ਅੰਮ੍ਰਿਤਸਰ: ਸੀਨੀਅਰ ਅਕਾਲੀ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਅਪੀਲ ਕੀਤੀ ਕਿ ਉਨ੍ਹਾਂ ਸਾਰੇ ਕਾਂਗਰਸੀ ਆਗੂਆਂ ਦੇ ਖਿਲਾਫ ਸਿੱਖ ਰਵਾਇਤਾਂ ਅਨੁਸਾਰ ਕਾਰਵਾਈ ਕਰਨ ਜਿਨ੍ਹਾਂ ਨੇ ਡੇਰਾ ਸੱਚਾ ਸੌਦਾ ਸਿਰਸਾ ਵੱਲੋਂ ਸੁਬੇ ਦੇ ਕਈ ਜ਼ਿਲ੍ਹਿਆਂ ਵਿਚ ਆਯੋਜਿਤ ‘ਨਾਮ ਚਰਚਾ’ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕੀਤੀ ਹੈ।
ਅਕਾਲੀ ਆਗੂ, ਜਿਨ੍ਹਾਂ ਨੇ ਇਥੇ ਇਸ ਮਾਮਲੇ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਇਆ ਹੈ ਕਿ ਕੋਈ ਵੀ ਗੁਰੂ ਨਾਮ ਲੇਵਾ ਸ਼ਰਧਾਲੂ ਡੇਰਾ ਸੱਚਾ ਸੌਦਾ ਜਾਂ ਇਸਦੇ ਸ਼ਰਧਾਲੂਆਂ ਨਾਲ ਕੋਈ ਵਾਹ ਵਾਸਤਾ ਨਹੀਂ ਰੱਖੇਗਾ ਪਰ ਇਸਦੇ ਬਾਵਜੂਦ ਫਿਰੋਜ਼ਪੁਰ ਤੋਂ ਪਰਮਿੰਦਰ ਸਿੰਘ ਪਿੰਕੀ, ਫਾਜ਼ਿਲਾ ਤੋਂ ਦਵਿੰਦਰ ਸਿੰਘ ਘੁਬਾਇਆ ਅਤੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵੀ ਡੇਰੇ ਵੱਲੋਂ ਆਯੋਜਿਤ ‘ਨਾਮ ਚਰਚਾ’ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਸਰਕਾਰ ਬਣਨ ’ਤੇ NHM ਦੇ ਕਰਮਚਾਰੀਆਂ ਨੂੰ ਕੀਤਾ ਜਾਵੇਗਾ ਪੱਕਾ : ਹਰਪਾਲ ਚੀਮਾ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰ ਜੀ ਨੂੰ ਕਾਂਗਰਸੀ ਆਗੂਆਂ ਦੇ ਖਿਲਾਫ ਸਿੱਖਾਂ ਦੇ ਸਰਵ ਉਚ ਅਸਥਾਨ ਤੋਂ ਜਾਰੀ ਹੁਕਮਨਾਮੇ ਦੀ ਅਵੱਗਿਆ ਦੇ ਦੋਸ਼ਾਂ ਤਹਿਤ ਕਾਰਵਾਈ ਕਰਨ ਦੀ ਅਪੀਲ ਕਰਦਿਆਂ ਸਰਦਾਰ ਵਲਟੋਹਾ ਨੇ ਕਿਹਾ ਕਿ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਤਾਂ ਡੇਰੇ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸ ਪਾਰਟੀ ਡੇਰੇ ਨਾਲ ਰਲੀ ਹੋਈ ਹੈ।
ਸਰਦਾਰ ਵਲਟੋਹਾ ਨੇ ਰਾਹੁਲ ਗਾਂਧੀ ਸਮੇਤ ਕਾਂਗਰਸ ਹਾਈ ਕਮਾਂਡ ਤੇ ਨਾਲੋ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਸਵਾਲ ਕੀਤਾ ਹੈ ਕਿ ਕੀ ਇਹ ਕਾਂਗਰਸੀ ਆਗੂ ਉਨ੍ਹਾਂ ਦੀ ਹਦਾਇਤ ’ਤੇ ‘ਨਾਮ ਚਰਚਾ’ ਪ੍ਰੋਗਰਾਮਾਂ ਵਿਚ ਸ਼ਾਮਲ ਹੋਏ ਸਨ ? ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਹੈ ਤਾਂ ਫਿਰ ਇਨ੍ਹਾਂ ਸਾਰੇ ਕਾਂਗਰਸੀ ਆਗੂਆਂ ਨੁੰ ਜਿਨ੍ਹਾਂ ਨੇ ਇਨ੍ਹਾਂ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕੀਤੀ, ਨੁੰ ਤੁਰੰਤ ਪਾਰਟੀ ਵਿਚੋਂ ਕੱਢ ਦੇਣਾ ਚਾਹੀਦਾ ਹੈ।
