ਗੁਰਦਾਸਪੁਰ (ਵਿਨੋਦ) : ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ 25 ਨਵੰਬਰ ਨੂੰ ਸਿਟੀ ਪੁਲਸ ਸਟੇਸ਼ਨ ਦੇ ਬਾਹਰ ਗ੍ਰੇਨੇਡ ਸੁੱਟਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਰਹਿਣ ਵਾਲੇ ਮੁਲਜ਼ਮ ਹਰਗੁਣਪ੍ਰੀਤ ਸਿੰਘ ਨੂੰ ਦੋ ਹੋਰਨਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ਨਾਲ ਸਬੰਧ ਸਨ। ਗੁਰਦਾਸਪੁਰ ਸਿਟੀ ਪੁਲਸ ਸਟੇਸ਼ਨ ਦੇ ਬਾਹਰ ਗ੍ਰੇਨੇਡ ਸੁੱਟਣ ਵਾਲੇ ਮੁਲਜ਼ਮ ਹਰਗੁਣਪ੍ਰੀਤ ਸਿੰਘ ਨੇ ਪਹਿਲਾਂ ਗੁਰਦਾਸਪੁਰ ਸਿਟੀ ਪੁਲਸ ਸਟੇਸ਼ਨ ਦੀ ਰੇਕੀ ਕੀਤੀ ਅਤੇ ਫਿਰ ਹਮਲਾ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਸਰਹੱਦ 'ਤੇ ਵਧਿਆ ਖ਼ਤਰਾ ! ਡਰੋਨਾਂ ਮੂਵਮੈਂਟ ਬੇਕਾਬੂ, 11 ਮਹੀਨਿਆਂ ਦਾ ਅੰਕੜਾ ਕਰੇਗਾ ਹੈਰਾਨ
ਇਸ ਗ੍ਰੇਨੇਡ ਹਮਲੇ ’ਚ 2 ਔਰਤਾਂ ਸਮੇਤ ਤਿੰਨ ਲੋਕ ਜ਼ਖ਼ਮੀ ਹੋ ਗਏ। ਹਾਲਾਂਕਿ ਗੁਰਦਾਸਪੁਰ ਦੀ ਸਬੰਧਤ ਜ਼ਿਲਾ ਪੁਲਸ ਅਜੇ ਤੱਕ ਕੋਈ ਵੇਰਵਾ ਦੇਣ ਲਈ ਤਿਆਰ ਨਹੀਂ ਹੈ ਜਾਂ ਘਟਨਾ ਤੋਂ ਅਣਜਾਣ ਹੈ, ਪੁਲਸ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਆਉਣ ਵਾਲੇ 7 ਦਿਨਾਂ ਦੀ ਜਾਣੋ Weather Update, ਇਨ੍ਹਾਂ ਜ਼ਿਲ੍ਹਿਆਂ 'ਚ...
ਪੰਜਾਬ 'ਚ ਸਰਕਾਰੀ ਬੱਸਾਂ ਚੱਲਣ ਨੂੰ ਲੈ ਕੇ ਨਵੀਂ ਅਪਡੇਟ! PRTC ਕਾਮਿਆਂ ਦੀ ਹੜਤਾਲ ਅਜੇ...(ਵੀਡੀਓ)
NEXT STORY