ਜਲੰਧਰ (ਸੋਨੂੰ, ਮਹੇਸ਼)- ਜਲੰਧਰ ਸ਼ਹਿਰ ਵਿਚ ਗੋਲ਼ੀਆਂ ਚਲਣ ਦੀ ਵਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਮੋਤਾ ਸਿੰਘ ਵਿੱਚ ਸਥਿਤ ਵਰਦਾਨ ਮੈਡੀਕਲ ਸੈਂਟਰ 'ਤੇ ਫਾਇਰਿੰਗ ਕੇਸ 'ਚ ਐੱਸ. ਪੀ. ਅਤੇ ਐੱਸ. ਐੱਚ. ਓ. 'ਤੇ ਗਾਜ ਡਿੱਗੀ ਹੈ। ਇਸ ਮਾਮਲੇ ਵਿੱਚ ਏ. ਸੀ. ਪੀ. ਮਾਡਲ ਟਾਊਨ ਪਰਮਿੰਦਰ ਸਿੰਘ ਮੰਡ ਅਤੇ ਥਾਣਾ 6 ਦੇ ਐੱਸ. ਐੱਚ. ਓ. ਰਵਿੰਦਰ ਗੌਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕੀਤੀ ਹੈ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

ਹੈਰਾਨੀ ਦੀ ਗੱਲ ਹੈ ਕਿ ਬੀਤੇ ਦਿਨੀਂ ਸੰਤੋਖਪੁਰਾ 'ਚ ਇਕ ਡਾਕਟਰ ਦੇ ਘਰ 'ਤੇ ਗੋਲ਼ੀਆਂ ਚਲਾਈਆਂ ਗਈਆਂ ਸਨ। ਇਸ ਗੋਲ਼ੀਬਾਰੀ ਮਾਮਲੇ 'ਚ ਕਿਸੇ ਵੀ ਅਧਿਕਾਰੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਜਦਕਿ ਮਾਡਲ ਟਾਊਨ ਦੇ ਵਰਦਾਨ ਮੈਡੀਕਲ ਸੈਂਟਰ ਵਿੱਚ ਗੋਲ਼ੀਬਾਰੀ ਲਈ ਦੋ ਪੁਲਸ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਅਜਿਹੇ ਵਿਚ ਹੁਣ ਵੇਖਣਾ ਇਹ ਹੈ ਕਿ ਨਾਰਥ ਦੀ ਘਟਨਾ ਨੂੰ ਲੈ ਕੇ ਕੀ ਉਥੋਂ ਦੇ ਅਧਿਕਾਰੀਆਂ 'ਤੇ ਵੀ ਗਾਜ ਡਿੱਗੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਨਵੀਰ ਸਿੰਘ ਧਾਲੀਵਾਲ ਦੀ ਮਲਿਕ ਅਰਜੁਨ ਖੜਗੇ ਨਾਲ ਅਹਿਮ ਮੁਲਾਕਾਤ
NEXT STORY