ਜਲੰਧਰ (ਵਰੁਣ) : ਭਗਤ ਸਿੰਘ ਕਾਲੋਨੀ ਦੇ ਨੇੜੇ ਪੈਟਰੋਲ ਪੰਪ ਦੇ ਬਾਹਰ ਘਰੋਂ ਦੁੱਧ ਲੈਣ ਗਏ ਨੌਜਵਾਨ ਦੀ ਐਕਟਿਵਾ ਅਵਾਰਾ ਪਸ਼ੂ ਨਾਲ ਟਕਰਾ ਗਈ। ਹਾਦਸੇ ਵਿਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੁੰਦੇ ਦੇਖ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਉਰਫ ਕਿੱਟੀ (24) ਪੁੱਤਰ ਨੰਦ ਸਿੰਘ ਵਾਸੀ ਸ੍ਰੀ ਗੁਰੂ ਰਵਿਦਾਸ ਨਗਰ ਜਿੰਦਾ ਰੋਡ ਵਜੋਂ ਹੋਈ।
ਜਾਣਕਾਰੀ ਅਨੁਸਾਰ ਕਿੱਟੀ ਆਪਣੇ ਘਰੋਂ ਦੁੱਧ ਲੈਣ ਗਿਆ ਸੀ। ਜਿਵੇਂ ਹੀ ਉਹ ਭਗਤ ਸਿੰਘ ਕਾਲੋਨੀ ਦੇ ਨੇੜੇ ਪੈਟਰੋਲ ਪੰਪ ਦੇ ਕੋਲ ਪਹੁੰਚਿਆ ਤਾਂ ਅਚਾਨਕ ਉਸ ਦੀ ਐਕਟਿਵਾ ਦੇ ਅੱਗੇ ਬੇਸਹਾਰਾ ਪਸ਼ੂ ਆ ਗਿਆ, ਜਿਸ ਕਾਰਨ ਪਸ਼ੂ ਦਾ ਸਿੰਗ ਉਸ ਨੂੰ ਬੁਰੀ ਤਰ੍ਹਾਂ ਲੱਗਾ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਆਟੋ ਵਿਚ ਨਿੱਜੀ ਹਸਪਤਾਲ ਲਿਜਾਇਆ ਗਿਆ।
ਮੌਕੇ ’ਤੇ ਥਾਣਾ ਨੰਬਰ 1 ਦੀ ਪੁਲਸ ਵੀ ਪਹੁੰਚ ਗਈ ਸੀ। ਪੁਲਸ ਨੇ ਜ਼ਖ਼ਮੀ ਨੌਜਵਾਨ ਦੇ ਪਰਿਵਾਰ ਨੂੰ ਸੂਚਿਤ ਕੀਤਾ। ਉਸ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਸੀ ਪਰ ਸ਼ਨੀਵਾਰ ਦੇਰ ਰਾਤ ਉਸ ਦੀ ਮੌਤ ਹੋ ਗਈ। ਉਧਰ ਥਾਣਾ ਨੰਬਰ 1 ਦੇ ਮੁਖੀ ਹਰਿੰਦਰ ਸਿੰਘ ਦਾ ਕਹਿਣਾ ਹੈ ਕਿ ਲਾਸ਼ ਨੂੰ ਪਰਿਵਾਰ ਹਵਾਲੇ ਕਰ ਦਿੱਤਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8
ਤਖ਼ਤ ਸ਼੍ਰੀ ਪਟਨਾ ਸਾਹਿਬ 'ਚ ਭਾਜਪਾ ਪ੍ਰਧਾਨ ਦੇ ਮੱਥਾ ਟੇਕਣ ਸਮੇਂ ਮਰਿਆਦਾ ਦੀ ਉਲੰਘਣਾ ਬੇਹੱਦ ਦੁਖਦਾਈ : ਪ੍ਰਧਾਨ ਧਾਮੀ
NEXT STORY