ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗ ਆਸਨ ਕਰਨ ਵਾਲੀ ਕੁੜੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਸ ਨੇ ਉਸ ਦੇ ਖ਼ਿਲਾਫ਼ ਧਾਰਾ 295ਏ ਤਹਿਤ FIR ਦਰਜ ਕੀਤੀ ਹੈ। ਇਹ ਕਾਰਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ਦੇ ਅਧਾਰ 'ਤੇ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਥੜ੍ਹਾ ਸਾਹਿਬ ਨੇੜੇ ਵਾਪਰਿਆ ਭਿਆਨਕ ਹਾਦਸਾ! ਵਿਅਕਤੀ ਨੇ ਮੌਕੇ 'ਤੇ ਤੋੜਿਆ ਦਮ
ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਕੁੜੀ ਵੱਲੋਂ ਪਰਿਕਰਮਾ ਅੰਦਰ ਯੋਗ ਆਸਨ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਜ਼ਰੀਏ ਫੈਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਕਾਰਵਾਈ ਵਾਸਤੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਸੀ। ਸ਼੍ਰੋਮਣੀ ਕਮੇਟੀ ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਨੂੰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਮਤਿ ਵਿਰੁੱਧ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਪਰ ਕੁਝ ਲੋਕ ਜਾਣਬੁੱਝ ਕੇ ਇਸ ਪਾਵਨ ਅਸਥਾਨ ਦੀ ਪਵਿੱਤਰਤਾ ਤੇ ਇਤਿਹਾਸਕ ਮਹੱਤਤਾ ਨੂੰ ਨਜ਼ਰਅੰਦਾਜ਼ ਕਰਵ ਕੇ ਕੋਝੀਆਂ ਹਰਕਤਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਇਕ ਕੁੜੀ ਵੱਲੋਂ ਕੀਤੀ ਗਈ ਹਰਕਤ ਨਾਲ ਸਿੱਖ ਭਾਵਨਾਵਾਂ ਅਤੇ ਮਰਿਆਦਾ ਨੂੰ ਠੇਸ ਪੁੱਜੀ ਹੈ, ਇਸ ਲਈ ਪੁਲਸ ਨੂੰ ਕਾਰਵਾਈ ਲਈ ਲਿਖਿਆ ਗਿਆ ਹੈ।
ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸਮੁੱਚੇ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ ਅਤੇ ਇਸ ਦੇ ਨਾਲ ਹੀ ਦੇਸ਼-ਦੁਨੀਆ ਦੇ ਹਰ ਧਰਮ ਤੇ ਵਰਗ ਨਾਲ ਸਬੰਧਤ ਸ਼ਰਧਾਲੂ ਇੱਥੇ ਸ਼ਰਧਾ ਨਾਲ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਸ ਨੂੰ ਵੇਖਦਿਆਂ ਇੱਥੋਂ ਦੀ ਮਰਿਆਦਾ ਦਾ ਜ਼ਰੂਰ ਖਿਆਲ ਰੱਖਿਆ ਜਾਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰਿਆ ਦਰਦਨਾਕ ਹਾਦਸਾ, ਆਨ-ਡਿਊਟੀ ਹੋਈ ਮੌਤ
ਕੁੜੀ ਨੇ ਸੋਸ਼ਲ ਮੀਡੀਆ 'ਤੇ ਮੰਗੀ ਸੀ ਮੁਆਫ਼ੀ
ਬੀਤੇ ਦਿਨੀਂ ਉਕਤ ਕੁੜੀ ਅਰਚਨਾ ਮਕਵਾਨਾ ਵੱਲੋਂ ਸੋਸ਼ਲ ਮੀਡੀਆ ’ਤੇ ਹੀ ਪੋਸਟ ਅਪਲੋਡ ਕਰਕੇ ਆਪਣੀ ਇਸ ਗਲਤੀ ਦੀ ਮੁਆਫ਼ੀ ਮੰਗੀ ਸੀ। ਉਸ ਨੇ ਕਿਹਾ ਸੀ ਉਸ ਦਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ, ਫਿਰ ਵੀ ਜੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਮੁਆਫ਼ੀ ਮੰਗਦੀ ਹੈ।
ਇਹ ਖ਼ਬਰ ਵੀ ਪੜ੍ਹੋ - ਸੁਨਹਿਰੀ ਭਵਿੱਖ ਲਈ ਦੁਬਈ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਅਣਹੋਣੀ, ਘਰ 'ਚ ਵਿਛੇ ਸੱਥਰ
SGPC ਨੇ ਤਿੰਨ ਮੁਲਾਜ਼ਮਾਂ ਖ਼ਿਲਾਫ਼ ਕੀਤੀ ਸੀ ਕਾਰਵਾਈ
ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਬੀਤੇ ਕੱਲ ਅਰਚਨਾ ਮਕਵਾਨਾ ਨਾਂ ਦੀ ਲੜਕੀ ਨੇ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗ ਆਸਣ ਕਰਕੇ ਇਸ ਦੀ ਤਸਵੀਰ ਫੈਲਾਈ ਸੀ। ਇਸ ਦੀ ਸੀ. ਸੀ. ਟੀ. ਵੀ. ਕੈਮਰਿਆਂ ਦੁਆਰਾ ਤਸਦੀਕ ਕਰਨ ’ਤੇ ਸਾਹਮਣੇ ਆਇਆ ਕਿ ਸਿਰਫ 5 ਸਕਿੰਟ ਦੇ ਕਰੀਬ ਇਸ ਹਰਕਤ ਨੂੰ ਲੜਕੀ ਵੱਲੋਂ ਅੰਜਾਮ ਦਿੱਤਾ ਗਿਆ, ਜਿਸ ਨੂੰ ਲੈ ਕੇ ਅਣਗਹਿਲੀ ਕਰਨ ਵਾਲੇ 3 ਮੁਲਾਜ਼ਮਾਂ ’ਚੋਂ 2 ਨੂੰ ਮੁੱਢਲੇ ਤੌਰ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਕ ਆਰਜ਼ੀ ਮੁਲਾਜ਼ਮ ਨੂੰ 5 ਹਜ਼ਾਰ ਰੁਪਏ ਜੁਰਮਾਨਾ ਕਰਦਿਆਂ ਉਸ ਦੀ ਤਬਦੀਲੀ ਗੁਰਦੁਆਰਾ ਗੜ੍ਹੀ ਸਾਹਿਬ ਗੁਰਦਾਸ ਨੰਗਲ ਵਿਖੇ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਖ਼ਾਸ ਖ਼ਬਰ, ਰੇਲਾਂ ’ਚ ਵਧਾਏ ਜਾਣਗੇ ਅਣਰਿਜ਼ਰਵ ਕੋਚ
NEXT STORY