ਜਲੰਧਰ (ਕੁੰਦਨ/ਪੰਕਜ) : ਨਸ਼ਿਆਂ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਮਲ ਵਿੱਚ ਲਿਆਂਦੇ ਹੋਏ, ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ 2 ਦਿਨਾਂ ਵਿਚ ਵੱਖ-ਵੱਖ ਥਾਂਵਾਂ ਤੇ ਵੱਖ-ਵੱਖ ਥਾਣਿਆਂ ਦੇ ਅਧੀਨ ਸਖਤ ਕਾਰਵਾਈਆ ਕੀਤੀਆ ਗਈਆ। ਇਸ ਦੌਰਾਨ ਨਸ਼ੀਲੇ ਪਦਾਰਥਾਂ ਦੀ ਗਤੀਵਿਧੀ ਵਿੱਚ ਸ਼ਾਮਲ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਕੁੱਲ 52.28 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਜਾਣਕਾਰੀ ਸਾਂਝੀ ਕਰਦੇ ਹੋਏ, ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਸ਼ਹਿਰ ਦੇ ਕਈ ਸਥਾਨਾਂ ‘ਤੇ ਟਾਰਗਟਡ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਦੌਰਾਨ 11 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ 7 ਮੁਕੱਦਮੇ ਦਰਜ ਕੀਤੇ ਗਏ। ਗ੍ਰਿਫਤਾਰੀਆਂ ਦੌਰਾਨ ਪੁਲਸ ਵੱਲੋਂ 52.28 ਗ੍ਰਾਮ ਹੈਰੋਇਨ, 845 ਨਸ਼ੀਲੀਆਂ ਗੋਲੀਆਂ ਅਤੇ ਇੱਕ ਐਕਟੀਵਾ ਸਕੂਟਰ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ, ਪੁਨਰਵਾਸ ‘ਤੇ ਧਿਆਨ ਕੇਂਦ੍ਰਿਤ ਕਰਦਿਆਂ, ਨਸ਼ੇ ਦੀ ਲੱਤ ਨਾਲ ਜੂਝ ਰਹੇ 29 ਵਿਅਕਤੀਆਂ ਨੂੰ ਨਸ਼ਾ ਛਡਾਉ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ।

ਸੀ.ਪੀ. ਜਲੰਧਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਨੂੰ ਨਸ਼ੇ ਤੋਂ ਮੁਕਤ ਕਰਨ ਲਈ ਹੋਰ ਵੀ ਸਖ਼ਤ ਕਦਮ ਚੁੱਕੇ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਧਾਰਮਿਕ ਸਜ਼ਾ ਪੂਰੀ ਕਰਨ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਬੈਂਸ, ਕੀਤਾ ਇਹ ਐਲਾਨ
NEXT STORY