ਅਕਾਲੀ ਆਗੂ ਨੇ ਮੁੱਖ ਮੰਤਰੀ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਬਾਜਵਾ ਤੇ ਸੁਨੀਲ ਜਾਖੜ ਸਮੇਤ ਕਾਂਗਰਸ ਦੇ ਸੀਨੀਅਰ ਆਗੂਆਂ ਨੁੰ ਆਖਿਆ ਕਿ ਉਹ ਇਸ ਮਾਮਲੇ ’ਤੇ ਆਪਣਾ ਸਟੈਂਡ ਸਪਸ਼ਟ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਂਗਰਸੀ ਆਗੂਆਂ ਨੇ ਹੀ ਡੇਰੇ ਦੇ ਸ਼ਰਧਾਲੂਆਂ ਨੁੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਦੋਸ਼ੀ ਠਹਿਰਾਇਆ ਸੀ। ਉਨ੍ਹਾਂ ਕਿਹਾ ਕਿ ਡੇਰੇ ਦੇ ਕੁਝ ਸ਼ਰਧਾਲੂ ਗ੍ਰਿਫਤਾਰ ਵੀ ਹੋਏ। ਉਨ੍ਹਾਂ ਕਿਹਾ ਕਿ ਇਹ ਆਗੂ ਹੁਣ ਦੱਸਣ ਕਿ ਕੀ ਇਹ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ । ਇਕ ਪਾਸੇ ਤਾਂ ਬੇਅਦਬੀ ਲਈ ਡੇਰੇ ਨੁੰ ਦੋਸ਼ੀ ਠਹਿਰਾ ਰਹੇ ਹਨ ਤੇ ਦੂਜੇ ਪਾਸੇ ਕਾਂਗਰਸ ਦੇ ਸੀਨੀਅਰ ਆਗੂ ਡੇਰੇ ਦੇ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰ ਰਹੇ ਹਨ।
ਸਰਦਾਰ ਵਲਟੋਹਾ ਨੇ ਅਖੌਤੀ ਪੰਥਕ ਆਗੂਆਂ ਨੂੰ ਵੀ ਨਹੀਂ ਬਖਸ਼ਿਆ ਜੋ ਉਨ੍ਹਾਂ ਮੁਤਾਬਕ ਇਸ ਮਾਮਲੇ ’ਤੇ ਅਕਾਲੀ ਦਲ ਨੁੰ ਗਲਤ ਨਿਸ਼ਾਨਾ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਇਹ ਨਾਮ ਚਰਚਾ 28 ਨਵੰਬਰ ਨੁੰ ਆਯੋਜਿਤ ਕੀਤੀ ਗਈ ਸੀ ਪਰ ਇਨ੍ਹਾਂ ‘ਪੰਥਕ’ ਆਗੂਆਂ ਨੇ ਇਸ ਮਾਮਲੇ ’ਤੇ ਹਾਲੇ ਤੱਕ ਚੁੱਪੀ ਧਾਰੀ ਹੋਈ ਹੈ। ਉਨ੍ਹਾਂ ਨੇ ਬਲਜੀਤ ਸਿੰਘ ਦਾਦੂਵਾਲ, ਧਿਆਨ ਸਿੰਘ ਮੰਡ, ਅਮਰੀਕ ਸਿੰਘ ਅਜਨਾਲਾ ਤੇ ਹਰਜਿੰਦਰ ਸਿੰਘ ਮਾਝੀ ਸਮੇਤ ਇਨ੍ਹਾਂ ਆਗੂਆਂ ਨੂੰ ਇਨ੍ਹਾਂ ਘਟਨਾਕ੍ਰਮਾਂ ਬਾਰੇ ਆਪਣਾ ਸਟੈਂਡ ਸਪਸ਼ਟ ਕਰਨ ਵਾਸਤੇ ਆਖਿਆ।
ਇਹ ਵੀ ਪੜ੍ਹੋ- ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ’ਚ 32 ਵਿਦਿਆਰਥੀ ਤੇ ਇਕ ਅਧਿਆਪਕ ਨਿਕਲਿਆ ਕੋਰੋਨਾ ਪਾਜ਼ੇਟਿਵ
ਅਕਾਲੀ ਆਗੂ ਨੇ ਕਿਹਾ ਕਿ ਹਾਲ ਹੀ ਦੇ ਘਟਨਾਕ੍ਰਮ ਨੇ ਸਿੱਖ ਜਗਤ ਨੂੰ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਕਿਹੜੀ ਪਾਰਟੀ ਡੇਰਾ ਸੱਚਾ ਸੌਦਾ ਨਾਲ ਰਲੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਹ ਵੀ ਸਾਬਤ ਹੁੰਦਾ ਹੈ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੂੰ ਕਾਂਗਰਸ ਪਾਰਟੀ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਤੋਂ ਰੋਕਿਆ ਤੇ ਇਹ ਜਾਂਚ ਸੀ ਬੀ ਆਈ ਹਵਾਲੇ ਕਰਨ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਘਟਨਾ ਦੀ ਜਾਂਚ ਨਾਲ ਕਾਂਗਰਸ ਪਾਰਟੀ ਦੀ ਇਸ ਵਿਚ ਭੂਮਿਕਾ ਬੇਨਕਾਬ ਹੋ ਜਾਣੀ ਸੀ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਪੰਜਾਬ 'ਚ ਸਰਕਾਰ ਬਣਨ ’ਤੇ NHM ਦੇ ਕਰਮਚਾਰੀਆਂ ਨੂੰ ਕੀਤਾ ਜਾਵੇਗਾ ਪੱਕਾ : ਹਰਪਾਲ ਚੀਮਾ
NEXT STORY