ਰੂਪਨਗਰ (ਕੈਲਾਸ਼)- ਮੋਰਿੰਡਾ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਦੇ ਦੋਸ਼ੀ ਜਸਵੀਰ ਸਿੰਘ ਉਰਫ਼ ਜੱਸੀ ਨੂੰ ਸ਼ਨੀਵਾਰ 4 ਦਿਨ ਦਾ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮਾਣਯੋਗ ਜੱਜ ਮਿਸ ਪਾਰੁਲ ਦੀ ਅਦਾਲਤ ਵਲੋਂ 14 ਦਿਨਾਂ ਦੇ ਨਿਆਂਇਕ ਰਿਮਾਂਡ ’ਤੇ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਬੀਤੀ 24 ਅਪ੍ਰੈਲ ਨੂੰ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਚ ਜਸਵੀਰ ਸਿੰਘ ਉਰਫ਼ ਜੱਸੀ ਵੱਲੋਂ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਰੂਪਨਗਰ ਦੀ ਅਦਾਲਤ ਵੱਲੋਂ ਪਹਿਲੇ ਦੋ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ ਪਰ ਜਦੋਂ ਦੋ ਦਿਨ ਬਾਅਦ ਪੁਲਸ ਵੱਲੋਂ ਉਸ ਨੂੰ ਦੋਬਾਰਾ ਅਦਾਲਤ ’ਚ ਪੇਸ਼ ਕੀਤਾ ਗਿਆ ਤਾਂ ਉਸ ’ਤੇ ਇਕ ਵਕੀਲ ਸਾਹਿਬ ਸਿੰਘ ਖੁਰਾਲ ਵੱਲੋਂ ਜੱਜ ਦੇ ਸਾਹਮਣੇ ਹੀ ਉਸ ’ਤੇ ਹਮਲਾ ਕਰ ਦਿੱਤਾ ਗਿਆ ਸੀ ।
ਇਹ ਵੀ ਪੜ੍ਹੋ :ਜਲੰਧਰ: ਸ਼ਾਪਿੰਗ ਮਾਲ ’ਚ ਖੁੱਲ੍ਹੇ ਸਪਾ ਸੈਂਟਰ 'ਚ ਵਿਦੇਸ਼ੀ ਕੁੜੀਆਂ ਤੋਂ ਕਰਵਾਇਆ ਜਾ ਰਿਹਾ ਜਿਸਮਫਰੋਸ਼ੀ ਦਾ ਧੰਦਾ
ਸ਼ਨੀਵਾਰ ਦੋ ਦਿਨਾਂ ਬਾਅਦ ਉਸ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਵਕੀਲ ਰਾਹੀਂ ਮੁਲਜ਼ਮ ਜਸਵੀਰ ਸਿੰਘ ਜੱਸੀ ਦਾ ਲਾਈ ਡਿਟੈਕਟਰ ਟੈਸਟ ਕਰਵਾਉਣ ਲਈ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ, ਜਿਸ ਲਈ ਜਸਵੀਰ ਸਿੰਘ ਜੱਸੀ ਨੇ ਆਪਣੀ ਸਹਿਮਤੀ ਪ੍ਰਗਟ ਕਰਦਿਆਂ ਟੈਸਟ ਕਰਵਾਉਣ ਲਈ ਹਾਂ ਕਰ ਦਿੱਤੀ ਹੈ ਪਰ ਉਕਤ ਪਟੀਸ਼ਨ ’ਤੇ ਫ਼ੈਸਲਾ ਹੋਣਾ ਬਾਕੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਅਕਾਲੀ-ਭਾਜਪਾ ਦੇ ਗਠਜੋੜ ਨੂੰ ਲੈ ਕੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਇਹ ਬਿਆਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ
ਬਹਿਬਲ ਕਲਾਂ ਗੋਲ਼ੀਕਾਂਡ : ਅਦਾਲਤ ਨੇ 20 ਮਈ ਤੱਕ ਮੁਲਤਵੀ ਕੀਤੀ ਕੇਸ ਦੀ ਸੁਣਵਾਈ
NEXT STORY