ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ’ਤੇ ਮਿਸਾਲੀ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਸੁਨੀਲ ਜਾਖੜ ਦੇ ਹੱਥ ਪੰਜਾਬ ਭਾਜਪਾ ਦੀ ਕਮਾਨ, ਬਣੇ ਸੂਬਾ ਪ੍ਰਧਾਨ
ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਧਿਆਨ ਵਿਚ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਪਾਸੋਂ ਪੜਤਾਲ ਕਰਵਾਈ ਗਈ ਸੀ, ਜਿਸ ਦੀ ਰਿਪੋਰਟ ਅਨੁਸਾਰ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਉਸ ਸਮੇਂ ਦੌਰਾਨ ਤਾਇਨਾਤ ਰਹੇ ਮੈਨੇਜਰ, ਸੁਪਰਵਾਈਜ਼ਰ, ਸਟੋਰਕੀਪਰ ਅਤੇ ਡਿਊਟੀ ਨਿਭਾਉਂਦੇ ਰਹੇ ਗੁਰਦੁਆਰਾ ਇੰਸਪੈਕਟਰ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ 51 ਮੁਲਾਜ਼ਮਾਂ ਵਿੱਚੋਂ 2 ਸਟੋਰਕੀਪਰ ਮੁੱਢਲੀ ਜਾਂਚ ਦੌਰਾਨ ਹੀ ਮੁਅੱਤਲ ਕਰ ਦਿੱਤੇ ਗਏ ਸਨ।
ਇਹ ਵੀ ਪੜ੍ਹੋ : ਕੈਨੇਡਾ ’ਚ ਭਾਰਤ ਖ਼ਿਲਾਫ਼ ‘ਕਿਲ ਇੰਡੀਆ’ ਰੈਲੀ ਦੀ ਤਿਆਰੀ, ਗੂੜ੍ਹੀ ਨੀਂਦ ਸੁੱਤੀ ਟਰੂਡੋ ਸਰਕਾਰ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਗੁਰਦੁਆਰਾ ਪ੍ਰਬੰਧਾਂ ਅੰਦਰ ਕਿਸੇ ਤਰ੍ਹਾਂ ਦੀ ਅਣਗਹਿਲੀ ਅਤੇ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਸ ਦੀ ਤਰਜ਼ਮਾਨੀ ਕਰਨਾ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਮੁਲਾਜ਼ਮਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ। ਜਿਹੜਾ ਵੀ ਗੁਰਦੁਆਰਾ ਪ੍ਰਬੰਧਾਂ ਨੂੰ ਸੱਟ ਮਾਰੇਗਾ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਜੀਂਸ ਤੇ ਟੀ-ਸ਼ਰਟ ਪਾ ਕੇ ਦਫ਼ਤਰ ਨਹੀਂ ਆ ਸਕਦੇ ਮੁਲਾਜ਼ਮ, ਸਿੱਖਿਆ ਮਹਿਕਮੇ ਵੱਲੋਂ ਨਿਰਦੇਸ਼ ਜਾਰੀ
ਨੋਟ ਸ਼੍ਰੋਮਣੀ ਕਮੇਟੀ ਦੀ ਇਸ ਕਾਰਵਾਈ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਖੇਡ ਮੰਤਰੀ ਮੀਤ ਹੇਅਰ ਨੇ ਕ੍ਰਿਕਟਰ ਹਰਲੀਨ ਅਤੇ ਜੂਨੀਅਰ ਵਿਸ਼ਵ ਕੱਪ ਮੈਡਲ ਜੇਤੂ ਨਿਸ਼ਾਨੇਬਾਜ਼ਾਂ ਨਾਲ ਕੀਤੀ ਮੁਲਾਕਾਤ
NEXT STORY