ਪਟਿਆਲਾ/ਸਨੌਰ (ਮਨਦੀਪ ਜੋਸਨ, ਰਾਜੇਸ਼ ਪੰਜੌਲਾ) : ਨਗਰ ਨਿਗਮ ਨੇ ਸ਼ਹਿਰ ਦੇ 25 ਵੱਡੇ ਕਮਰਸ਼ੀਅਲ ਸ਼ੋਅ ਰੂਮਾਂ ਨੂੰ ਪ੍ਰਾਪਰਟੀ ਟੈਕਸ ਨਾ ਭਰਨ ਕਾਰਨ 136 ਧਾਰਾ ਤਹਿਤ ਸੀਲਿੰਗ ਦੇ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਦੁਕਾਨਦਾਰਾਂ ਦਾ 4 ਕਰੋੜ ਦੇ ਕਰੀਬ ਪ੍ਰਾਪਰਟੀ ਟੈਕਸ ਬਾਕੀ ਹੈ। ਜੇਕਰ ਇਨ੍ਹਾਂ ਨੇ ਇਕ ਹਫਤੇ ’ਚ ਨਗਰ ਨਿਗਮ ਨੂੰ ਪੈਸੇ ਜਮਾ ਨਾ ਕਰਵਾਏ ਤਾਂ ਇਨ੍ਹਾਂ ਸਮੁੱਚੇ ਸ਼ੋਰੂਮਾਂ ਨੂੰ ਨਗਰ ਨਿਗਮ ਵੱਲੋਂ ਤੁਰੰਤ ਸੀਲ ਕਰ ਦਿੱਤਾ ਜਾਵੇਗਾ। ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਆਖਿਆ ਕਿ ਲੋਕ ਅਤੇ ਦੁਕਾਨਕਾਰ ਆਪਣੇ ਬਕਾਏ ਭਰਵਾਉਣ ਲਈ ਤੁਰੰਤ ਅੱਗੇ ਆਉਣ। ਮੇਅਰ ਨੇ ਆਖਿਆ ਕਿ ਜਿਹੜੇ ਲੋਕਾਂ ਨੇ ਕਿਸੇ ਤਰੀਕੇ ਨਾਲ ਪਾਣੀ ਅਤੇ ਸੀਵਰੇਜ ਦੇ ਗੈਰ-ਕਾਨੂੰਨੀ ਤਰੀਕੇ ਨਾਲ ਕੁਨੈਕਸ਼ਨ ਕੀਤੇ ਹੋਏ ਹਨ, ਉਹ ਹੁਣ ਰੈਗੂਲਰ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ। ਮੇਅਰ ਨੇ ਕਿਹਾ ਕੇ ਸ਼ਹਿਰ ਦੀ ਹੱਦ ਅੰਦਰ ਗੈਰ-ਕਾਨੂੰਨੀ ਪਾਣੀ ਅਤੇ ਸੀਵਰੇਜ ਕੁਨੈਕਸ਼ਨਾਂ ਨੂੰ ਲੈ ਕੇ ਸਖ਼ਤ ਹਦਾਇਤ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਪਿੰਡ ਦੀ ਸਰਪੰਚਣੀ ਨੇ ਕਰ 'ਤਾ ਵੱਡਾ ਕਾਂਡ, ਕਰਤੂਤ ਸੁਣ ਉਡਣਗੇ ਹੋਸ਼
ਨਿਗਮ ਨੇ ਪਟਿਆਲਾ ਵਾਸੀਆਂ ਨੂੰ ਚਿਤਾਵਨੀ ਦਿੱਤੀ ਕਿ ਜਿਹੜੇ ਵੀ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਬਿਨਾਂ ਮਨਜ਼ੂਰੀ ਲਏ ਲਾਏ ਗਏ ਹਨ, ਉਨ੍ਹਾਂ ਨੂੰ ਫਰਵਰੀ ਦੇ ਅਖੀਰ ਤੱਕ ਰੈਗੂਲਰ ਕਰਵਾ ਲਿਆ ਜਾਵੇ, ਨਹੀਂ ਤਾਂ 1 ਮਾਰਚ ਤੋਂ ਵਿਸ਼ੇਸ਼ ਮੁਹਿੰਮ ਚਲਾ ਕੇ ਇਹ ਕਨੈਕਸ਼ਨ ਕੱਟ ਦਿੱਤੇ ਜਾਣਗੇ। ਨਿਗਮ ਅਧਿਕਾਰੀਆਂ ਅਨੁਸਾਰ ਸ਼ਹਿਰ ’ਚ ਗਲਤ ਤਰੀਕੇ ਨਾਲ ਕੀਤੇ ਗਏ ਕੁਨੈਕਸ਼ਨਾਂ ਕਾਰਨ ਪੀਣ ਵਾਲਾ ਪਾਣੀ ਦੂਸ਼ਿਤ ਹੋ ਰਿਹਾ ਹੈ ਅਤੇ ਪਾਣੀ ਦੀ ਲੋੜ ਤੋਂ ਜ਼ਿਆਦਾ ਵਰਤੋਂ ਹੋ ਰਹੀ ਹੈ। ਇਸ ਕਰ ਕੇ ਨਿਗਮ ਨੇ ਇਹ ਅਭਿਆਨ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਤਹਿਤ ਗੈਰ-ਕਾਨੂੰਨੀ ਕਨੈਕਸ਼ਨਾਂ ਨੂੰ ਤੁਰੰਤ ਹਟਾਇਆ ਜਾਵੇਗਾ।
ਇਹ ਵੀ ਪੜ੍ਹੋ : 25 ਫਰਵਰੀ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ, ਹਲਚਲ ਵਧੀ
ਪਲੰਬਰਾਂ ’ਤੇ ਵੀ ਹੋਵੇਗੀ ਕਾਰਵਾਈ
