ਪਟਿਆਲਾ, (ਬਲਜਿੰਦਰ)- ਐਡੀਸ਼ਨਲ ਸੈਸ਼ਨ ਜੱਜ ਡਾ. ਰਜਨੀਸ਼ ਦੀ ਅਦਾਲਤ ਨੇ ਜਬਰ-ਜ਼ਨਾਹ ਦੇ ਦੋਸ਼ ਵਿਚੋਂ ਇੱਕ ਵਿਅਕਤੀ ਨੂੰ ਬਰੀ ਕਰ ਦਿੱਤਾ ਹੈ। ਬਰੀ ਕੀਤੇ ਵਿਅਕਤੀ ਵਿੱਕੀ ਪੁੱਤਰ ਮਨਜੀਤ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ ਪਟਿਆਲਾ ਖਿਲਾਫ ਥਾਣਾ ਸਿਵਲ ਲਾਈਨਜ਼ ਦੀ ਪੁਲਸ ਵੱਲੋਂ ਆਸ਼ਾ ਰਾਣੀ ਵਾਸੀ ਬਾਬਾ ਜੀਵਨ ਸਿੰਘ ਨਗਰ ਦੀ ਸ਼ਿਕਾਇਤ 'ਤੇ 16 ਅਪ੍ਰੈਲ 2017 ਨੂੰ 366, 367, 342 ਤੇ 506 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਵਿਚ ਬਚਾਅ-ਪੱਖ ਦੇ ਵਕੀਲ ਸਤੀਸ਼ ਕਰਕਰਾ ਵੱਲੋਂ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨਾਲ ਸਹਿਮਤ ਹੁੰਦੇ ਹੋਏ ਮਾਣਯੋਗ ਅਦਾਲਤ ਵੱਲੋਂ ਵਿੱਕੀ ਨੂੰ ਬਰੀ ਕਰ ਦਿੱਤਾ ਗਿਆ। ਫਾਈਲ ਅਨੁਸਾਰ ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕਥਿਤ ਦੋਸ਼ੀ 22 ਫਰਵਰੀ 2017 ਨੂੰ ਉਸਨੂੰ ਮੋਟਰਸਾਈਕਲ 'ਤੇ ਬਿਠਾ ਕੇ ਲੈ ਗਿਆ। ਉਸ ਨਾਲ ਕਈ ਵਾਰ ਜਬਰ-ਜ਼ਨਾਹ ਕੀਤਾ। ਉਹ ਘਰ ਆਈ ਤੇ ਆਪਣੇ ਪਰਿਵਾਰ ਨੂੰ ਸਾਰੀ ਜਾਣਕਾਰੀ ਦਿੱਤੀ। ਪੁਲਸ ਨੇ ਉਕਤ ਘਟਨਾ ਸਬੰਧੀ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕੀਤੀ ਅਤੇ ਅਦਾਲਤ ਨੇ ਬਚਾਅ-ਧਿਰ ਦੇ ਵਕੀਲ ਸਤੀਸ਼ ਕਰਕਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਉਸ ਨੂੰ ਬਰੀ ਕਰ ਦਿੱਤਾ।
ਪੁਲਸ ਮੁਲਾਜ਼ਮਾਂ 'ਤੇ ਪਿਸਤੌਲ ਦੀ ਨੋਕ 'ਤੇ ਚੜ੍ਹਾਈ ਗੱਡੀ ; ਹੌਲਦਾਰ ਜ਼ਖਮੀ
NEXT STORY