ਲੁਧਿਆਣਾ (ਹਿਤੇਸ਼)- ਬੁੱਢੇ ਨਾਲੇ ਵਿਚ ਗੋਹਾ ਸੁੱਟਣ ਵਾਲੇ ਡੇਅਰੀ ਮਾਲਕਾਂ ’ਤੇ ਜੁਰਮਾਨਾ ਲਗਾਉਣ ਦੀ ਕਾਰਵਾਈ ਕੀਤੀ ਜਾਵੇਗੀ। ਇਹ ਨਿਰਦੇਸ਼ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਡੀ.ਸੀ. ਸਾਕਸ਼ੀ ਸਾਹਨੀ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਨਾਲ ਮੀਟਿੰਗ ਦੌਰਾਨ ਦਿੱਤੇ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀ ਦਾ ਐਲਾਨ; ਬੰਦ ਰਹਿਣਗੇ ਸਕੂਲ, ਦਫ਼ਤਰ ਤੇ ਬੈਂਕ
ਇਸ ਮੀਟਿੰਗ ਵਿਚ ਬੁੱਢੇ ਨਾਲੇ ਨੂੰ ਪ੍ਰਦੂਸ਼ਣਮੁਕਤ ਬਣਾਉਣ ਦੇ ਪ੍ਰਾਜੈਕਟ ਨੂੰ ਲੈ ਕੇ ਚਰਚਾ ਕੀਤੀ ਗਈ ਜਿਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ 70 ਡੇਅਰੀ ਮਾਲਕਾਂ ਦੇ ਖਿਲਾਫ ਕੇਸ ਦਰਜ ਕਰਵਾਉਣ ਅਤੇ ਬਿਜਲੀ ਦੇ ਕੁਨੈਕਸ਼ਨ ਕੱਟਣ ਦੇ ਬਾਵਜੂਦ ਬੁੱਢੇ ਨਾਲੇ ਵਿਚ ਗੋਹਾ ਸੁੱਟਣ ਦੀ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਜਿਸ ਦੇ ਮੱਦੇਨਜ਼ਰ ਇਸ ਤਰ੍ਹਾਂ ਦੇ ਡੇਅਰੀ ਮਾਲਕਾਂ ’ਤੇ ਜੁਰਮਾਨਾ ਲਗਾਉਣ ਦੀ ਕਾਰਵਈ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਨੂੰ ਲਾਗੂ ਕਰਨ ਦੀ ਜਿੰਮੇਵਾਰੀ ਨਗਰ ਨਿਗਮ ਅਤੇ ਪੀ.ਪੀ.ਸੀ.ਬੀ. ਦੇ ਨਾਲ ਡੇਰਨੇਜ ਅਤੇ ਗ੍ਰਾਮੀਣ ਵਿਕਾਸ ਵਿਭਾਗ ਨੂੰ ਦਿੱਤੀ ਗਈ ਹੈ।
ਇੰਡਸਟਰੀ ਦੀ ਸ਼ਨਾਖਤ ਦੇ ਨਾਲ ਫਿਕਸ ਹੋਵੇਗੀ ਅਫ਼ਸਰਾਂ ਦੀ ਜਵਾਬਦੇਹੀ
