾਂ ਹੀ ਐੱਫ. ਆਈ. ਆਰ. ਨੰ. 27 ਮਿਤੀ 8/4/2025 ਦਰਜ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੰਜਾਬ ਸਰਕਾਰ ਵੱਲੋਂ 21 DSPs ਦੇ ਤਬਾਦਲੇ, ਵੇਖੋ ਪੂਰੀ ਲਿਸਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਨੇ ਫਿਰ ਬਦਲੀ ਕਰਵਟ, ਆਉਣ ਵਾਲੇ 10 ਦਿਨਾਂ ’ਚ ਪਵੇਗੀ ਤੇਜ਼ ਲੂ, ਤਾਪਮਾਨ ਹੋਵੇਗਾ 45 ਤੋਂ ਪਾਰ
NEXT STORY