ਤਰਨਤਾਰਨ (ਰਮਨ)- ਨਵ-ਨਿਯੁਕਤ ਡਿਪਟੀ ਕਮਿਸ਼ਨਰ ਰਾਹੁਲ ਆਈ. ਏ. ਐੱਸ. ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਸਬੰਧਤ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਉੱਪ ਕਪਤਾਨ ਪੁਲਸ ਅਜੇ ਰਾਜ ਸਿੰਘ, ਸਬ-ਡਵੀਜ਼ਨਲ ਮੈਜਿਸਟਰੇਟ ਤਰਨਤਾਰਨ ਅਰਵਿੰਦਰ ਪਾਲ ਸਿੰਘ, ਸਬ ਡਵੀਜ਼ਨਲ ਮਜਿਸਟਰੇਟ ਪੱਟੀ ਜੈ ਇੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਹਰਪਾਲ ਸਿੰਘ ਪੰਨੂ, ਗੁਲਸ਼ਨ ਕੁਮਾਰ ਐਕਸੀਅਨ ਪੰਜਾਬ ਪ੍ਰਦੂਸ਼ਣ ਬੋਰਡ ਹਾਜ਼ਰ ਸਨ।
ਇਹ ਵੀ ਪੜ੍ਹੋ- ਜਿੱਤ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਦਾ ਵਿਰੋਧੀਆਂ 'ਤੇ ਵੱਡਾ ਬਿਆਨ
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਤਰਨਤਾਰਨ ਕਿਹਾ ਕਿ ਵਾਤਾਵਰਣ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨਤਾਰਨ ’ਚ ਝੋਨੇ ਦੀ ਵਾਢੀ ਜ਼ੋਰਾਂ ’ਤੇ ਹੈ ਅਤੇ ਵਾਢੀ ਉਪਰੰਤ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਵੱਧ ਲਗਾਉਣ ਦਾ ਖਦਸ਼ਾ ਹੈ, ਜਿਸ ਨਾਲ ਅੱਗ ਲਗਾਉਣ ਦੇ ਕੇਸ ਵੱਧ ਸਕਦੇ ਹਨ। ਇਸ ਲਈ ਸਮੂਹ ਸਟਾਫ ਬਿਨਾਂ ਕਿਸੇ ਛੁੱਟੀ ਤੋਂ ਫੀਲਡ ਵਿਚ ਹਾਜ਼ਰ ਰਹੇਗਾ ਅਤੇ ਕਿਸਾਨਾਂ ਨੂੰ ਪਰਾਲੀ ਨਾਲ ਸਾਡ਼ਨ ਸਬੰਧੀ ਜਾਗਰੂਕ ਕਰੇਗਾ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਰੂਲਾਂ ਅਨੁਸਾਰ ਕਰੜੀ ਕਾਰਵਾਈ ਜਿਵੇਂ ਕਿ ਐੱਫ. ਆਈ. ਆਰ, ਜੁਰਮਾਨੇ ਅਤੇ ਲਾਲ ਇੰਦਰਾਜ਼ ਕਰਨੇ ਯਕੀਨੀ ਬਣਾਉਣਗੇ ਅਤੇ ਰੋਜ਼ਾਨਾ ਰਿਪੋਰਟ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮ, ਨੰਬਰਦਾਰ, ਸਰਪੰਚ ਪਰਾਲੀ ਨੂੰ ਅੱਗ ਲਗਾਵੇਗਾ, ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਪ੍ਰਧਾਨ
ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿਚ ਪੁਲਸ ਮੁਲਾਜ਼ਮ ਲਗਾ ਦਿੱਤੇ ਗਏ ਹਨ ਅਤੇ ਪੁਲਸ ਵਿਭਾਗ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਵਿਚ ਪੂਰਨ ਸਹਿਯੋਗ ਕਰੇਗਾ। ਮੁੱਖ ਖੇਤੀਬਾੜੀ ਅਫ਼ਸਰ ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਪੀ. ਆਰ. ਐੱਸ. ਸੀ. ਵੱਲੋਂ ਆ ਰਹੀਆਂ ਲੋਕੇਸ਼ਨਾਂ ’ਤੇ ਸੀ. ਕਿਊ. ਏ. ਐੱਮ ਦੇ ਆਬਜ਼ਵਰਾਂ ਦੀ ਵਿਜ਼ਟ ਕਰਵਾਈ ਜਾ ਰਹੀ ਹੈ ਅਤੇ ਜ਼ਿਆਦਾਤਰ ਲੋਕੇਸ਼ਨਾਂ ’ਤੇ ਅੱਗ ਲੱਗੀ ਨਹੀਂ ਪਾਈ ਗਈ ਹੈ। ਡਿਪਟੀ ਕਮਿਸ਼ਨਰ ਤਰਨਤਾਰਨ ਨੇ ਕਿਹਾ ਕਿ ਜਿਸ ਕਿਸਾਨ ਨੇ ਇੰਨ ਸੀਟੂ ਵਿਧੀ ਰਾਹੀਂ ਕਣਕ ਬੀਜਣੀ ਹੈ ਉਹ ਸੁਪਰ ਐੱਸ. ਐੱਮ. ਐੱਸ ਸਿਸਟਮ ਲੱਗੀ ਕੰਬਾਈਨ ਹਾਰਵੈਸਟਰ ਨਾਲ ਹੀ ਫਸਲ ਦੀ ਕਟਾਈ ਕਰਵਾਏ ਤਾਂ ਜੋ ਸੁਪਰ ਐੱਸ. ਐੱਮ. ਐੱਸ. ਸਿਸਟਮ ਦੁਆਰਾ ਕੁਤਰਾ ਕੀਤੀ ਗਈ ਪਰਾਲੀ ਨੂੰ ਜ਼ਮੀਨ ’ਚ ਮਿਲਾਇਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਜੀਲੈਂਸ ਬਿਊਰੋ ਦੇ ਮੁਲਜ਼ਮਾਂ ਨੂੰ ਸਖ਼ਤ ਹਦਾਇਤਾਂ ਜਾਰੀ
NEXT STORY