ਸੰਤ ਸੀਚੇਵਾਲ ਨੇ ਕਿਹਾ ਕਿ ਬੁੱਢੇ ਨਾਲੇ ਦੇ ਪ੍ਰਦੂਸ਼ਣ ਕਾਰਨ ਮਾਲਵਾ ਤੋਂ ਲੈ ਕੇ ਰਾਜਸਥਾਨ ਤੱਕ ਕੈਂਸਰ ਬੈਲਟ ਬਣ ਗਈ ਹੈ ਜਿਸ ਸਬੰਧੀ ਲੋਕਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਜਿਸ ਦੇ ਮੱਦੇਨਜ਼ਰ ਸੰਤ ਸੀਚੇਵਾਲ ਵੱਲੋਂ ਨਗਰ ਨਿਗਮ ਅਤੇ ਪੀ.ਪੀ.ਸੀਬੀ. ਦੇ ਅਫਸਰਾਂ ਨੂੰ ਬੁੱਢੇ ਨਾਲੇ ਜਾਂ ਸੀਵਰੇਜ ਵਿਚ ਕੈਮੀਕਲ ਵਾਲਾ ਪਾਣੀ ਛੱਡਣ ਲਈ ਜਿੰਮੇਵਾਰ ਇੰਡਸਟਰੀ ਦੀ ਸ਼ਨਾਖਤ ਕਰਨ ਲਈ ਵੀ ਕਿਹਾ ਗਿਆ ਹੈ ਕਿਉਂਕਿ ਇਸ ਨਾਲ ਐੱਸ.ਟੀ.ਪੀ. ਦੀ ਵਰਕਿੰਗ ‘ਤੇ ਅਸਰ ਪੈਣ ਦੇ ਨਾਲ ਹੀ ਬੁੱਢੇ ਨਾਲੇ ਨੂੰ ਪ੍ਰਦੂਸ਼ਣਮੁਕਤ ਬਣਾਉਣ ਦਾ ਟਾਰਗੈਟ ਪੂਰਾ ਨਹੀਂ ਹੋ ਰਿਹਾ ਜਿਸ ਦੇ ਲਈ ਜਿੰਮੇਵਾਰ ਇੰਡਸਟਰੀ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਅਫਸਰਾਂ ਦੀ ਜਵਾਬਦੇਹੀ ਤੈਅ ਕਰਨ ਦੀ ਗੱਲ ਵੀ ਸੰਤ ਸੀਚੇਵਾਲ ਨੇ ਕਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵਧਿਆ ਟੈਕਸ! ਨਵੀਂ ਗੱਡੀ ਖਰੀਦਣ 'ਤੇ ਹੋਵੇਗਾ ਵਾਧੂ ਖਰਚਾ (ਵੀਡੀਓ)
ਪੰਪਿੰਗ ਸਟੇਸ਼ਨ ਦੀ ਉਸਾਰੀ ਪੂਰੀ ਕਰਨ ’ਤੇ ਵੀ ਦਿੱਤਾ ਜ਼ੋਰ
ਸੰਤ ਸੀਚੇਵਾਲ ਨੇ ਕਿਹਾ ਕਿ ਬੁੱਢੇ ਨਾਲੇ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਸੀਵਰੇਜ ਦਾ ਪਾਣੀ ਡਿੱਗਣਾ ਹਰ ਹਾਲ ਵਿਚ ਬੰਦ ਹੋਣਾ ਚਾਹੀਦਾ ਹੈ। ਜਿਸ ਦੇ ਲਈ ਉਨ੍ਹਾਂ ਨੇ ਗਊਸ਼ਾਲਾ ਸ਼ਮਸ਼ਾਨਘਾਟ ਦੇ ਨੇੜੇ ਪੰਪਿੰਗ ਸਟੇਸ਼ਨ ਦਾ ਅੱਧ ਵਿਚ ਲਟਕੀ ਉਸਾਰੀ ਪੂਰੀ ਕਰਨ ’ਤੇ ਵੀ ਜ਼ੋਰ ਦਿੱਤਾ ਕਿਉਂਕਿ ਇਸ ਪੁਆਇੰਟ ਦੀ ਆੜ ਵਿਚ ਇੰਡਸਟਰੀ ਦਾ ਕੈਮੀਕਲ ਵਾਲਾ ਪਾਣੀ ਵੀ ਡਿੱਗ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਨੂੰ ਲੱਗਾ 1026 ਕਰੋੜ ਰੁਪਏ ਦਾ ਵੱਡਾ ਜੁਰਮਾਨਾ
NEXT STORY