ਅੰਮ੍ਰਿਤਸਰ (ਸੰਜੀਵ)- ਹਿੰਦੂ ਨੇਤਾ ਸੁਧੀਰ ਸੂਰੀ ਕਤਲ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਸੁਰੱਖਿਆ ’ਚ ਤਾਇਨਾਤ ਪੁਲਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸੂਰੀ ਕਤਲ ਕਾਂਡ ਦੀ ਜਾਂਚ ਕਰ ਰਹੀ ‘ਸਿਟ’ ਨੇ ਵੀ ਕੁਝ ਅਜਿਹੇ ਤੱਥਾਂ ਦੀ ਜਾਂਚ ਕੀਤੀ ਹੈ, ਜੋ ਮੌਕੇ ’ਤੇ ਖੜ੍ਹੇ ਸੁਰੱਖਿਆ ਮੁਲਾਜ਼ਮਾਂ ਅਤੇ ਪੁਲਸ ਅਧਿਕਾਰੀਆਂ ਦੀ ਲਾਪ੍ਰਵਾਹੀ ਵੱਲ ਸਿੱਧਾ ਇਸ਼ਾਰਾ ਕਰ ਰਹੇ ਹਨ। ਬੇਸ਼ੱਕ ਇਸ ਕਤਲ ਕਾਂਡ ਦੇ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਪੀੜਤ ਪਰਿਵਾਰ ਕਤਲ ਤੋਂ ਬਾਅਦ ਤੋਂ ਹੀ ਮੌਕੇ ’ਤੇ ਮੌਜੂਦ ਪੁਲਸ ਮੁਲਾਜ਼ਮਾਂ ਤੇ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕਰ ਰਿਹਾ ਹੈ। ਜਾਂਚ ਦੌਰਾਨ, ਸੀ. ਆਈ. ਟੀ. ਨੂੰ ਕੁਝ ਗੈਰ-ਹਾਜ਼ਰ ਸੁਰੱਖਿਆ ਕਰਮਚਾਰੀਆਂ ਬਾਰੇ ਵੀ ਜਾਣਕਾਰੀ ਮਿਲੀ।
ਏ. ਸੀ. ਪੀ. ਦੇ ਨਾਲ-ਨਾਲ 2 ਥਾਣਾ ਇੰਚਾਰਜ ਵੀ ਮੌਕੇ ’ਤੇ ਮੌਜੂਦ ਸਨ
ਏ. ਸੀ. ਪੀ. ਰੈਂਕ ਦੇ ਅਧਿਕਾਰੀ ਅਤੇ 2 ਥਾਣਾ ਇੰਚਾਰਜਾਂ ਸਮੇਤ ਵੱਡੀ ਪੁਲਸ ਟੀਮ ਵੀ ਮੌਕੇ ’ਤੇ ਮੌਜੂਦ ਸੀ। ‘ਸਿਟ’ ਇਨ੍ਹਾਂ ਅਧਿਕਾਰੀਆਂ ਨੂੰ ਵੀ ਜਾਂਚ ’ਚ ਸ਼ਾਮਲ ਕਰ ਕੇ ਰਿਪੋਰਟ ਤਿਆਰ ਕਰਨ ਜਾ ਰਹੀ ਹੈ ਕਿ ਘਟਨਾ ਵੇਲੇ ਇਨ੍ਹਾਂ ਵੱਲੋਂ ਕੀ ਕਾਰਵਾਈ ਕੀਤੀ ਗਈ ਸੀ।
ਹਿੰਦੂ ਨੇਤਾ ਨੂੰ ਵਾਈ ਕੈਟਾਗਰੀ ਦੀ ਸੁਰੱਖਿਆ ਮਿਲੀ
ਆਪਣੀ ਬਿਆਨਬਾਜ਼ੀ ਕਾਰਨ ਅਕਸਰ ਸੁਰਖੀਆਂ ’ਚ ਰਹਿਣ ਵਾਲੇ ਹਿੰਦੂ ਨੇਤਾ ਸੁਧੀਰ ਸੂਰੀ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਮਿਲੀ ਸੀ, ਜਿਸ ’ਚ ਇਕ ਐਸਕਾਰਟ ਜਿਪਸੀ, ਜਿਸ ’ਚ 18 ਪੁਲਸ ਮੁਲਾਜ਼ਮ ਅਤੇ 2 ਸੁਰੱਖਿਆ ਇੰਚਾਰਜ ਸ਼ਾਮਲ ਸਨ। ਸਪੈਸ਼ਲ ਇਨਵੈਸਟੀਗੇਸ਼ਨ ਟੀਮ ਸੁਰੱਖਿਆ ’ਚ ਤਾਇਨਾਤ ਇਨ੍ਹਾਂ ਸਾਰੇ ਪੁਲਸ ਮੁਲਾਜ਼ਮਾਂ ਦੇ ਬਿਆਨ ਦਰਜ ਕਰੇਗੀ ਅਤੇ ਉਨ੍ਹਾਂ ਤੋਂ ਘਟਨਾ ਸਬੰਧੀ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਜ਼ਿਕਰਯੋਗ ਹਿੰਦੂ ਨੇਤਾ ਸੁਧੀਰ ਸੂਰੀ ਦੀ 4 ਨਵੰਬਰ ਨੂੰ ਇਕ ਜਨਤਕ ਥਾਂ ’ਤੇ ਧਰਨੇ ਦੌਰਾਨ ਇਕ ਸਿੱਖ ਨੌਜਵਾਨ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਤੋਂ ਤੁਰੰਤ ਬਾਅਦ ਪੁਲਸ ਨੇ ਕਾਤਲ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਅਤੇ ਕਤਲ ਦਾ ਮਾਮਲਾ ਦਰਜ ਕਰ ਕੇ ਅਦਾਲਤ ਤੋਂ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲੈ ਲਿਆ। ਇਸ ਕਤਲੇਆਮ ਤੋਂ ਬਾਅਦ ਪੁਲਸ ਕਮਿਸ਼ਨਰ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਕਰਨ ਲਈ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ।
ਦੀਦਾਰ ਸਿੰਘ ਨਲਵੀ ਦਾ ਵੱਡਾ ਬਿਆਨ, ਬੀਬੀ ਜਗੀਰ ਕੌਰ ਨੂੰ ਲੈ ਕੇ ਆਖੀ ਇਹ ਗੱਲ
NEXT STORY