ਨਗਰ ਨਿਗਮ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਪਲੰਬਰ ਨਾਜਾਇਜ਼ ਤਰੀਕੇ ਨਾਲ ਪਾਣੀ ਜਾਂ ਸੀਵਰੇਜ ਦਾ ਨਵਾਂ ਕਨੈਕਸ਼ਨ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੌਕੇ ’ਤੇ ਉਸ ਦਾ ਸਾਮਾਨ ਜ਼ਬਤ ਕਰ ਲਿਆ ਜਾਵੇਗਾ ਅਤੇ ਕਨੈਕਸ਼ਨ ਕਰਨ ਵਾਲੇ ਅਤੇ ਕਰਾਉਣ ਵਾਲੇ ਦੋਹਾਂ ਖ਼ਿਲਾਫ਼ ਪੁਲਸ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਨਿਗਮ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨੀ ਤਰੀਕੇ ਨਾਲ ਹੀ ਪਾਣੀ ਅਤੇ ਸੀਵਰੇਜ ਕਨੈਕਸ਼ਨ ਲਵਾਉਣ ਅਤੇ ਜੇਕਰ ਕਿਸੇ ਨੂੰ ਗੈਰ-ਕਾਨੂੰਨੀ ਕਨੈਕਸ਼ਨ ਬਾਰੇ ਜਾਣਕਾਰੀ ਹੋਵੇ, ਤਾਂ ਤੁਰੰਤ ਨਿਗਮ ਨੂੰ ਸੂਚਿਤ ਕਰਨ। ਇਸ ਮੌਕੇ ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ, ਸੁਪਰਡੈਂਟ ਗੁਰਪ੍ਰੀਤ ਸਿੰਘ ਚਾਵਲਾ, ਸੈਕਟਰੀ ਅਨੀਸ਼ ਬਾਂਸਲ, ਅਸੀਮ ਗੁਪਤਾ, ਕੰਵਲਜੀਤ ਸਿੰਘ, ਗੋਲਡੀ ਕਲਿਆਣ ਇੰਸਪੈਕਟਰ ਮੌਜੂਦ ਸਨ।
ਇਹ ਵੀ ਪੜ੍ਹੋ : ਪਤੀ ਦੇ ਅਮਰੀਕਾ ਜਾਂਦੇ ਹੀ ਕੁੜੀ ਦੇ ਸਹੁਰੇ ਪਹੁੰਚ ਗਿਆ ਆਸ਼ਕ, ਨੂੰਹ ਦੀਆਂ ਇਤਰਾਜ਼ਯੋਗ ਤਸਵੀਰਾਂ ਵੇਖ ਸਹੁਰੇ...
ਨਾਜਾਇਜ਼ ਕਬਜ਼ਿਆਂ ’ਤੇ ਐਕਸ਼ਨ ; ਦੁਕਾਨਾਂ ਦਾ ਸਾਮਾਨ ਜ਼ਬਤ
ਸ਼ਹਿਰ ਦੇ ਬਾਜ਼ਾਰਾਂ ਅੰਦਰ ਵੱਖ-ਵੱਖ ਥਾਈਂ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ਿਆਂ ਉੱਪਰ ਨਗਰ ਨਿਗਮ ਦੀ ਲੈਂਡ ਬਰਾਂਚ ਦੀ ਟੀਮ ਨੇ ਕਾਰਵਾਈ ਕਰਦਿਆਂ ਕਈ ਦੁਕਾਨਾਂ ਦਾ ਸਾਮਾਨ ਜ਼ਬਤ ਕੀਤਾ ਹੈ। ਜ਼ਿਕਰਯੋਗ ਹੈ ਕਿ ਨਿਗਮ ਦੀ ਟੀਮ ਵੱਲੋਂ ਪਿਛਲੇ ਇਕ ਹਫਤੇ ਤੋਂ ਲਗਾਤਾਰ ਇਹ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਆਗਾਮੀ ਦਿਨਾਂ ਅੰਦਰ ਵੀ ਇਹ ਕਾਰਵਾਈ ਜਾਰੀ ਰਹੇਗੀ। ਨਿਗਮ ਟੀਮ ਨੇ ਅੱਜ ਵੱਡੀ ਨਦੀ ਰੋਡ, ਦੇਵੀਗੜ੍ਹ ਰੋਡ, ਤ੍ਰਿਪੜੀ ਬਾਜ਼ਾਰ ਅਤੇ ਹੋਰ ਵੱਖ-ਵੱਖ ਇਲਾਕਿਆਂ ’ਚ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਇੰਸਪੈਕਟਰ ਮਨੀਸ਼ ਪੁਰੀ, ਵਿਸ਼ਾਲ ਵਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਾਜਾਇਜ਼ ਕਬਜ਼ੇ ਨਾ ਕਰਨ ਨਹੀਂ ਤਾਂ ਉਨ੍ਹਾਂ ਉੱਪਰ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਚੱਲ ਰਹੇ ਜਿਸਮਫਰੋਸ਼ੀ ਦੇ ਧੰਦੇ ਨੂੰ ਲੈ ਕੇ ਵੱਡੀ ਖ਼ਬਰ, ਕਈ ਕੁੜੀਆਂ ਨੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਜ ਹੋ ਗਿਆ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਬੋਰਡ, ਦਫ਼ਤਰ ਤੇ ਸਕੂਲ, ਨੋਟੀਫਿਕੇਸ਼ਨ ਜਾਰੀ
NEXT STORY