ਫਿਰੋਜ਼ਪੁਰ (ਕੁਮਾਰ) : ਨਾਜਾਇਜ਼ ਹਥਿਆਰ ਨਾਲ ਫਾਇਰ ਕਰਨ ਦੇ ਦੋਸ਼ 'ਚ ਥਾਣਾ ਮੱਖੂ ਦੀ ਪੁਲਸ ਨੇ ਇੱਕ ਦੋਸ਼ੀ ਅਮਰਜੀਤ ਸਿੰਘ ਪੁੱਤਰ ਕਰਨੈਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸਦੇ ਕੋਲੋਂ ਇੱਕ 32 ਬੋਰ ਦਾ ਪਿਸਤੌਲ, ਇੱਕ ਜ਼ਿੰਦਾ ਕਾਰਤੂਸ ਅਤੇ ਇੱਕ ਚੱਲਿਆ ਹੋਇਆ ਕਾਰਤੂਸ ਬਰਾਮਦ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਥਾਣਾ ਮੱਖੂ ਦੇ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਨਾਂ ਦੇ ਸ਼ਿਕਾਇਤਕਰਤਾ ਵੱਲੋਂ ਹੈਲਪ ਡੈਸਕ ਨੰਬਰ 112 ਰਾਹੀਂ ਪੁਲਸ ਨੂੰ ਸੂਚਿਤ ਕੀਤਾ ਗਿਆ ਸੀ ਕਿ ਦੋਸ਼ੀ ਅਮਰਜੀਤ ਸਿੰਘ ਨੇ ਕੁਸੂ ਵਾਲਾ ਮੋੜ ਦੇ ਏਰੀਆ ਵਿੱਚ ਨਾਜਾਇਜ਼ ਹਥਿਆਰ ਨਾਲ ਫਾਇਰ ਕੀਤੇ ਗਏ ਹਨ ਤਾਂ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਨਾਮਜ਼ਦ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਸ ਕੋਲੋਂ 32 ਬੋਰ ਦਾ ਨਾਜਾਇਜ਼ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ, ਜਿਸਦੇ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੇ ਇਸ IAS ਅਫ਼ਸਰ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ, ਪੜ੍ਹੋ ਪੂਰੇ ORDER
NEXT STORY