ਅੰਮ੍ਰਿਤਸਰ(ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜ਼ਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਅੰਬਾਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਸ੍ਰੀ ਮੰਜੀ ਸਾਹਿਬ ਤੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਪੁਲਸ ਵਾੜ ਕੇ ਮਰਿਆਦਾ ਦੀ ਉਲੰਘਣਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ : ਗੁਰਦੁਆਰਿਆਂ ਦੀ ਮਰਿਆਦਾ ਭੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਗਿਆਨੀ ਰਘਬੀਰ ਸਿੰਘ
ਉਨ੍ਹਾਂ ਕਿਹਾ ਕਿ ਹਰਿਆਣਾ ਦੀ ਸੰਗਤ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਸ਼ੰਭੂ ਬਾਰਡਰ ’ਤੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਸੱਦੀ ਗਈ ਪੁਲਸ ਨੂੰ ਇਨ੍ਹਾਂ ਗੁਰੂ ਘਰਾਂ ਦੀਆਂ ਸਰਾਵਾਂ ਵਿਚ ਰਿਹਾਇਸ਼ ਦਾ ਪ੍ਰਬੰਧ ਕਰ ਕੇ ਦਿੱਤਾ ਗਿਆ ਹੈ। ਸੰਗਤ ਵੱਲੋਂ ਸ਼ਿਕਾਇਤਾਂ ਪੁੱਜੀਆਂ ਹਨ ਕਿ ਪੁਲਸ ਅਧਿਕਾਰੀਆਂ ਨੇ ਸਰਾਵਾਂ ਅੰਦਰ ਸ਼ਰਾਬ, ਤੰਬਾਕੂ ਆਦਿ ਨਸ਼ਿਆਂ ਦਾ ਸੇਵਨ ਕੀਤਾ ਹੈ, ਜੋ ਕਿ ਮੌਕੇ ਤੋਂ ਬਰਾਮਦ ਵੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਮਹਾਰਾਸ਼ਟਰ ਸਰਕਾਰ ਮੂਲ ਐਕਟ 1956 ਅਨੁਸਾਰ ਚੋਣ ਕਰਵਾ ਕੇ ਕਰੇ ਸ੍ਰੀ ਹਜ਼ੂਰ ਸਾਹਿਬ ਦਾ ਬੋਰਡ ਕਾਇਮ: ਐਡ. ਧਾਮੀ
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸੰਗਤ ਦਾ ਖਦਸ਼ਾ ਸਹੀ ਸਾਬਤ ਹੋ ਰਿਹਾ ਹੈ ਅਤੇ ਸਰਕਾਰ ਆਪਣੇ ਵੱਲੋਂ ਨਾਮਜ਼ਦ ਕਮੇਟੀ ਨੂੰ ਪ੍ਰਭਾਵਿਤ ਕਰ ਕੇ ਗੁਰੂ ਘਰਾਂ ਅੰਦਰ ਮਨਮਰਜ਼ੀਆਂ ਕਰਦਿਆਂ ਪਾਵਨ ਮਰਿਆਦਾ ਦੀ ਉਲੰਘਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸ਼੍ਰੋਮਣੀ ਕਮੇਟੀ ਤੋੜ ਕੇ ਸਰਕਾਰ ਵੱਲੋਂ ਜਬਰੀ ਹਰਿਆਣਾ ਗੁਰਦੁਆਰਾ ਕਮੇਟੀ ਬਣਾਈ ਜਾ ਰਹੀ ਸੀ ਤਾਂ ਉਸ ਸਮੇਂ ਅਜਿਹੀਆਂ ਹੀ ਮਰਯਾਦਾ ਦੇ ਉਲਟ ਅਤੇ ਆਪਹੁਦਰੀ ਕਾਰਵਾਈਆਂ ਦੀ ਸੰਭਾਵਨਾ ਦੇ ਮੱਦੇਨਜ਼ਰ ਹੀ ਸਿੱਖ ਜਗਤ ਨੇ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਕਮੇਟੀ ਵੱਲੋਂ ਗੁਰੂ ਘਰਾਂ ਅੰਦਰ ਪੁਲਸ ਵਾੜਨ ਅਤੇ ਪੁਲਿਸ ਵੱਲੋਂ ਸਰਾਵਾਂ ਅੰਦਰ ਸ਼ਰਾਬ ਤੇ ਤੰਬਾਕੂ ਦੀ ਵਰਤੋਂ ਕਾਰਨ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਗਈ ਹੈ।
ਇਹ ਵੀ ਪੜ੍ਹੋ : ਗੁਰੂ ਨਗਰੀ 'ਚ ਸਭ ਤੋਂ ਵੱਧ ਦੇਖਣ ਨੂੰ ਮਿਲਿਆ 'ਭਾਰਤ ਬੰਦ' ਦਾ ਅਸਰ, ਬੱਸ ਸਟੈਂਡ ਸਣੇ ਮਾਰਕਿਟ 'ਚ ਛਾਇਆ ਸੰਨਾਟਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਮਗਰ ਸਿੱਖਿਆ ਦੇ ਕੋਆਰਡੀਨੇਟਰ ਦੇ ਡਰਾਈਵਰ ਦੀ ਸ਼ੱਕੀ ਹਾਲਤ ਵਿਚ ਮੌਤ, ਕਾਰ ’ਚੋਂ ਮਿਲੀ ਲਾਸ਼
NEXT STORY