ਫਿਰੋਜ਼ਪੁਰ (ਕੁਮਾਰ, ਮਨਦੀਪ, ਸ਼ੈਰੀ, ਪਰਮਜੀਤ, ਹਰਚਰਨ, ਬਿੱਟੂ)—ਡੇਰਾ ਸੱਚਾ ਸੌਦਾ ਮੁਖੀ ਸੰਤ ਰਾਮ ਰਹੀਮ 'ਤੇ ਚੱਲ ਰਹੇ ਮੁਕੱਦਮੇ ਦੇ ਸਬੰਧ ਵਿਚ 25 ਅਗਸਤ 2017 ਨੂੰ ਹੋਣ ਵਾਲੇ ਫੈਸਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਮਵੀਰ ਆਈ. ਏ. ਐੱਸ. ਵੱਲੋਂ ਜ਼ਿਲੇ ਅੰਦਰ ਖੁੱਲ੍ਹੇ ਤੌਰ 'ਤੇ ਪੈਟਰੋਲੀਅਮ ਪਦਾਰਥਾਂ, ਤੇਜ਼ਾਬ, ਸਪਿਰਿਟ ਆਦਿ ਦੀ ਵਿਕਰੀ/ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 23 ਅਗਸਤ ਤੋਂ ਲੈ ਕੇ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਰਾ ਮੁਖੀ ਦੇ ਕੇਸ ਸਬੰਧੀ ਫ਼ੈਸਲਾ ਆਉਣ ਦੀ ਸੂਰਤ ਵਿਚ ਡੇਰਾ ਪ੍ਰੇਮੀਆਂ ਵੱਲੋਂ ਰੋਸ ਵਿਖਾਵੇ, ਜਲਸੇ, ਜਲੂਸ ਆਦਿ ਕੱਢੇ ਜਾ ਸਕਦੇ ਹਨ ਅਤੇ ਹਾਲਾਤ ਖ਼ਰਾਬ ਹੋ ਸਕਦੇ ਹਨ। ਇਸ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲੇ ਅੰਦਰ ਸਮੂਹ ਪੈਟਰੋਲੀਅਮ ਪਦਾਰਥ ਵੇਚਣ ਵਾਲੇ ਡੀਲਰਾਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਕਿਸੇ ਵੀ ਵਿਅਕਤੀ ਨੂੰ ਖੁੱਲ੍ਹੇ ਤੌਰ 'ਤੇ ਪੈਟਰੋਲੀਅਮ ਪਦਾਰਥਾਂ ਦੀ ਵਿਕਰੀ ਨਾ ਕੀਤੀ ਜਾਵੇ। ਸਿਰਫ ਵਹੀਕਲ ਆਦਿ ਵਿਚ ਹੀ ਪੈਟਰੋਲੀਅਮ ਪਦਾਰਥਾਂ ਦੀ ਵਿਕਰੀ ਕੀਤੀ ਜਾਵੇ। ਉਨ੍ਹਾਂ ਵੱਲੋਂ ਜਾਰੀ ਹੁਕਮਾਂ ਵਿਚ ਹਰ ਪੈਟਰੋਲੀਅਮ ਪਦਾਰਥ ਡੀਲਰ ਨੂੰ ਪੈਟਰੋਲ ਪੰਪਾਂ 'ਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਕਿਸੇ ਵੀ ਜਨਤਕ ਸਥਾਨ 'ਤੇ ਅਗਨੀਸ਼ੀਲ ਪਦਾਰਥ, ਤੇਜ਼ਾਬ, ਸਪਿਰਿਟ, ਮਿੱਟੀ ਦਾ ਤੇਲ, ਪਟਾਖੇ ਆਦਿ ਦੀ ਵਰਤੋਂ ਅਤੇ ਵਿਕਰੀ ਆਦਿ ਕਰਨ 'ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾ ਦਿੱਤੀ ਹੈ।
ਅੱਜ ਵੀ ਪੁਲਸ ਦੇ ਘੇਰੇ 'ਚ ਰਹੇ ਗੁਰਦੁਆਰਾ ਘੱਲੂਘਾਰਾ ਸਾਹਿਬ ਨੂੰ ਜਾਂਦੇ ਰਸਤੇ
NEXT STORY