ਜਲੰਧਰ (ਚੋਪੜਾ) : ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਕਾਰਵਾਈ ਪੂਰੀ ਤਰ੍ਹਾਂ ਲੋਕਤੰਤਰ ਵਿਰੋਧੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੇ ਵਿਰੋਧੀਆਂ ਨੂੰ ਡਰਾਉਣ ਅਤੇ ਦਬਾਉਣ ਲਈ ਪ੍ਰਸ਼ਾਸਨ ਦੀ ਦੁਰਵਰਤੋਂ ਕਰ ਰਹੀ ਹੈ। ਰਾਜਿੰਦਰ ਬੇਰੀ ਨੇ ਕਿਹਾ ਕਿ ਹੋਟਲ ਪਾਰਕ ਪਲਾਜ਼ਾ ਖ਼ਿਲਾਫ਼ ਕੀਤੀ ਗਈ ਕਾਰਵਾਈ ’ਚ ਜਿਸ ਤਰ੍ਹਾਂ ਦੀ ਕਾਹਲੀ ਦਿਖਾਈ ਗਈ ਹੈ, ਉਹ ਸਾਫ਼ ਦਰਸਾਉਂਦੀ ਹੈ ਕਿ ਇਹ ਸਭ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ : ਆਰ. ਪੀ. ਸਿੰਘ
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇੰਨੀ ਹੀ ਤਤਪਰਤਾ ਨਾਲ ਨਸ਼ੇ ਅਤੇ ਗੈਂਗਸਟਰ ਕਲਚਰ ਖ਼ਿਲਾਫ਼ ਕਾਰਵਾਈ ਕਰਦੀ ਤਾਂ ਪੰਜਾਬ ਦੇ ਹਾਲਾਤ ਅੱਜ ਬਿਹਤਰ ਹੁੰਦੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਮੁੱਦੇ ਨੂੰ ਲੈ ਕੇ ਸੜਕਾਂ ਤੋਂ ਲੈ ਕੇ ਵਿਧਾਨ ਸਭਾ ਤੱਕ ਆਵਾਜ਼ ਉਠਾਏਗੀ ਅਤੇ ਲੋਕਤੰਤਰ ਦੀ ਰੱਖਿਆ ਲਈ ਹਰ ਸੰਭਵ ਸੰਘਰਸ਼ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰ ਨੇ ਕਾਨੂੰਨ ਨੂੰ ਬਣਾਇਆ ਸਿਆਸੀ ਹਥਿਆਰ, ਕਲਮ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼ : ਅਵਤਾਰ ਹੈਨਰੀ
NEXT STORY