ਮੁੰਬਈ (ਬਿਊਰੋ) - ਬਾਲੀਵੁੱਡ ਦੀ ਕੰਟਰੋਵਰਸ਼ੀਅਲ ਕੁਈਨ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਬੀਤੇ ਵੀਰਵਾਰ ਦੁਪਹਿਰ 3.30 ਵਜੇ ਸੀ. ਆਈ. ਐੱਸ. ਐੱਫ. ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਚੈਕਿੰਗ ਦੌਰਾਨ ਥੱਪੜ ਮਾਰ ਦਿੱਤਾ। ਇਹ ਮਾਮਲਾ ਸੋਸ਼ਲ ਮੀਡੀਆ 'ਤੇ ਕਾਫ਼ੀ ਭਖਿਆ ਹੋਇਆ ਹੈ। ਉਥੇ ਹੀ ਕੰਗਨਾ ਰਣੌਤ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਦਰਅਸਲ, ਇਸ ਵੀਡੀਓ 'ਚ ਜਦੋਂ ਕੰਗਨਾ ਦੇ ਕੁਲਵਿੰਦਰ ਕੌਰ ਨੇ ਥੱਪੜ ਮਾਰਿਆ ਸੀ, ਉਦੋਂ ਹੀ ਕੰਗਨਾ ਦੀ ਟੀਮ ਦੇ ਮੈਂਬਰ ਨੇ ਆਪਣੀ ਟੀਮ ਦੀ ਕੁੜੀ ਦੇ ਥੱਪੜ ਮਾਰਿਆ।
ਦੱਸਿਆ ਜਾ ਰਿਹਾ ਹੈ ਕਿ ਇਹ ਲੜਕੀ ਕੰਗਨਾ ਰਣੌਤ ਦਾ ਕੰਮ ਕਰਦੀ ਹੈ। ਲੋਕਾਂ ਵਲੋਂ ਇਸ ਵੀਡੀਓ ਦੀ ਸਖ਼ਤ ਨਿੰਦਿਆ ਕੀਤੀ ਜਾ ਰਹੀ ਹੈ ਕਿ ਕੰਗਨਾ ਦੇ ਇਕ ਵਿਅਕਤੀ ਵਲੋਂ ਇਕ ਧੀ 'ਤੇ ਚੁੱਕਿਆ ਹੱਥ ਗ਼ਲਤ ਹੈ ਕਿਉਂਕਿ ਕੰਗਨਾ ਦੇ ਵੱਜੇ ਥੱਪੜ ਨੂੰ ਤਾਂ ਉਹ ਗ਼ਲਤ ਦੱਸ ਰਹੇ ਹਨ ਫ਼ਿਰ ਇਸ ਕੁੜੀ ਦੇ ਥੱਪੜ ਮਾਰਨਾ ਸਹੀ ਹੈ?
ਦੱਸ ਦਈਏ ਕਿ ਚੰਡੀਗੜ੍ਹ ਏਅਰਪੋਰਟ 'ਤੇ ਹੋਈ ਬਦਸਲੂਕੀ ਮਗਰੋਂ ਕੰਗਨਾ ਰਣੌਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਾਈਵ ਹੋ ਕੇ ਪੂਰੀ ਘਟਨਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਮੈਨੂੰ ਮੀਡੀਆ ਅਤੇ ਮੇਰੇ ਪ੍ਰਸ਼ੰਸਕਾਂ ਦੇ ਬਹੁਤ ਸਾਰੇ ਫੋਨ ਕਾਲ ਆ ਰਹੇ ਹਨ, ''ਮੈਂ ਬਿਲਕੁਲ ਠੀਕ ਹਾਂ। ਅੱਜ ਚੰਡੀਗੜ੍ਹ ਏਅਰਪੋਰਟ 'ਤੇ ਜੋ ਘਟਨਾ ਵਾਪਰੀ ਉਹ ਸਕਿਓਰਿਟੀ ਚੈੱਕ ਦੇ ਨਾਲ ਹੋਈ। ਮੈਂ ਸਕਿਓਰਿਟੀ ਚੈੱਕ ਤੋਂ ਬਾਅਦ ਅੱਗੇ ਨਿਕਲੀ ਤਾਂ ਦੂਜੇ ਕੈਬਿਨ 'ਚ ਜੋ CISF ਦੀ ਮਹਿਲਾ ਕਰਮਚਾਰੀ ਸੀ, ਉਸ ਨੇ ਮੇਰੇ ਅੱਗੇ ਆਉਣ ਅਤੇ ਕ੍ਰਾਸ ਕਰਨ ਦਾ ਇੰਤਜ਼ਾਰ ਕੀਤਾ, ਫਿਰ ਸਾਈਡ ਤੋਂ ਆ ਕੇ ਮੇਰੇ ਚਿਹਰੇ 'ਤੇ ਹਿੱਟ ਕੀਤਾ ਅਤੇ ਗਾਲ੍ਹਾਂ ਵੀ ਕੱਢੀਆਂ। ਮੈਂ ਉਸ ਨੂੰ ਪੁੱਛਿਆ ਕਿ ਉਸ ਨੇ ਅਜਿਹਾ ਕਿਉਂ ਕੀਤਾ ਤਾਂ ਉਸ ਨੇ ਕਿਹਾ ਕਿ ਉਹ ਕਿਸਾਨ ਅੰਦੋਲਨ ਨੂੰ ਸਪੋਰਟ ਕਰਦੀ ਹੈ। ਮੇਰੀ ਚਿੰਤਾ ਇਹ ਹੈ ਕਿ ਪੰਜਾਬ ਵਿੱਚ ਵੱਧ ਰਹੇ ਅੱਤਵਾਦ ਅਤੇ ਕੱਟੜਵਾਦ ਨੂੰ ਕਿਵੇਂ ਨਜਿੱਠਿਆ ਜਾ ਰਿਹਾ ਹੈ।''
ਇਹ ਖ਼ਬਰ ਵੀ ਪੜ੍ਹੋ - ਕੰਗਨਾ ਸੰਸਦ ਬਾਹਰ ਅੱਗ ਵਾਂਗ ਭੜਕੀ, ਥੱਪੜ ਵਾਲਾ ਸਵਾਲ ਪੁੱਛਣ 'ਤੇ ਪੱਤਰਕਾਰ ਨਾਲ ਖਹਿ ਪਈ, ਵੇਖੋ ਮੌਕੇ ਦੀ ਵੀਡੀਓ
ਦੱਸਣਯੋਗ ਹੈ ਕਿ ਬੀਤੇ ਵੀਰਵਾਰ ਦੁਪਹਿਰ 3.30 ਵਜੇ ਕੰਗਨਾ ਜਦੋਂ ਦਿੱਲੀ ਜਾਣ ਲਈ ਚੰਡੀਗੜ੍ਹ ਏਅਰਪੋਰਟ 'ਤੇ ਪੁਜੀ ਸੀ ਤਾਂ ਸਕਿਓਰਿਟੀ ਚੈੱਕ ਇਨ ਤੋਂ ਬਾਅਦ ਬੋਰਡਿੰਗ ਲਈ ਜਾਂਦੇ ਸਮੇਂ ਐੱਲ.ਸੀ.ਟੀ. ਕੁਲਵਿੰਦਰ ਕੌਰ (ਸੀ. ਆਈ. ਐੱਸ. ਐੱਫ. ਯੂਨਿਟ ਚੰਡੀਗੜ੍ਹ ਏਅਰਪੋਰਟ) ਨੇ ਉਸ ਨੂੰ ਥੱਪੜ ਮਾਰ ਦਿੱਤਾ ਸੀ। ਇਸ ਤੋਂ ਬਾਅਦ ਕੰਗਨਾ ਰਣੌਤ ਦੇ ਨਾਲ ਸਫ਼ਰ ਕਰ ਰਹੇ ਸ਼ਖ਼ਸ ਮਯੰਕ ਮਧੁਰ ਨੇ ਕੁਲਵਿੰਦਰ ਕੌਰ ਨੂੰ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ (ਸੀ. ਆਈ. ਐੱਸ. ਐੱਫ. ਦੇ) ਜਵਾਨਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਚੰਡੀਗੜ੍ਹ ਹਵਾਈ ਅੱਡੇ 'ਤੇ ਸੀ. ਆਈ. ਐੱਸ. ਐੱਫ. ਵੱਲੋਂ ਸੀ. ਸੀ. ਟੀ. ਵੀ. ਦੀ ਜਾਂਚ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਦਰੱਖ਼ਤ ਡਿੱਗਣ ਨਾਲ ਮੋਟਰਸਾਈਕਲ ਸਵਾਰ ਜ਼ਖਮੀਂ
NEXT STORY