ਲੁਧਿਆਣਾ (ਸ਼ਿਵਮ) : ਥਾਣਾ ਜੋਧੇਵਾਲ ਦੀ ਪੁਲਸ ਨੇ ਗਲਤ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇਕ ਮੁਲਜ਼ਮ ਨੂੰ ਦੜੇ-ਸੱਟੇ ਦਾ ਕੰਮ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਕੁਲਦੀਪ ਸਿੰਘ ਦੀ ਪੁਲਸ ਟੀਮ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਗਗਨਦੀਪ ਕਾਲੋਨੀ ਕਾਕੋਵਾਲ ’ਚ ਇਕ ਵਿਅਕਤੀ ਮਕਾਨ ਕਿਰਾਏ ’ਤੇ ਲੈ ਕੇ ਉਥੇ ਲਾਟਰੀ ਦੜੇ-ਸੱਟੇ ਦਾ ਕੰਮ ਕਰ ਰਿਹਾ ਹੈ।
ਇਹ ਵੀ ਪੜ੍ਹੋ : ਚੜ੍ਹਦੀ ਜਵਾਨੀ 'ਚ ਨੌਜਵਾਨ ਨੂੰ ਖਾ ਗਿਆ 'ਨਸ਼ੇ ਦਾ ਦੈਂਤ', ਪਰਿਵਾਰ ਦਾ ਸੀ ਇਕਲੌਤਾ ਪੁੱਤ
ਥਾਣਾ ਮੁਖੀ ਨੇ ਥਾਣੇਦਾਰ ਕੁਲਦੀਪ ਸਿੰਘ ਦੀ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ, ਜਿਥੇ ਪੁਲਸ ਟੀਮ ਨੇ ਇਕ ਵਿਅਕਤੀ ਨੂੰ ਦੜੇ-ਸੱਟੇ ਦੀ ਪਰਚੀ ਲਵਾਉਂਦੇ ਹੋਏ ਕਾਬੂ ਕੀਤਾ ਗਿਆ, ਜਿਸ ਦੀ ਪਛਾਣ ਰਾਜੀਵ ਕੁਮਾਰ ਟੋਨੀ ਪੁੱਤਰ ਦੇਵਰਾਜ ਵਾਸੀ ਮੁਹੱਲਾ ਬਸੰਤ ਵਿਹਾਰ ਨੂਰਵਾਲਾ ਰੋਡ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਕੋਲੋਂ 5400 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮ ਖਿਲਾਫ ਥਾਣਾ ਜੋਧੇਵਾਲ ’ਚ ਗੈਬਲਿੰਗ ਐਕਟ ਤਹਿਤ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਭਾਰਤ ’ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦੇਣਾ ਮੇਰੀ ਜ਼ਿੰਮੇਵਾਰੀ : ਰਾਜਨਾਥ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਗ ਦੀ ਤਿਆਰੀ! ਪੰਜਾਬ ਦੇ ਇਸ ਜ਼ਿਲ੍ਹੇ 'ਚ ਹੋ ਗਿਆ Blackout
NEXT STORY