ਜਲੰਧਰ (ਮਾਹੀ)- ਦਿਹਾਤ ਦੇ ਥਾਣਾ ਮਕਸੂਦਾਂ ਅਧੀਨ ਆਉਂਦੀ ਮੰਡ ਚੌਕੀ ਦੇ ਇਲਾਕੇ ਵਿਚ ਵਾਪਰੇ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ। ਚੌਕੀ ਇੰਚਾਰਜ ਸਬ-ਇੰਸਪੈਕਟਰ ਗੁਰਮੀਤ ਰਾਮ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਚੌਕੀ ਇੰਚਾਰਜ ਗੁਰਮੀਤ ਰਾਮ ਨੇ ਦੱਸਿਆ ਕਿ ਹਰਬੰਸ ਲਾਲ ਪੁੱਤਰ ਹਰੀ ਚੰਦ ਤੇ ਮੁੰਚਨ ਸਾਹਨੀ ਦੋਵੇਂ ਵਾਸੀ ਬਸਤੀ ਪੀਰ ਦਾਦ ਫੈਕਟਰੀ ’ਚ ਕੰਮ ਕਰਦੇ ਹਨ ਤੇ ਦੁਪਹਿਰ ਕਰੀਬ 12 ਵਜੇ ਦੋਵੇਂ ਨਿੱਜੀ ਕੰਮ ਲਈ ਐਕਟਿਵਾ ’ਤੇ ਮੰਡ ਇਲਾਕੇ ’ਚ ਗਏ ਹੋਏ ਸਨ।
ਇਹ ਵੀ ਪੜ੍ਹੋ- ਟਰੇਨ 'ਚੋਂ ਪਾਨ ਥੁੱਕਣ ਲੱਗੇ ਵਿਅਕਤੀ ਨਾਲ ਵਾਪਰ ਗਿਆ ਹਾਦ.ਸਾ, ਸਰੀਰ ਨਾਲੋਂ ਬਾਂਹ ਹੀ ਹੋ ਗਈ ਵੱਖ
ਕਰੀਬ 1.30 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜਲੰਧਰ ਤੋਂ ਮੰਡ ਵੱਲ ਜਾ ਰਹੀ ਇਕ ਤੇਜ਼ ਰਫ਼ਤਾਰ ਸਕਾਰਪੀਓ ਨੇ ਐਕਟਿਵਾ ਸਵਾਰਾਂ ਨੂੰ ਟੱਕਰ ਮਾਰ ਦਿੱਤੀ ਹੈ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ ਹੈ ਤੇ ਸਕਾਰਪੀਓ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਚੌਕੀ ਇੰਚਾਰਜ ਗੁਰਮੀਤ ਰਾਮ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਿਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਫਿਲਹਾਲ ਪੁਲਸ ਨੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਜ਼ਮੀਨ ਹੜੱਪਣ ਲਈ ਭਰਾ-ਭਰਜਾਈ ਕਰਦੇ ਸੀ ਤੰਗ, ਅੱਕ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਮੀਨ ਹੜੱਪਣ ਲਈ ਭਰਾ-ਭਰਜਾਈ ਕਰਦੇ ਸੀ ਤੰਗ, ਅੱਕ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
NEXT STORY