ਚੰਡੀਗੜ੍ਹ (ਸੁਸ਼ੀਲ) : ਬੁੜੈਲ 'ਚ 8 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਅਦਾਲਤ ਵੱਲੋਂ ਮਿਸਾਲੀ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ 'ਚ ਅਦਾਲਤ ਨੇ ਦੋਸ਼ੀ ਨਿਰਮਲ ਸਿੰਘ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ’ਤੇ 50 ਹਜ਼ਾਰ ਰੁਪਏ ਜੁਰਮਾਨਾ ਲਾਇਆ ਹੈ। ਦਾਇਰ ਮਾਮਲੇ ਅਨੁਸਾਰ ਬੁੜੈਲ ਵਾਸੀ 8 ਸਾਲਾ ਬੱਚੀ ਘਰ ਦੇ ਕੋਲ ਖੇਡ ਰਹੀ ਸੀ।
ਇਹ ਵੀ ਪੜ੍ਹੋ : NRI ਮੁੰਡੇ ਨਾਲ ਵਿਆਹ ਕਰਵਾ ਅਮਰੀਕਾ ਪੁੱਜੀ ਕੁੜੀ, ਅਸਲੀਅਤ ਸਾਹਮਣੇ ਆਈ ਤਾਂ ਸਹੁਰਿਆਂ ਦੇ ਉੱਡੇ ਹੋਸ਼
ਇਸ ਦੌਰਾਨ ਗੁਆਂਢੀ ਨਿਰਮਲ ਸਿੰਘ ਵਰਗਲਾ ਕੇ ਬੱਚੀ ਨੂੰ ਆਪਣੇ ਘਰ ਲੈ ਗਿਆ ਅਤੇ ਜਬਰ-ਜ਼ਿਨਾਹ ਦੀ ਕੋਸ਼ਿਸ਼ ਕੀਤੀ। ਬੱਚੀ ਦੇ ਰੌਲਾ ਪਾਉਣ ’ਤੇ ਮੁਲਜ਼ਮ ਫ਼ਰਾਰ ਹੋ ਗਿਆ। ਬੱਚੀ ਨਾ ਮਿਲਣ ’ਤੇ ਪਰਿਵਾਰ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਸੀ।
ਇਹ ਵੀ ਪੜ੍ਹੋ : ਦੋਵੇਂ ਜੀਆਂ ਦਾ ਰਾਜ਼ੀਨਾਮਾ ਕਰਵਾਉਣ 'ਚ ਫਸ ਗਈ ਮਨੀਸ਼ਾ ਗੁਲਾਟੀ, ਮੁੰਡੇ ਨੇ ਰੱਖ ਦਿੱਤੀ ਇਹ ਸ਼ਰਤ (ਵੀਡੀਓ)
ਸੈਕਟਰ-34 ਥਾਣਾ ਪੁਲਸ ਨੇ ਬੱਚੀ ਦਾ ਮੈਡੀਕਲ ਕਰਵਾਇਆ। ਜਬਰ-ਜ਼ਿਨਾਹ ਦੀ ਕੋਸ਼ਿਸ਼ ਦੀ ਪੁਸ਼ਟੀ ਹੋਣ ’ਤੇ ਸੈਕਟਰ-34 ਥਾਣਾ ਪੁਲਸ ਨੇ ਪੋਕਸੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਹਿਮ ਖ਼ਬਰ: ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਮਾਨ ਸਰਕਾਰ ਨੇ ਜਾਰੀ ਕੀਤੀ ਆਰਥਿਕ ਮਦਦ
NEXT STORY