ਲੁਧਿਆਣਾ (ਅਨਿਲ) : ਸਿਵਲ ਹਸਪਤਾਲ ’ਚ ਡੋਪ ਟੈਸਟ ਦੀ ਰਿਪੋਰਟ ਬਣਾਉਣ ਲਈ ਹਸਪਤਾਲ ’ਚ ਆਉਣ ਵਾਲੇ ਲੋਕਾਂ ਨੂੰ ਗੁੰਮਰਾਹ ਕਰ ਕੇ ਉਨ੍ਹਾਂ ਦੀ ਡੋਪ ਟੈਸਟ ਦੀ ਜਾਅਲੀ ਰਿਪੋਰਟ ਬਣਾਉਣ ਵਾਲੇ ਇਕ ਮੁਲਜ਼ਮ ਨੂੰ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ, ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਹਰਸ਼ਵੀਰ ਸਿੰਘ ਸੰਧੂ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਭੱਟੀਆਂ ਬੇਟ ਕੋਲ ਇਕ ਵਿਅਕਤੀ ਸਿਵਲ ਹਸਪਤਾਲ ’ਚ ਡੋਪ ਟੈਸਟ ਦੀ ਜਾਅਲੀ ਰਿਪੋਰਟ ਤਿਆਰ ਕਰਦਾ ਹੈ, ਉਹ ਆਪਣੀ ਕਾਰ ’ਚ ਆ ਰਿਹਾ ਹੈ।
ਇਹ ਵੀ ਪੜ੍ਹੋ : ਚੱਪਲਾਂ 'ਚੋਂ ਮਿਲਿਆ ਨਸ਼ਾ; ਜੇਲ੍ਹ 'ਚ ਬੰਦ ਤਿੰਨ ਕੈਦੀਆਂ ਤੇ ਹਵਾਲਾਤੀਆਂ 'ਤੇ ਕੇਸ ਦਰਜ
ਇਸ ਤੋਂ ਬਾਅਦ ਥਾਣਾ ਮੁਖੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਥਾਣੇਦਾਰ ਮੇਜਰ ਸਿੰਘ ਦੀ ਪੁਲਸ ਟੀਮ ਨੂੰ ਨਾਕਾਬੰਦੀ ਕਰਨ ਲਈ ਭੇਜਿਆ ਅਤੇ ਇਸੇ ਦੌਰਾਨ ਸਾਹਮਣਿਓਂ ਆ ਰਹੀ ਕਾਰ ਨੂੰ ਜਦੋਂ ਚੈਕਿੰਗ ਲਈ ਰੋਕ ਕੇ ਉਸ ’ਚ ਬੈਠੇ ਵਿਅਕਤੀ ਨੂੰ ਉਤਾਰਿਆ ਤਾਂ ਉਸ ਦੀ ਕਾਰ ’ਚ ਕੁਝ ਫਾਈਲਾਂ, ਜੋ ਕਿ ਸਿਵਲ ਹਸਪਤਾਲ ਦੇ ਡੋਪ ਟੈਸਟ ਤਿਆਰ ਕਰਨ ਦੀਆਂ ਸਨ ਤੇ ਨਾਲ ਹੀ 2 ਮੋਹਰਾਂ ਪਈਆਂ ਸਨ, ਜਿਸ ਤੋਂ ਬਾਅਦ ਜਦੋਂ ਪੁਲਸ ਟੀਮ ਨੇ ਉਕਤ ਵਿਅਕਤੀ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਸਿਵਲ ਹਸਪਤਾਲ ’ਚ ਆਉਣ ਵਾਲੇ ਲੋਕਾਂ ਨੂੰ ਜਾਅਲੀ ਡੋਪ ਟੈਸਟ ਦੀ ਰਿਪੋਰਟ ਬਣਾ ਕੇ ਦਿੰਦਾ ਹੈ, ਜਿਸ ਕਾਰਨ ਪੁਲਸ ਨੇ ਤੁਰੰਤ ਉਕਤ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਦੀ ਪਛਾਣ ਰਾਮ ਕੁਮਾਰ ਪੁੱਤਰ ਰਣਜੀਤ ਕੁਮਾਰ ਵਾਸੀ ਪੁਰਾਣੀ ਬਿਲਡਿੰਗ ਨੇੜੇ ਸੇਵਾ ਕੇਂਦਰ ਸਿਵਲ ਹਸਪਤਾਲ ਵਜੋਂ ਕੀਤੀ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਖਿਲਾਫ ਥਾਣਾ ਸਲੇਮ ਟਾਬਰੀ ’ਚ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂਕਿ ਮੁਲਜ਼ਮ ਤੋਂ ਅੱਗੇ ਦੀ ਪੁੱਛਗਿਛ ਕੀਤੀ ਜਾ ਸਕੇ, ਜਿਸ ਦਾ ਖੁਲਾਸਾ ਪੁਲਸ ਆਉਂਦੇ ਦਿਨਾਂ ’ਚ ਕਰ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਰਿਸ਼ਵਤ ਮਾਮਲੇ ’ਚ DIG ਹਰਚਰਨ ਸਿੰਘ ਭੁੱਲਰ ਸਸਪੈਂਡ
NEXT STORY