ਅੰਮ੍ਰਿਤਸਰ (ਜ.ਬ)- ਭਾਜਪਾ ਦੇ ਸਿੱਖ ਆਗੂ ਪ੍ਰੋਫ਼ੈਸਰ ਸਰਚਾਂਦ ਸਿੰਘ ਖਿਆਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਹੈ। ਇਸ ਚਿੱਠੀ ’ਚ ਉਨ੍ਹਾਂ ਦੇਸ਼ ਭਰ ਵਿਚ 26 ਦਸੰਬਰ ਨੂੰ ਮਨਾਏ ਜਾ ਰਹੇ ਵੀਰ ਬਾਲ ਦਿਵਸ ਸਮਾਗਮਾਂ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਪ੍ਰਤੀ ਸਾਰੀਆਂ ਕਾਨੂੰਨੀ ਅੜਚਣਾਂ ਤੁਰੰਤ ਦੂਰ ਕਰਨ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ 6 ਦੋਸ਼ੀਆਂ ਨੂੰ ਮਾਨਯੋਗ ਸੁਪਰੀਮ ਕੋਰਟ ਨੇ ਦੋਸ਼ੀਆਂ ਨੂੰ ਜੇਲ੍ਹ ਵਿਚ ਚੰਗੇ ਚਾਲ ਚੱਲਣ ਦੇ ਕਾਰਨ ਰਿਹਾਅ ਕਰ ਦਿੱਤੇ ਹਨ।
ਇਹ ਵੀ ਪੜ੍ਹੋ- ਰਾਜੀਵ ਗਾਂਧੀ ਕਤਲਕਾਂਡ: ਨਲਿਨੀ ਸਣੇ 4 ਹੋਰ ਦੋਸ਼ੀ ਤਾਮਿਲਨਾਡੂ ਦੀਆਂ ਜੇਲ੍ਹਾਂ ’ਚੋਂ ਰਿਹਾਅ
ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਬੰਦ ਬੰਦੀ ਸਿੰਘ ਜੇਲ੍ਹਾਂ ’ਚ ਬੰਦ ਹਨ। ਉਹ ਭਾਰਤ ਦੀ ਆਜ਼ਾਦੀ ਤੋਂ ਬਾਅਦ ਦੇਸ਼ ਅੰਦਰ ਸਿੱਖ ਭਾਈਚਾਰੇ ਨਾਲ ਕਾਂਗਰਸ ਸਰਕਾਰਾਂ ਵੱਲੋਂ ਪੈਦਾ ਕੀਤੇ ਗਏ ਹਾਲਤਾਂ ਅਤੇ ਰਾਜਨੀਤਿਕ ਵਿਤਕਰਿਆਂ ਵਿਰੁੱਧ ਸਿੱਖਾਂ ਦੀ ਰਾਜਨੀਤਿਕ ਲਹਿਰ ਕਾਰਨ ਹਿੰਸਕ ਰਾਹ ’ਤੇ ਤੁਰਨ ਲਈ ਮਜਬੂਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਆਬਾਦੀ ਵਿਚ ਕੇਵਲ 2 ਫੀਸਦੀ ਹੋਣ ਦੇ ਬਾਵਜੂਦ ਸਿਖ ਭਾਈਚਾਰੇ ਨੇ ਰਾਸ਼ਟਰ ਦੀ ਸੇਵਾ ਲਈ ਹਮੇਸ਼ਾ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ। ਦੇਸ਼ ਦੇ ਆਜ਼ਾਦੀ ਦੇ ਸੰਘਰਸ਼ ਵਿਚ ਵੀ ਇਸ ਛੋਟੇ ਜਿਹੇ ਭਾਈਚਾਰੇ ਨੇ ਬਹੁਤ ਵੱਡਾ ਯੋਗਦਾਨ ਪਾਇਆ ਹੈ। ਆਜ਼ਾਦੀ ਉਪਰੰਤ ਦੇਸ਼ ਨੂੰ ਅੰਨ ਭੰਡਾਰ ਪੱਖੋਂ ਚੁਣੌਤੀ ਮਿਲੀ ਤਾਂ ਸਿੱਖ ਕਿਸਾਨੀ ਨੇ ਆਪਣਾ ਖ਼ੂਨ ਪਸੀਨਾ ਇਕ ਕਰਦਿਆਂ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ।
ਇਹ ਵੀ ਪੜ੍ਹੋ- ਕਰਜ਼ ’ਚ ਡੁੱਬੇ ਬਜ਼ੁਰਗ ਦਾ ਦਰਦ ਸੁਣ ਜੱਜ ਹੋਏ ਭਾਵੁਕ, ਆਪਣੀ ਜੇਬ ’ਚੋਂ ਭਰਿਆ ਬੈਂਕ ਦਾ ਕਰਜ਼ਾ
ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਸਿੱਖ ਬੰਦੀ ਸਿੰਘਾਂ ਨੇ ਹੁਣ ਤਕ ਆਪਣੀ ਉਮਰ ਦਾ ਵੱਡਾ ਹਿੱਸਾ ਜੇਲ੍ਹਾਂ ਵਿਚ ਬਤੀਤ ਕਰ ਲਿਆ ਹੈ, ਜਿਸ ਕਰ ਕੇ ਉਨ੍ਹਾਂ ਦੀ ਮਾਨਸਿਕ ਦਸ਼ਾ ਵੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਤਿੰਨ- ਤਿੰਨ ਦਹਾਕਿਆਂ ਤੋਂ ਸਿੱਖ ਸਿਆਸੀ ਕੈਦੀ ਜੇਲ੍ਹਾਂ ਵਿਚ ਬੰਦ ਹਨ, ਜਿਨ੍ਹਾਂ ਵਿਚੋਂ 8 ਨੂੰ ਛੱਡਣ ਅਤੇ ਇਕ ਦੀ ਸਜ਼ਾ ਤਬਦੀਲੀ ਬਾਰੇ ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦੌਰਾਨ ਐਲਾਨ ਕੀਤਾ ਗਿਆ। ਇਨ੍ਹਾਂ ਵਿਚੋਂ 4 ਨੂੰ ਰਿਹਾਅ ਵੀ ਕੀਤਾ ਗਿਆ ਪਰ ਅਫ਼ਸੋਸ ਕਿ ਉਨ੍ਹਾਂ ਵਿਚੋਂ 5 ਅਜੇ ਵੀ ਨਹੀਂ ਛੱਡੇ ਗਏ। ਜਿਸ ਨੂੰ ਲੈ ਕੇ ਸਿੱਖ ਭਾਈਚਾਰਾ ਬਹੁਤ ਚਿੰਤਤ ਹੈ।
ਇਹ ਵੀ ਪੜ੍ਹੋ- ਅਜੀਬ ਮਾਮਲਾ; ਜਿਸ ਪੁੱਤ ਨੂੰ ਮੰਨਤਾਂ ਮੰਗ ਕੇ ਸੀ ਮੰਗਿਆ, ਉਸ ਨੂੰ ਹੀ ਕਰ ਦਿੱਤਾ ‘ਦਾਨ’
ਪੰਜਾਬ ਦੇ 2 ਮੁਸਲਿਮ ਆਬਾਦੀ ਵਾਲੇ ਜ਼ਿਲ੍ਹਿਆਂ ਨੂੰ ‘ਮਾਨ ਸਰਕਾਰ’ ਦੇਵੇਗੀ ਵੱਡਾ ਤੋਹਫ਼ਾ
NEXT STORY